ਮੁੱਖ ਮੰਤਰੀ ਨੇ ਸੂਬੇ ਵਿਚ ਅਮਨ-ਕਾਨੂੰਨ ਦੀ ਸਥਿਤੀ ਦਾ ਲਿਆ ਜਾਇਜ਼ਾ  
Published : Jun 4, 2022, 3:16 pm IST
Updated : Jun 4, 2022, 3:16 pm IST
SHARE ARTICLE
Bhagwant mann
Bhagwant mann

ਪੰਜਾਬੀਆਂ ਨੂੰ ਸੂਬੇ ਵਿਚ ਕਰੜੀ ਘਾਲਣਾ ਘਾਲ ਕੇ ਹਾਸਲ ਕੀਤੀ ਅਮਨ-ਸ਼ਾਂਤੀ ਨੂੰ ਲੀਹ ਤੋਂ ਲਾਹੁਣ ਦੀਆਂ ਕੋਸ਼ਿਸ਼ਾਂ ਨੂੰ ਨਾਕਾਮ ਕਰਨ ਦੀ ਕੀਤੀ ਅਪੀਲ

 

ਚੰਡੀਗੜ੍ਹ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਆਉਂਦੀ 6 ਜੂਨ ਨੂੰ ਮਨਾਏ ਜਾ ਰਹੇ ‘ਘੱਲੂਘਾਰਾ ਦਿਵਸ’ ਤੋਂ ਪਹਿਲਾਂ ਸੂਬੇ ਵਿੱਚ ਅਮਨ-ਕਾਨੂੰਨ ਦੀ ਸਥਿਤੀ ਦਾ ਜਾਇਜ਼ਾ ਲਿਆ। ਪੁਲਿਸ ਅਤੇ ਸਿਵਲ ਪ੍ਰਸ਼ਾਸਨ ਦੇ ਸੀਨੀਅਰ ਅਧਿਕਾਰੀਆਂ ਨਾਲ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਮੁੱਖ ਮੰਤਰੀ ਨੇ ਅਧਿਕਾਰੀਆਂ ਨੂੰ ਸੂਬਾ ਭਰ ਵਿੱਚ 6 ਜੂਨ ਤੋਂ ਪਹਿਲਾਂ ਸੁਰੱਖਿਆ ਦੇ ਪੁਖ਼ਤਾ ਪ੍ਰਬੰਧ ਯਕੀਨੀ ਬਣਾਉਣ ਲਈ ਆਖਿਆ। ਉਨ੍ਹਾਂ ਕਿਹਾ ਕਿ ਸੂਬੇ ਦੀ ਅਮਨ-ਸ਼ਾਂਤੀ ਨੂੰ ਕਿਸੇ ਵੀ ਕੀਮਤ 'ਤੇ ਭੰਗ ਕਰਨ ਦੀ ਇਜਾਜ਼ਤ ਨਹੀਂ ਦਿੱਤੀ ਜਾਵੇਗੀ। ਭਗਵੰਤ ਮਾਨ ਨੇ ਸਪੱਸ਼ਟ ਸ਼ਬਦਾਂ ਵਿੱਚ ਕਿਹਾ ਕਿ ਸੂਬਾ ਸਰਕਾਰ ਪੰਜਾਬ ਨੂੰ ਸ਼ਾਂਤਮਈ ਅਤੇ ਦੇਸ਼ ਦਾ ਮੋਹਰੀ ਸੂਬਾ ਬਣਾਉਣ ਲਈ ਪੂਰਨ ਤੌਰ ਉਤੇ ਵਚਨਬੱਧ ਹੈ।

Bhagwant Mann Bhagwant Mann

ਮੁੱਖ ਮੰਤਰੀ ਨੇ ਕਿਹਾ ਕਿ ਸ਼ਾਂਤੀ ਭੰਗ ਕਰਨ ਦੀ ਕੋਸ਼ਿਸ਼ ਕਰਨ ਵਾਲਿਆਂ ਪ੍ਰਤੀ ਸਖ਼ਤੀ ਨਾਲ ਨਿਪਟਿਆ ਜਾਵੇਗਾ। ਉਨ੍ਹਾਂ ਕਿਹਾ ਕਿ ਸੂਬੇ ਦੀ ਤਰੱਕੀ ਅਤੇ ਖੁਸ਼ਹਾਲੀ ਦੀਆਂ ਦੁਸ਼ਮਣ ਤਾਕਤਾਂ ਸੂਬੇ ਦੀ ਅਮਨ-ਸ਼ਾਂਤੀ ਵਿਚ ਵਿਘਨ ਪਾਉਣ ਦੇ ਮਨਸੂਬੇ ਘੜ ਰਹੀਆਂ ਹਨ। ਭਗਵੰਤ ਮਾਨ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਅਜਿਹੇ ਕਿਸੇ ਵੀ ਨਾਪਾਕ ਮਨਸੂਬੇ ਨੂੰ ਸਫਲ ਨਹੀਂ ਹੋਣ ਦੇਵੇਗੀ।

Punjab policePunjab police

ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਪੁਲਿਸ ਨੂੰ ਪਹਿਲਾਂ ਹੀ ਹਾਈ ਅਲਰਟ (ਚੌਕਸ ਰਹਿਣ) 'ਤੇ ਰੱਖਿਆ ਗਿਆ ਹੈ ਅਤੇ ਸੂਬੇ ਵਿੱਚ ਸ਼ਾਂਤੀ ਬਣਾਈ ਰੱਖਣ ਲਈ ਕੇਂਦਰੀ ਨੀਮ ਫੌਜੀ ਬਲਾਂ ਨੂੰ ਤਾਇਨਾਤ ਕੀਤਾ ਗਿਆ ਹੈ। ਪੰਜਾਬੀਆਂ ਨੂੰ ਸੂਬੇ ਵਿੱਚ ਅਮਨ-ਸ਼ਾਂਤੀ, ਫਿਰਕੂ ਸਦਭਾਵਨਾ ਅਤੇ ਭਾਈਚਾਰਕ ਸਾਂਝ ਨੂੰ ਕਾਇਮ ਰੱਖਣ ਦਾ ਸੱਦਾ ਦਿੰਦਿਆਂ ਮੁੱਖ ਮੰਤਰੀ ਨੇ ਲੋਕਾਂ ਨੂੰ ਪੰਜਾਬ ਵਿਰੋਧੀ ਤਾਕਤਾਂ ਵੱਲੋਂ ਸੂਬੇ ਨੂੰ ਕਾਲੇ ਦਿਨਾਂ ਵਿੱਚ ਧੱਕਣ ਦੀਆਂ ਸਾਰੀਆਂ ਸਾਜ਼ਿਸ਼ਾਂ ਨੂੰ ਨਾਕਾਮ ਕਰਕੇ ਕਰੜਾ ਸਬਕ ਸਿਖਾਉਣ ਦੀ ਅਪੀਲ ਕੀਤੀ। ਭਗਵੰਤ ਮਾਨ ਨੇ ਕਿਹਾ ਕਿ ਪੰਜਾਬ ਸਰਕਾਰ ਸੂਬੇ ਵਿੱਚ ਅਮਨ-ਸ਼ਾਂਤੀ ਨੂੰ ਕਾਇਮ ਰੱਖਣ ਲਈ ਵਚਨਬੱਧ ਹੈ ਅਤੇ ਲੋਕਾਂ ਦੇ ਸਹਿਯੋਗ ਨਾਲ ਇਸ ਨੇਕ ਕਾਰਜ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement