ਸਿੱਖ ਕੌਮ 6 ਜੂਨ 1984 ਦੇ ਸ਼ਹੀਦਾਂ ਨੂੰ ਸਦਾ ਯਾਦ ਰਖੇਗੀ : ਜਥੇਦਾਰ
Published : Jun 4, 2020, 8:59 am IST
Updated : Jun 4, 2020, 8:59 am IST
SHARE ARTICLE
Giani Harpreet Singh
Giani Harpreet Singh

6 ਜੂਨ ਨੂੰ ਛੇਵੇਂ ਪਾਤਸ਼ਾਹ ਹਰਿਗੋਬਿੰਦ ਸਾਹਿਬ ਜੀ ਦਾ ਪ੍ਰਕਾਸ਼ ਦਿਹਾੜਾ ਅਤੇ ਘੱਲੂਘਾਰਾ ਦਿਵਸ ਹਰ ਸਾਲ

ਅੰਮ੍ਰਿਤਸਰ, 3  ਜੂਨ (ਸੁਖਵਿੰਦਰਜੀਤ ਸਿੰਘ ਬਹੋੜੂ) : 6 ਜੂਨ ਨੂੰ ਛੇਵੇਂ ਪਾਤਸ਼ਾਹ ਹਰਿਗੋਬਿੰਦ ਸਾਹਿਬ ਜੀ ਦਾ ਪ੍ਰਕਾਸ਼ ਦਿਹਾੜਾ ਅਤੇ ਘੱਲੂਘਾਰਾ ਦਿਵਸ ਹਰ ਸਾਲ ਵਾਂਗ ਬੜੀ ਸ਼ਰਧਾ ਭਾਵਨਾ ਨਾਲ ਮਨਾਇਆ ਜਾ ਰਿਹਾ ਹੈ। ਇਸ ਸਬੰਧੀ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿ. ਹਰਪ੍ਰੀਤ ਸਿੰਘ ਨੇ ਕੋਰੋਨਾ ਵਾਇਰਸ ਤੇ ਤਾਲਾਬੰਦੀ ਕਾਰਨ ਸਮੂਹ ਸਿੱਖ ਜਗਤ ਨੂੰ ਅਪੀਲ ਕੀਤੀ ਹੈ ਕਿ ਉਹ ਟੀ.ਵੀ. ਪ੍ਰਸਾਰਨ ਰਾਹੀਂ ਆਪੋ-ਅਪਣੇ ਘਰਾਂ ਵਿਚ ਸ਼ਰਧਾ ਭਾਵਨਾ ਅਤੇ ਸ਼ਾਂਤੀ ਪੂਰਵਕ ਮਨਾਉਣ। 

File photoFile photo

ਕੌਮ ਦੇ ਨਾਮ ਸੰਦੇਸ਼ ਦਿੰਦਿਆਂ ਜਥੇਦਾਰ ਕਿਹਾ ਕਿ 8 ਮਾਰਚ ਤਕ ਕੇਂਦਰ ਸਰਕਾਰ ਦਾ ਤਾਲਾਬੰਦੀ ਹੈ ਤੇ ਸਿਹਤ ਵਿਭਾਗ ਦੀਆਂ ਹਦਾਇਤਾਂ ’ਤੇ ਅਮਲ ਵੀ ਕਰਨਾ ਹੈ। ਇਸ ਲਈ ਸਦਭਾਵਨਾ ਵਾਲਾ ਮਾਹੌਲ ਕਾਇਮ ਰਖਿਆ ਜਾਵੇ। ਉਨ੍ਹਾਂ ਕਿਹਾ ਕਿ 6 ਜੂਨ 1984 ਦਾ ਕਾਂਡ ਸਿੱਖ ਕੌਮ ਕਦੇ ਵੀ ਭੁੱਲ ਨਹੀਂ ਸਕਦੀ। ਇਸ ਦੇ ਡੂੰਘੇ ਜ਼ਖ਼ਮ ਅੱਜ ਵੀ ਸਿੱਖ ਕੌਮ ਦੇ ਦਿਲਾਂ ਵਿਚ ਹਨ। ਸਿੱਖ  ਸ਼ਹੀਦਾਂ ਨੂੰ ਹਮੇਸ਼ਾਂ ਯਾਦ ਰਖੇਗੀ ਜਿਨ੍ਹਾਂ ਧਰਮ ਲਈ ਆਪਾ ਵਾਰਿਆ। 
ਇਹ ਦਸਣਯੋਗ ਹੈ ਕਿ ਸਰਕਾਰ ਸੋਚੀ ਸਮਝੀ ਚਾਲ ਤਹਿਤ ਪੰਥਕ ਸੰਗਠਨਾਂ ਨੂੰ ਅਕਾਲ ਤਖ਼ਤ ’ਤੇ ਇਕੱਠੇ ਨਾ ਹੋਣ ਲਈ ਬਜਿੱਦ ਹੈ। ਪੁਲਿਸ ਬਲ ਵੱਡੇ ਪੱਧਰ ’ਤੇ ਤਾਇਨਾਤ ਹਨ।

 

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement