ਨਵਜੋਤ ਸਿੱਧੂ ਵਲੋਂ ਅਪਣੇ ਦੋਹਾਂ ਵਿਭਾਗਾਂ ਦੇ ਦਫ਼ਤਰੀ ਕੰਮ ਪੰਜਾਬੀ ਵਿਚ ਕਰਨ ਦੇ ਆਦੇਸ਼ ਜਾਰੀ
Published : Jul 4, 2018, 11:55 am IST
Updated : Jul 4, 2018, 11:55 am IST
SHARE ARTICLE
Navjot Singh Sidhu
Navjot Singh Sidhu

ਪੰਜਾਬ ਦੇ ਕੈਬਨਿਟ ਮੰਤਰੀ ਨਵਜੋਤ ਸਿੰਘ ਸਿੱਧੂ ਨੇ ਅਪਣੇ ਦੋਵਾਂ ਵਿਭਾਗਾਂ, ਸਥਾਨਕ ਸਰਕਾਰਾਂ ਅਤੇ ਸਭਿਆਚਾਰ ਤੇ ਸੈਰ ਸਪਾਟਾ ਦਾ ਸਾਰਾ ਦਫ਼ਤਰੀ ਕੰਮ ਪੰਜਾਬੀ ਭਾਸ਼ਾ...

ਚੰਡੀਗੜ੍ਹ : ਪੰਜਾਬ ਦੇ ਕੈਬਨਿਟ ਮੰਤਰੀ ਨਵਜੋਤ ਸਿੰਘ ਸਿੱਧੂ ਨੇ ਅਪਣੇ ਦੋਵਾਂ ਵਿਭਾਗਾਂ, ਸਥਾਨਕ ਸਰਕਾਰਾਂ ਅਤੇ ਸਭਿਆਚਾਰ ਤੇ ਸੈਰ ਸਪਾਟਾ ਦਾ ਸਾਰਾ ਦਫ਼ਤਰੀ ਕੰਮ ਪੰਜਾਬੀ ਭਾਸ਼ਾ ਵਿਚ ਕਰਨਾ ਲਾਜ਼ਮੀ ਕਰ ਦਿਤਾ ਹੈ। ਉਨ੍ਹਾਂ ਨੇ ਬੀਤੇ ਦਿਨੀਂ ਪੰਜਾਬ ਕਲਾ ਭਵਨ ਵਿਖੇ ਪੰਜਾਬੀ ਹਿਤੈਸ਼ੀਆਂ ਵਲੋਂ ਸੱਦੀ 'ਪੰਚਾਇਤ' ਦੌਰਾਨ ਇਸ ਸਬੰਧੀ ਵਾਅਦਾ ਕੀਤਾ ਸੀ। ਉਨ੍ਹਾਂ ਅੱਜ ਦੋਵਾਂ ਵਿਭਾਗਾਂ ਦੇ ਪ੍ਰਬੰਧਕੀ ਸਕੱਤਰਾਂ ਨੂੰ ਪੱਤਰ ਲਿਖ ਕੇ Îਇਸ ਸਬੰਧੀ ਆਦੇਸ਼ ਜਾਰੀ ਕਰ ਦਿਤੇ ਹਨ।

ਇਕ ਸਰਕਾਰੀ ਬੁਲਾਰੇ ਨੇ ਇਹ ਜਾਣਕਾਰੀ ਦਿੰਦਿਆਂ ਦੱਸਿਆ ਕਿ ਸ. ਸਿੱਧੂ ਨੇ ਦੋਵਾਂ ਵਿਭਾਗਾਂ ਨੂੰ ਪੱਤਰ ਲਿਖ ਕੇ ਕਿਹਾ ਹੈ ਕਿ ਪੰਜਾਬੀ ਭਾਸ਼ਾ ਨੂੰ ਉਤਸ਼ਾਹਤ ਤੇ ਪ੍ਰਫੁੱਲਤ ਕਰਨਾ ਉਨ੍ਹਾਂ ਦਾ ਮੁੱਢਲਾ ਫਰਜ਼ ਹੈ ਅਤੇ ਭਵਿੱਖ ਵਿੱਚ ਇਹ ਯਕੀਨੀ ਬਣਾਇਆ ਜਾਵੇ ਕਿ ਵਿਭਾਗ ਦਾ ਸਾਰਾ ਦਫਤਰੀ ਕੰਮ ਪੰਜਾਬੀ ਮਾਂ ਬੋਲੀ ਵਿਚ ਕੀਤਾ ਜਾਵੇ।

ਉਨ੍ਹਾਂ ਇਹ ਵੀ ਨਿਰਦੇਸ਼ ਦਿੱਤੇ ਹਨ ਕਿ ਦੋਵਾਂ ਵਿਭਾਗ ਨਾਲ ਸਬੰਧਤ ਹਰੇਕ ਸਾਈਨ ਬੋਰਡ ਉਪਰ ਪੰਜਾਬੀ ਭਾਸ਼ਾ ਵਿੱਚ ਲਿਖਣਾ ਯਕੀਨੀ ਬਣਾਇਆ ਜਾਵੇ। ਸਥਾਨਕ ਸਰਕਾਰਾਂ ਵਿਭਾਗ ਦੇ ਪ੍ਰਮੁੱਖ ਸਕੱਤਰ ਅਤੇ ਸੱਭਿਆਚਾਰ ਤੇ ਸੈਰ ਸਪਾਟਾ ਵਿਭਾਗ ਦੇ ਸਕੱਤਰ ਨੂੰ ਲਿਖੇ ਪੱਤਰ ਵਿੱਚ ਸ. ਸਿੱਧੂ ਨੇ ਕਿਹਾ ਕਿ ਜੇਕਰ ਉਕਤ ਆਦੇਸ਼ਾਂ ਦੀ ਪਾਲਣਾ ਨਹੀਂ ਹੁੰਦੀ ਤਾਂ ਸਬੰਧਤ ਅਧਿਕਾਰੀ/ਕਰਮਚਾਰੀ ਖਿਲਾਫ਼ ਵਿਭਾਗੀ ਕਾਰਵਾਈ ਕੀਤੀ ਜਾਵੇ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement