ਕੁੜੀਆਂ ਤੋਂ ਐਕਟਿਵਾ ਖੋਹ ਰਹੇ ਲੁਟੇਰਿਆਂ ਨੂੰ ਰੋਕਣ 'ਤੇ ਬਜ਼ੁਰਗ ਨੂੰ ਮਾਰੀ ਗੋਲੀ
Published : Jun 4, 2022, 2:52 pm IST
Updated : Jun 4, 2022, 2:52 pm IST
SHARE ARTICLE
photo
photo

ਪੁਲਿਸ ਨੇ ਮਾਮਲਾ ਕੀਤਾ ਦਰਜ

 

ਮਜੀਠਾ - ਪੰਜਾਬ ਵਿਚ  ਹਰ ਰੋਜ਼ ਅਣਸੁਖਾਵੀਆਂ  ਘਟਵਾਨਾਂ ਵਾਪਰ ਰਹੀਆਂ ਹਨ।  ਚਾਰੇ ਪਾਸੇ ਕਾਨੂੰਨ ਦੀਆਂ ਧੱਜੀਆਂ ਉਡਾਈਆਂ ਜਾ ਰਹੀਆਂ ਹਨ। ਕਿਸੇ ਨੂੰ ਕਾਨੂੰਨ ਦਾ ਖੌਫ਼ ਨਹੀਂ ਰਿਹਾ। ਅਜਿਹਾ ਹੀ ਮਾਮਲਾ ਹਲਕਾ ਮਜੀਠਾ ਤੋਂ ਸਾਹਮਣੇ ਆਇਆ ਹੈ। ਜਿਥੇ ਕੁੜੀਆਂ ਤੋਂ ਐਕਟਿਵਾ ਖੋਹ ਰਹੇ ਲੁਟਰਿਆਂ ਨੂੰ ਰੋਕਣ ਵਾਲੇ  ਬਜ਼ੁਰਗ ਵਿਅਕਤੀ ਦਾ ਕਤਲ ਕਰ ਦਿੱਤਾ। 

PHOTOPHOTO

ਮ੍ਰਿਤਕ ਦੇ ਭਰਾ ਨੇ ਜਾਣਕਾਰੀ ਦਿੰਦਿਆਂ ਹੋਇਆ ਦੱਸਿਆ ਕਿ ਉਹ ਤੇ ਉਸਦਾ ਛੋਟਾ ਭਰਾ ਹਰਜਿੰਦਰ ਸਿੰਘ ਆਪਣੇ ਪਿੰਡ ਜਾ ਰਹੇ ਸਨ। ਜਦੋਂ ਉਹ ਪਿੰਡ ਦੇ ਬਾਹਰ ਸੂਏ ਦੇ ਪੁੱਲ ਕੋਲ ਪਹੁੰਚੇ ਤਾਂ ਦੋ ਲੁਟੇਰੇ ਆਪਣੇ ਦਸਤੀ ਹਥਿਆਰਾਂ ਪਿਸਤੌਲ ਅਤੇ ਦਾਤਰ ਦੀ ਨੋਕ ’ਤੇ ਦੋ ਕੁੜੀਆਂ ਤੋਂ ਡਰਾ-ਧਮਕਾ ਕੇ ਐਕਟਿਵਾ ਖੋਹਣ ਦੀ ਕੋਸ਼ਿਸ਼ ਕਰ ਰਹੇ ਸਨ।

deathdeath

ਇਸ ਦੌਰਾਨ ਜਦੋਂ ਉਸ ਦਾ ਭਰਾ ਹਰਜਿੰਦਰ ਸਿੰਘ ਨੇ ਲੁਟੇਰਿਆਂ ਨੂੰ ਅਜਿਹਾ ਕਰਨ ਤੋਂ ਰੋਕਿਆ ਤਾਂ ਲੁਟੇਰਿਆਂ ਨੇ  ਉਸ ਦੇ ਭਰਾ ਦੇ ਗੋਲੀ ਮਾਰ ਦਿੱਤੀ ਤੇ ਮੌਕੇ ਤੋਂ ਫਰਾਰ ਹੋ ਗਏ। ਜ਼ਖਮੀ ਹਾਲਤ ਵਿਚ ਉਸ ਦੇ ਭਰਾ ਨੂੰ ਹਸਪਤਾਲ ਦਾਖਲ ਕਰਵਾਇਆ ਗਿਆ ਜਿਥੇ ਡਾਕਟਰਾਂ ਨੇ  ਉਹਨਾਂ ਨੂੰ ਮ੍ਰਿਤਕ ਐਲਾਨ ਦਿੱਤਾ। ਪੁਲਿਸ ਨੇ ਮਾਮਲਾ ਦਰਜ ਕਰਕੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ। 

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement