ਆਪ ਦੇ ਪ੍ਰਦਰਸ਼ਨ ਤੋਂ ਗੂੜ੍ਹੀ ਨੀਂਦ 'ਚੋਂ ਜਾਗੇ ਕੈਪਟਨ, ਰੱਦ ਕਰਨ ਬਾਦਲਾਂ ਦੇ ਗ਼ਲਤ ਬਿਜਲੀ ਸਮਝੌਤੇ
Published : Jul 4, 2021, 4:28 pm IST
Updated : Jul 4, 2021, 4:28 pm IST
SHARE ARTICLE
Bhagwant Mann, Captain Amarinder Singh
Bhagwant Mann, Captain Amarinder Singh

ਕਿਸਾਨ ਜਥੇਬੰਦੀਆਂ ਵੱਲੋਂ 6 ਜੁਲਾਈ ਨੂੰ ਕੈਪਟਨ ਦੇ ਘਰ ਦੇ ਘਿਰਾਓ ਦਾ ਆਪ ਨੇ ਕੀਤਾ ਸਮਰਥਨ

ਚੰਡੀਗੜ੍ਹ:  ਆਮ ਆਦਮੀ ਪਾਰਟੀ ਦੁਆਰਾ ਕੈਪਟਨ ਅਮਰਿੰਦਰ ਸਿੰਘ ਦੇ ਫਾਰਮ ਹਾਊਸ ਸਿਸਵਾਂ ਵਿਖੇ ਜ਼ੋਰਦਾਰ ਪ੍ਰਦਰਸ਼ਨ ਕਰਕੇ ਪੰਜਾਬ ਦੇ ਲੋਕਾਂ ਵੱਲੋਂ ਬਿਜਲੀ ਦੀ ਕਿੱਲਤ ਕਾਰਨ ਆ ਰਹੀਆਂ ਦਰਪੇਸ਼ ਮੁਸ਼ਕਲਾਂ ਦੱਸਣ ਤੋਂ ਬਾਅਦ ਆਪਣੀ ਗੂੜ੍ਹੀ ਨੀਂਦ ਵਿੱਚੋਂ ਜਾਗੇ ਕੈਪਟਨ ਅਮਰਿੰਦਰ ਸਿੰਘ ਨੂੰ ਚਿਤਾਵਨੀ ਦਿੰਦਿਆਂ ਆਮ ਆਦਮੀ ਪਾਰਟੀ ਨੇ ਇਨ੍ਹਾਂ ਸਮਝੌਤਿਆਂ ਉਤੇ ਹੋਰ ਦੇਰੀ ਕੀਤੇ ਬਿਨਾਂ ਇਨ੍ਹਾਂ ਨੂੰ ਤੁਰੰਤ ਰੱਦ ਕਰਨ ਦੀ ਮੰਗ ਕੀਤੀ ਹੈ।

cm captainCM captain

ਚੰਡੀਗੜ੍ਹ ਪਾਰਟੀ ਹੈੱਡਕੁਆਟਰ ਤੋਂ ਜਾਰੀ ਬਿਆਨ ਰਾਹੀਂ ਆਮ ਆਦਮੀ ਪਾਰਟੀ ਦੇ ਸੂਬਾ ਪ੍ਰਧਾਨ ਅਤੇ ਸੰਗਰੂਰ ਤੋਂ ਸੰਸਦ ਮੈਂਬਰ ਭਗਵੰਤ ਮਾਨ ਨੇ ਕਿਹਾ ਕਿ ਆਪਣੀ ਸਾਢੇ ਚਾਰ ਸਾਲ ਦੀ ਨੀਂਦ ਵਿੱਚੋਂ ਜਾਗਦਿਆਂ ਕੈਪਟਨ ਅਮਰਿੰਦਰ ਸਿੰਘ ਹੁਣ ਇਨ੍ਹਾਂ ਬਿਜਲੀ ਸਮਝੌਤਿਆਂ ਨੂੰ ਬਿਜਲੀ ਦੀ ਘਾਟ ਲਈ ਸਭ ਤੋਂ ਵੱਡਾ ਕਾਰਨ ਦੱਸ ਰਹੇ ਹਨ ਜਦਕਿ ਸਰਕਾਰ ਬਣਨ ਤੋਂ ਬਾਅਦ ਹੁਣ ਤਕ ਉਹ ਇਸ ਉੱਤੇ ਚੁੱਪੀ ਵੱਟ ਕੇ ਬਾਦਲਾਂ ਨੂੰ ਬਚਾਉਣ ਦਾ ਯਤਨ ਕਰ ਰਹੇ ਸਨ।

CM Captain Amrinder SinghCM Captain Amrinder Singh

ਮਾਨ ਨੇ ਕਿਹਾ ਕਿ ਚੋਣਾਂ ਤੋਂ ਪਹਿਲਾਂ ਹੱਥ ਵਿਚ ਸ੍ਰੀ ਗੁਟਕਾ ਸਾਹਿਬ ਪਕੜ ਕੇ ਇਨ੍ਹਾਂ ਬਿਜਲੀ ਸਮਝੌਤਿਆਂ ਨੂੰ ਪੰਜਾਬ ਕੈਬਨਿਟ ਦੀ ਪਹਿਲੀ ਮੀਟਿੰਗ ਵਿਚ ਰੱਦ ਕਰਨ ਦਾ ਦਾਅਵਾ ਕਰਨ ਵਾਲੇ ਕੈਪਟਨ ਅਮਰਿੰਦਰ ਸਿੰਘ ਹੁਣ ਕੈਬਨਿਟ ਦੀ ਆਖ਼ਰੀ ਮੀਟਿੰਗ ਵਿੱਚ ਵੀ ਇਸ ਉੱਤੇ ਵਿਚਾਰ ਕਰਨ ਦਾ ਢੌਂਗ ਕਰ ਰਹੇ ਹਨ। 

Bhagwant Mann, Captain Amarinder SinghBhagwant Mann, Captain Amarinder Singh

ਮਾਨ ਨੇ ਕਿਹਾ ਕਿ ਕੈਪਟਨ ਅਮਰਿੰਦਰ ਇਸ ਗੱਲ ਨੂੰ ਸਪਸ਼ਟ ਕਰਨ ਕਿ ਜੇਕਰ ਹੁਣ ਉਹ ਮੰਨਦੇ ਹਨ ਕਿ ਇਹ ਬਿਜਲੀ ਸਮਝੌਤੇ ਸੰਪੂਰਨ ਤੌਰ ਤੇ ਗਲਤ ਸਨ ਅਤੇ ਬਾਦਲਾਂ ਵੱਲੋਂ ਗਲਤ ਨੀਅਤ ਨਾਲ ਕੀਤੇ ਗਏ ਸਨ ਤਾਂ ਉਹ ਹੁਣ ਤੱਕ ਬਾਦਲਾਂ ਨੂੰ ਕਿਉਂ ਬਚਾ ਰਹੇ ਸਨ। ਉਨ੍ਹਾਂ ਕਿਹਾ ਕਿ ਅਸਲ ਵਿੱਚ ਬਾਦਲ ਕੈਪਟਨ ਪਰਿਵਾਰ ਮਿਲੇ ਹੋਏ ਹਨ ਅਤੇ ਮਿਲ ਕੇ ਪੰਜਾਬ ਦੇ ਲੋਕਾਂ ਦਾ ਸ਼ੋਸ਼ਣ ਕਰ ਰਹੇ ਹਨ।

Captain Amarinder Singh  Captain Amarinder Singh

ਉਨ੍ਹਾਂ ਪੁਛਿਆ ਕਿ ਇਨ੍ਹਾਂ ਗ਼ਲਤ ਸਮਝੌਤਿਆਂ ਦੀ ਵਜ੍ਹਾ ਨਾਲ ਪੰਜਾਬ ਦੇ ਹੋਏ 20000 ਕਰੋੜ ਰੁਪਏ ਦੀ ਭਰਪਾਈ ਕੌਣ ਕਰੇਗਾ? ਕੈਪਟਨ ਅਮਰਿੰਦਰ ਸਿੰਘ ਤੋਂ ਸਵਾਲ ਪੁੱਛਦਿਆਂ ਮਾਨ ਨੇ ਕਿਹਾ ਕਿ ਇਨ੍ਹਾਂ ਗ਼ਲਤ ਸਮਝੌਤਿਆਂ ਦੀ ਵਜ੍ਹਾ ਨਾਲ ਬਿਜਲੀ ਦੀ ਕਿੱਲਤ ਕਾਰਨ ਕਿਸਾਨਾਂ ਦੇ ਹੋਏ ਨੁਕਸਾਨ, ਬੰਦ ਹੋਏ ਉਦਯੋਗਾਂ ਅਤੇ ਆਮ ਲੋਕਾਂ ਨੂੰ ਆਈ ਦਿੱਕਤ ਲਈ ਕੌਣ ਜ਼ਿੰਮੇਵਾਰ ਹੋਵੇਗਾ?

ਮਾਨ ਨੇ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਵੱਲੋਂ ਹੁਣ ਕੀਤਾ ਗਿਆ ਐਲਾਨ ਚੋਣਾਂ ਨੂੰ ਮੱਦੇਨਜ਼ਰ ਰੱਖਦੇ ਹੋਏ ਆਪਣੀ ਸਾਖ ਬਚਾਉਣ ਦਾ ਇੱਕ ਯਤਨ ਮਾਤਰ ਹੈ ਜਿਸ ਨੂੰ ਪੰਜਾਬ ਦੇ ਲੋਕ ਭਲੀਭਾਂਤੀ ਜਾਣਦੇ ਹਨ।ਬਿਜਲੀ ਦੇ ਮੁੱਦੇ ਤੇ  ਕਿਸਾਨ ਯੂਨੀਅਨ ਵੱਲੋਂ 6 ਜੁਲਾਈ ਨੂੰ ਕੈਪਟਨ ਅਮਰਿੰਦਰ ਸਿੰਘ ਦੇ ਘਰ ਦੇ ਘਿਰਾਓ ਦੇ ਦਿੱਤੇ ਪ੍ਰੋਗਰਾਮ ਦਾ ਸਮਰਥਨ ਕਰਦਿਆਂ ਮਾਨ ਨੇ ਕਿਹਾ ਕਿ ਆਮ ਆਦਮੀ ਪਾਰਟੀ ਹਮੇਸ਼ਾ ਹੀ ਆਮ ਲੋਕਾਂ ਕਿਸਾਨਾਂ ਮਜ਼ਦੂਰਾਂ ਦਲਿਤਾਂ ਅਤੇ ਵਪਾਰੀਆਂ ਦੇ ਹੱਕਾਂ ਦੀ ਆਵਾਜ਼ ਬੁਲੰਦ ਕਰਦੀ ਰਹੀ ਹੈ ਅਤੇ ਕਿਸਾਨਾਂ ਦੇ ਇਸ ਸੰਘਰਸ਼ ਵਿੱਚ ਉਨ੍ਹਾਂ ਦੇ ਮੋਢੇ ਨਾਲ ਮੋਢਾ ਜੋਡ਼ ਕੇ ਖਡ਼੍ਹੀ ਹੈ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੇ ਵਰਕਰ ਬਿਨਾਂ ਪਾਰਟੀ ਦੇ ਝੰਡੇ ਤੋਂ ਸੰਘਰਸ਼ ਵਿੱਚ ਸ਼ਾਮਿਲ ਹੋਣਗੇ ਅਤੇ ਕੈਪਟਨ ਅਮਰਿੰਦਰ ਸਿੰਘ ਤੱਕ ਆਮ ਜਨਤਾ ਦੀ ਆਵਾਜ਼ ਬੁਲੰਦ ਕਰਨਗੇ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement