ਅੱਧੀ ਦਰਜਨ ਕਾਂਗਰਸੀ ਆਗੂ ਭਾਜਪਾ ਵਿਚ ਹੋਣਗੇ ਸ਼ਾਮਲ, ਸੁਨੀਲ ਜਾਖੜ ਤੇ ਸਿਰਸਾ ਨਾਲ ਹੋ ਰਹੀ ਹੈ ਮੀਟਿੰਗ 
Published : Jun 4, 2022, 12:35 pm IST
Updated : Jun 4, 2022, 2:37 pm IST
SHARE ARTICLE
 Half a dozen Congress leaders will join BJP, meeting with Sunil Jakhar and Sirsa
Half a dozen Congress leaders will join BJP, meeting with Sunil Jakhar and Sirsa

ਸਾਬਕਾ ਮੰਤਰੀ ਬਲਬੀਰ ਸਿੰਘ ਸਿੱਧੂ ਅਤੇ ਗੁਰਪ੍ਰੀਤ ਸਿੰਘ ਕਾਂਗੜ,ਸੁੰਦਰ ਸ਼ਾਮ ਅਰੋੜਾ ਤੇ ਰਾਜ ਕੁਮਾਰ ਵੇਰਕਾ ਦਾ ਨਾਂ ਸ਼ਾਮਲ ਹੈ।

ਚੰਡੀਗੜ੍ਹ : ਪੰਜਾਬ ਕਾਂਗਰਸ ਦੀ ਪਾਰਟੀ ਦਿਨੋ ਦਿਨ ਟੁੱਟਦੀ ਜਾ ਰਹੀ ਹੈ ਕਿਉਂਕਿ ਪਾਰਟੀ ਦੇ ਕਈ ਆਗੂ ਪਾਰਟੀ ਛੱਡਣ ਨੂੰ ਤਿਾਰ ਹਨ ਤੇ ਅੱਜ ਚੰਡੀਗੜ੍ਹ ਵਿਚ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਦੀ ਮੌਜੂਦਗੀ ਵਿਚ ਅੱਧੀ ਦਰਜਨ ਸੀਨੀਅਰ ਕਾਂਗਰਸੀ ਆਗੂ ਭਾਜਪਾ ਵਿਚ ਸ਼ਾਮਲ ਹੋਣ ਜਾ ਰਹੇ ਹਨ। ਪੰਜਾਬ ਦੇ ਜਿਹੜੇ ਆਗੂ ਕਥਿਤ ਤੌਰ ‘ਤੇ ਭਾਜਪਾ ਵਿਚ ਸ਼ਾਮਲ ਹੋ ਰਹੇ ਹਨ, ਉਨ੍ਹਾਂ ਵਿਚ ਸਾਬਕਾ ਮੰਤਰੀ ਬਲਬੀਰ ਸਿੰਘ ਸਿੱਧੂ ਅਤੇ ਗੁਰਪ੍ਰੀਤ ਸਿੰਘ ਕਾਂਗੜ,ਸੁੰਦਰ ਸ਼ਾਮ ਅਰੋੜਾ ਤੇ ਰਾਜ ਕੁਮਾਰ ਵੇਰਕਾ ਦਾ ਨਾਂ ਸ਼ਾਮਲ ਹੈ।

ਇਸ ਤੋਂ ਪਹਿਲਾਂ ਸੂਚਨਾ ਮਿਲੀ ਸੀ ਕਿ ਆਗੂ ਕੇਵਲ ਸਿੰਘ ਢਿੱਲੋਂ ਅਤੇ ਸਾਬਕਾ ਅਕਾਲੀ ਆਗੂ ਸਰੂਪ ਸਿੰਗਲਾ ਵੀ ਅੱਜ ਭਾਜਪਾ ਵਿਚ ਸ਼ਾਮਲ ਹੋ ਜਾਣਗੇ। ਸੀਨੀਅਰ ਆਗੂ ਮਨਜਿੰਦਰ ਸਿੰਘ ਸਿਰਸਾ ਅਤੇ ਸੁਨੀਲ ਜਾਖੜ ਪਹਿਲਾਂ ਹੀ ਚੰਡੀਗੜ੍ਹ ਸਥਿਤ ਭਾਜਪਾ ਦਫ਼ਤਰ ਪਹੁੰਚ ਚੁੱਕੇ ਹਨ।

ਰਾਜ ਕੁਮਾਰ ਵੇਰਕਾ ਨੇ ਆਪਣੀ ਟਵਿੱਟਰ ਪ੍ਰੋਫਾਈਲ ਤੋਂ ਵੀ ਕਾਂਗਰਸ ਦਾ ਲੋਗੋ ਹਟਾ ਦਿੱਤਾ ਹੈ। ਓਧਰ ਪੰਜਾਬ ਕਾਂਗਰਸ ਦੇ ਪ੍ਰਧਾਨ ਰਾਜਾ ਵੜਿੰਗ ਦਾ ਬਿਆਨ ਆਇਆ ਹੈ ਕਿ ਕਿਸੇ ਵੀ ਆਗੂ ਦੇ ਜਾਣ ਨਾਲ ਕਾਂਗਰਸ ਨੂੰ ਕੋਈ ਫ਼ਰਕ ਨਹੀਂ ਪੈਂਦਾ। ਦੱਸ ਦਈਏ ਕਿ ਸੀਨੀਅਰ ਕਾਂਗਰਸੀ ਆਗੂ ਸੁਨੀਲ ਜਾਖੜ, ਰਾਣਾ ਗੁਰਮੀਤ ਸਿੰਘ ਸੋਢੀ, ਫਤਿਹ ਜੰਗ ਬਾਜਵਾ, ਡਾ. ਹਰਜੋਤ ਕਮਲ ਪਹਿਲਾਂ ਹੀ ਕਾਂਗਰਸ ਛੱਡ ਕੇ ਭਾਜਪਾ ਵਿਚ ਸ਼ਾਮਲ ਹੋ ਚੁੱਕੇ ਹਨ।
 

SHARE ARTICLE

ਏਜੰਸੀ

Advertisement

ਕੈਨੇਡਾ 'ਚ ਪੰਜਾਬੀ ਡਰਾਈਵਰ ਦਾ ਗੋਲੀਆਂ ਮਾਰ ਕੇ ਕਤਲ

15 Mar 2026 12:09 PM

ਭਾਜਪਾ ਨੇਤਾ ਤਰੁਣ ਚੁੱਘ ਨੂੰ ਮੈਨੇਜਿੰਗ ਐਡੀਟਰ ਨਿਮਰਤ ਕੌਰ ਦੇ ਪੰਜਾਬ ਪੱਖੀ ਸਿੱਧੇ ਸਵਾਲ

14 Mar 2026 4:07 PM

ਮੋਗਾ ਰੈਲੀ 'ਚ ਬੋਲ ਰਹੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ LIVE

14 Mar 2026 4:02 PM

BJP ਦੀ 'ਬਦਲਾਅ ਰੈਲੀ', ਅਮਿਤ ਸ਼ਾਹ ਕਰ ਸਕਦੇ ਵੱਡਾ ਐਲਾਨ

14 Mar 2026 4:02 PM

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM
Advertisement