Faridkot Sahib Elections Result 2024 : ਫਰੀਦਕੋਟ ਤੋਂ ਆਜ਼ਾਦ ਉਮੀਦਵਾਰ ਸਰਬਜੀਤ ਸਿੰਘ ਖਾਲਸਾ ਜਿੱਤੇ ਚੋਣ, ਕਰਮਜੀਤ ਅਨਮੋਲ ਹਾਰੇ
Published : Jun 4, 2024, 6:19 pm IST
Updated : Jun 4, 2024, 6:19 pm IST
SHARE ARTICLE
Sarabjit Singh Khalsa & Karamjit Anmol
Sarabjit Singh Khalsa & Karamjit Anmol

‘ਆਪ’ ਉਮੀਦਵਾਰ ਕਰਮਜੀਤ ਅਨਮੋਲ ਦੂਜੇ ਸਥਾਨ 'ਤੇ ਅਤੇ ਭਾਜਪਾ ਉਮੀਦਵਾਰ ਹੰਸਰਾਜ ਹੰਸ ਪੰਜਵੇਂ ਸਥਾਨ 'ਤੇ ਰਹੇ

Faridkot Sahib Elections Result 2024 : ਫਰੀਦਕੋਟ ਸੀਟ ਤੋਂ ਆਜ਼ਾਦ ਉਮੀਦਵਾਰ ਸਰਬਜੀਤ ਸਿੰਘ ਖਾਲਸਾ ਜਿੱਤ ਗਏ ਹਨ।ਸਰਬਜੀਤ ਸਿੰਘ ਖਾਲਸਾ ਨੇ ਪੰਜਾਬੀ ਅਦਾਕਾਰ ਅਤੇ ‘ਆਪ’ ਉਮੀਦਵਾਰ ਕਰਮਜੀਤ ਅਨਮੋਲ ਨੂੰ 70246 ਵੋਟਾਂ ਦੇ ਫਰਕ ਨਾਲ ਹਰਾਇਆ ਹੈ। ਭਾਜਪਾ ਦੇ ਉਮੀਦਵਾਰ ਹੰਸਰਾਜ ਹੰਸ ਪੰਜਵੇਂ ਸਥਾਨ 'ਤੇ ਰਹੇ ਹਨ। 

ਚੋਣ ਕਮਿਸ਼ਨ ਦੇ ਅੰਕੜਿਆਂ ਮੁਤਾਬਕ ਆਜ਼ਾਦ ਉਮੀਦਵਾਰ ਸਰਬਜੀਤ ਸਿੰਘ ਖ਼ਾਲਸਾ ਨੂੰ 296922 ਵੋਟਾਂ , ‘ਆਪ’ ਉਮੀਦਵਾਰ ਕਰਮਜੀਤ ਅਨਮੋਲ ਨੂੰ 226676 ਵੋਟਾਂ , ਕਾਂਗਰਸ ਦੀ ਅਮਰਜੀਤ ਕੌਰ ਸਾਹੋਕੇ ਨੂੰ 159352 , ਅਕਾਲੀ ਦਲ ਦੇ ਰਾਜਵਿੰਦਰ ਸਿੰਘ ਧਰਮਕੋਟ ਨੂੰ 137776 ਅਤੇ ਭਾਜਪਾ ਉਮੀਦਵਾਰ ਹੰਸਰਾਜ ਹੰਸ ਨੂੰ 123007 ਵੋਟਾਂ ਪਈਆਂ ਹਨ।

ਦੱਸ ਦੇਈਏ ਕਿ ਸਰਬਜੀਤ ਖਾਲਸਾ ਸਾਬਕਾ ਪ੍ਰਧਾਨ ਮੰਤਰੀ ਇੰਦਰਾ ਗਾਂਧੀ ਦੀ ਹੱਤਿਆ ਕਰਨ ਵਾਲੇ ਬੇਅੰਤ ਸਿੰਘ ਦਾ ਪੁੱਤਰ ਹੈ। ਬੇਅੰਤ ਸਿੰਘ ਨੇ 1984 'ਚ ਅੰਮ੍ਰਿਤਸਰ 'ਚ ਹਰਿਮੰਦਰ ਸਾਹਿਬ 'ਤੇ ਹਮਲੇ ਦੇ ਵਿਰੋਧ 'ਚ ਸਾਕਾ ਨੀਲਾ ਤਾਰਾ ਦੌਰਾਨ ਇੰਦਰਾ ਗਾਂਧੀ ਨੂੰ ਗੋਲੀ ਮਾਰ ਦਿੱਤੀ ਸੀ। ਉਹ ਇੰਦਰਾ ਦਾ ਸੁਰੱਖਿਆ ਗਾਰਡ ਸੀ। ਇਸ ਤੋਂ ਬਾਅਦ ਦੂਜੇ ਸੁਰੱਖਿਆ ਗਾਰਡਾਂ ਨੇ ਉੱਥੇ ਹੀ ਬੇਅੰਤ ਸਿੰਘ ਨੂੰ ਮਾਰ ਦਿੱਤਾ ਸੀ।

Location: India, Punjab, Faisalabad

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement