ਉਮੀਦ ਹੈ ਸੰਗਰੂਰ ਵਾਸੀ ਇਸ ਵਾਰ ਵੀ ਪਿਆਰ ਦੇਣਗੇ- CM ਮਾਨ
Published : Jun 4, 2022, 8:34 pm IST
Updated : Jun 4, 2022, 8:34 pm IST
SHARE ARTICLE
Bhagwant mann
Bhagwant mann

ਸਿਰਫ਼ ਆਮ ਆਦਮੀ ਪਾਰਟੀ ਹੀ ਇਕ ਅਜਿਹੀ ਪਾਰਟੀ ਹੈ ਜਿਸ ਨੇ ਆਮ ਘਰਾਂ ਦੇ ਲੋਕਾਂ ਨੂੰ ਟਿਕਟਾਂ ਦਿੱਤੀਆਂ

 

ਸੰਗਰੂਰ  -  ਅੱਜ ਸੰਗਰੂਰ ਵਿਖੇ ਪੱਤਰਕਾਰਾਂ ਨਾਲ ਗੱਲ ਕਰਦਿਆਂ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਸਿਰਫ਼ ਆਮ ਆਦਮੀ ਪਾਰਟੀ ਹੀ ਇਕ ਅਜਿਹੀ ਪਾਰਟੀ ਹੈ, ਜਿਸ ਨੇ ਪਹਿਲਾਂ ਵਿਧਾਨ ਸਭਾ ਚੋਣਾਂ ’ਚ ਆਮ ਘਰਾਂ ਦੇ ਲੋਕਾਂ ਨੂੰ ਟਿਕਟਾਂ ਦਿੱਤੀਆਂ ਤੇ ਹੁਣ ਸੰਗਰੂਰ ਲੋਕ ਸਭਾ ਜ਼ਿਮਨੀ ਚੋਣ ’ਚ ਵੀ ਆਮ ਘਰ ਦੇ ਨੌਜਵਾਨ ਨੂੰ ਟਿਕਟ ਦਿੱਤੀ ਗਈ ਹੈ। ਦਰਅਸਲ ਭਗਵੰਤ ਮਾਨ ਅੱਜ ‘ਆਪ’ ਦੇ ਲੋਕ ਸਭਾ ਜ਼ਿਮਨੀ ਚੋਣ ਸੰਗਰੂਰ ਤੋਂ ਪਾਰਟੀ ਉਮੀਦਵਾਰ ਗੁਰਮੇਲ ਸਿੰਘ ਦੇ ਨਾਮਜ਼ਦਗੀ ਪੱਤਰ ਦਾਖਲ ਕਰਾਉਣ ਲਈ ਸੰਗਰੂਰ ਪੁੱਜੇ ਸਨ ਜਿਸ ਦੌਰਾਨ ਉਹਨਾਂ ਨੇ ਕਿਹਾ ਕਿ ਜਿਸ ਤਰ੍ਹਾਂ ਲੋਕਾਂ ਨੇ ਵਿਧਾਨ ਸਭਾ ਚੋਣਾਂ ’ਚ ਆਮ ਆਦਮੀ ਪਾਰਟੀ ਦੇ ਹੱਕ ’ਚ ਵਿਸ਼ਵਾਸ ਪ੍ਰਗਟਾਇਆ ਸੀ ਅਤੇ ਹੁਣ ਵੀ ‘ਆਪ’ ਉਮੀਦਵਾਰ ਦੇ ਹੱਕ ’ਚ ਹੀ ਭੁਗਤਣਗੇ। ਮੁੱਖ ਮੰਤਰੀ ਮਾਨ ਨੇ ਕਿਹਾ ਕਿ ਸੰਗਰੂਰ ਦੇ ਲੋਕਾਂ ਨੇ ਲੋਕ ਸਭਾ ਚੋਣਾਂ ’ਚ ਉਨ੍ਹਾਂ ਨੂੰ ਦੋ ਵਾਰ ਵੱਡੀ ਜਿੱਤ ਦਿਵਾਈ ਹੈ ਅਤੇ ਇਸ ਵਾਰ ਵੀ ‘ਆਪ’ ਦੇ ਉਮੀਦਵਾਰ ਨੂੰ ਜਿਤਾ ਕੇ ਸੰਸਦ ’ਚ ਭੇਜਣਗੇ। 

SHARE ARTICLE

ਏਜੰਸੀ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement