Moga News : ਤੇਜ਼ ਹਨੇਰੀ ਤੇ ਮੀਂਹ ਕਾਰਨ ਵਾਪਰਿਆ ਹਾਦਸਾ ,ਕੰਧ ਡਿੱਗਣ ਕਾਰਨ ਇੱਕ ਪਰਿਵਾਰ ਦੇ 4 ਜੀਅ ਜ਼ਖਮੀ
Published : Jul 4, 2024, 6:40 pm IST
Updated : Jul 4, 2024, 6:40 pm IST
SHARE ARTICLE
Wall collapsed
Wall collapsed

ਜ਼ਖਮੀਆਂ ਨੂੰ ਇਲਾਜ ਲਈ ਸਰਕਾਰੀ ਹਸਪਤਾਲ 'ਚ ਦਾਖਲ ਕਰਵਾਇਆ ਗਿਆ

Moga News : ਮੋਗਾ ਦੇ ਪਿੰਡ ਸਮਾਧ ਭਾਈ ਦੇ ਰਹਿਣ ਵਾਲੇ ਇੱਕ ਪਰਿਵਾਰ ਦੇ ਉਪਰ ਦੇਰ ਰਾਤ ਆਈ ਤੇਜ਼ ਹਨੇਰੀ ਅਤੇ ਮੀਂਹ ਕਾਰਨ ਕੰਧ ਡਿੱਗ ਗਈ। ਜਿਸ ਕਾਰਨ ਚਾਰ ਵਿਅਕਤੀ ਕੰਧ ਦੇ ਮਲਬੇ ਹੇਠ ਦੱਬ ਕੇ ਜ਼ਖਮੀ ਹੋ ਗਏ ਹਨ। 

ਜ਼ਖਮੀਆਂ ਨੂੰ ਇਲਾਜ ਲਈ ਸਰਕਾਰੀ ਹਸਪਤਾਲ 'ਚ ਦਾਖਲ ਕਰਵਾਇਆ ਗਿਆ ਹੈ। ਇਕ ਦੀ ਹਾਲਤ ਨਾਜ਼ੁਕ ਹੋਣ ਕਾਰਨ ਉਸ ਨੂੰ ਮੈਡੀਕਲ ਕਾਲਜ ਫਰੀਦਕੋਟ ਰੈਫਰ ਕਰ ਦਿੱਤਾ ਗਿਆ ਹੈ। 

ਕੰਧ ਦੇ ਮਲਬੇ ਹੇਠ ਦੱਬੇ ਪਿੰਡ ਵਿਅਕਤੀਆਂ ਦੀ ਪਛਾਣ ਮਹਿਤਾਬ ਸਿੰਘ, ਗੁਰਮੇਲ ਸਿੰਘ, ਸਤਬੀਰ ਕੌਰ ਅਤੇ ਜਸਵਿੰਦਰ ਕੌਰ ਵਜੋਂ ਹੋਈ ਹੈ। ਗੁਰਮੇਲ ਸਿੰਘ ਦੀ ਗੰਭੀਰ ਹਾਲਤ ਨੂੰ ਦੇਖਦੇ ਹੋਏ ਉਸ ਨੂੰ ਮੈਡੀਕਲ ਕਾਲਜ ਫਰੀਦਕੋਟ ਰੈਫਰ ਕਰ ਦਿੱਤਾ ਗਿਆ ਹੈ।

ਪਿੰਡ ਵਾਸੀਆਂ ਦੇ ਦੱਸਣ ਮੁਤਾਬਕ ਕੰਧ ਡਿੱਗਣ ਦੀ ਆਵਾਜ਼ ਸੁਣ ਕੇ ਪਿੰਡ ਵਾਸੀ ਘਟਨਾ ਸਥਾਨ 'ਤੇ ਪਹੁੰਚੇ। ਜ਼ਖਮੀਆਂ ਨੂੰ ਤੁਰੰਤ ਕੰਧ ਦੇ ਮਲਬੇ ਹੇਠੋਂ ਬਾਹਰ ਕੱਢਿਆ ਗਿਆ ਅਤੇ ਹਸਪਤਾਲ ਪਹੁੰਚਾਇਆ ਗਿਆ।

 ਜਾਣਕਾਰੀ ਦਿੰਦਿਆਂ ਜ਼ਖਮੀ ਮਹਿਤਾਬ ਸਿੰਘ ਨੇ ਦੱਸਿਆ ਕਿ ਅੱਜ ਸਵੇਰੇ ਕਰੀਬ 4 ਵਜੇ ਤੇਜ਼ ਝੱਖੜ ਆਇਆ। ਜਿਸ ਕਾਰਨ ਉਸ ਦੇ ਘਰ ਦੀ ਕੰਧ ਡਿੱਗ ਗਈ ਅਤੇ ਪਰਿਵਾਰ ਦੇ ਚਾਰੇ ਮੈਂਬਰ ਦੱਬ ਗਏ। ਸਾਰੇ ਜ਼ਖਮੀਆਂ ਦਾ ਹਸਪਤਾਲ 'ਚ ਇਲਾਜ ਚੱਲ ਰਿਹਾ ਹੈ।

Location: India, Punjab, Moga

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement