ਅਰੋੜਾ ਦੀ ਅਕਾਲੀਆਂ ਨੂੰ ਨਸੀਹਤ : ਜ਼ਹਿਰੀਲੀ ਸ਼ਰਾਬ ਦਾ ਮਾਮਲਾ ਸਿਆਸੀ ਰੋਟੀਆਂ ਸੇਕਣ ਦਾ ਮੁੱਦਾ ਨਹੀਂ
Published : Aug 4, 2020, 10:47 am IST
Updated : Aug 4, 2020, 10:48 am IST
SHARE ARTICLE
Sunder Sham Arora
Sunder Sham Arora

ਕੈਪਟਨ ਅਮਰਿੰਦਰ ਸਿੰਘ ਸਰਕਾਰ ਨੇ ਸਖ਼ਤ ਕਾਰਵਾਈ ਕੀਤੀ

ਚੰਡੀਗੜ੍ਹ, 3 ਅਗੱਸਤ (ਸਪੋਕਸਮੈਨ ਸਮਾਚਾਰ ਸੇਵਾ) : ਪੰਜਾਬ ਦੇ ਤਰਨ ਤਾਰਨ, ਅੰਮ੍ਰਿਤਸਰ ਅਤੇ ਬਟਾਲਾ (ਗੁਰਦਾਸਪੁਰ) ਵਿਖੇ ਜ਼ਹਿਰੀਲੀ ਸ਼ਰਾਬ ਨਾਲ ਵਾਪਰੇ ਦੁਖਾਂਤ 'ਤੇ ਡੂੰਘਾ ਦੁੱਖ ਪ੍ਰਗਟ ਕਰਦਿਆਂ ਪੰਜਾਬ ਦੇ ਕੈਬਨਿਟ ਮੰਤਰੀ ਸ੍ਰੀ ਸੁੰਦਰ ਸ਼ਾਮ ਅਰੋੜਾ ਨੇ ਕਿਹਾ ਕਿ ਇਹ ਸਮਾਂ ਸਿਆਸੀ ਰੋਟੀਆਂ ਸੇਕਣ ਨਹੀਂ ਹੈ, ਸਗੋਂ ਸਾਰੀਆਂ ਸਿਆਸੀ ਪਾਰਟੀਆਂ ਨੂੰ ਇਕ ਮੰਚ 'ਤੇ ਇਕੱਠੇ ਹੋ ਕੇ ਸਾਂਝੇ ਕਦਮ ਪੁੱਟਣ ਦਾ ਹੈ। ਪੰਜਾਬ ਦੇ ਉਦਯੋਗ ਤੇ ਵਣਜ ਮੰਤਰੀ ਸ੍ਰੀ ਸੁੰਦਰ ਸ਼ਾਮ ਅਰੋੜਾ ਨੇ ਕਿਹਾ ਕਿ ਆਫ਼ਤ ਸਮੇਂ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਵਲੋਂ ਕਾਂਗਰਸ ਸਰਕਾਰ 'ਤੇ ਸੱਤਾਧਾਰੀ ਪਾਰਟੀ ਦੇ ਵਿਧਾਇਕਾਂ ਨੂੰ ਬਚਾਉਣ ਦਾ ਦੋਸ਼ ਬਹੁਤ ਹੀ ਮੰਦਭਾਗਾ ਰੁਝਾਨ ਹੈ, ਇਹ ਸਿਰਫ਼ ਸਿਆਸੀ ਲਾਹਾ ਲੈਣ ਦਾ ਹੀ ਚਾਰਾ ਕੀਤਾ ਗਿਆ ਹੈ।

ਉਨ੍ਹਾਂ ਕਿਹਾ ਕਿ ਅਕਾਲੀਆਂ ਨੂੰ ਅਪਣਾ ਗੁਆਚਿਆ ਹੋਇਆ ਸਿਆਸੀ ਧਰਾਤਲ ਮੁੜ ਹਾਸਲ ਕਰਨ ਲਈ ਕੁੱਝ ਕਰ ਕੇ ਵਿਖਾਉਣਾ ਚਾਹੀਦਾ ਹੈ। ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਸੂਬਾ ਸਰਕਾਰ ਵਲੋਂ ਸਖ਼ਤ ਕਾਰਵਾਈ ਦੀ ਸੂਚੀ ਜਾਰੀ ਕਰਦਿਆਂ ਉਨ੍ਹਾਂ ਕਿਹਾ ਕਿ ਇਸ ਮਾਮਲੇ 'ਚ 7 ਆਬਕਾਰੀ ਅਤੇ 6 ਪੁਲੀਸ ਅਧਿਕਾਰੀਆਂ ਨੂੰ ਮੁਅੱਤਲ ਕਰ ਦਿਤਾ ਗਿਆ ਹੈ। ਤੱਥਾਂ ਦਾ ਜ਼ਿਕਰ ਕਰਦਿਆਂ ਮੰਤਰੀ ਨੇ ਕਿਹਾ ਕਿ ਫ਼ਿਰੋਜ਼ਪੁਰ,  ਮਾਨਸਾ, ਮੁਕਤਸਰ ਅਤੇ ਪਟਿਆਲਾ ਜ਼ਿਲ੍ਹਿਆਂ ਦੇ 88 ਵਿਅਕਤੀਆਂ ਨੂੰ ਨਾਜਾਇਜ਼ ਸ਼ਰਾਬ ਦੇ ਕਾਰੋਬਾਰ ਵਿਰੱਧ ਵੱਡੀ ਸੱਟ ਵੱਜੀ ਹੈ। ਇੰਨਾ ਹੀ ਨਹੀਂ, ਸੂਬੇ ਨੇ 7420 ਲੀਟਰ 'ਲਾਹਣ', ਹੋਰ ਰਸਾਇਣ ਅਤੇ 1212 ਬੋਤਲਾਂ ਨਾਜਾਇਜ਼ ਸ਼ਰਾਬ ਨੂੰ ਜ਼ਬਤ ਕੀਤਾ ਹੈ।

ਉਨ੍ਹਾਂ ਕਿਹਾ ਕਿ ਇਸ ਤੋਂ ਇਲਾਵਾ, ਸੂਬੇ ਭਰ ਦੀਆਂ ਸਨਅਤੀ ਇਕਾਈਆਂ 'ਤੇ ਛਾਪੇ ਮਾਰੇ ਜਾ ਰਹੇ ਹਨ ਜੋ ਸ਼ਰਾਬ ਦੇ ਕਾਰੋਬਾਰ 'ਚ ਲੱਗੇ ਹੋਏ ਵਿਅਕਤੀਆਂ 'ਤੇ ਸ਼ਿਕੰਜਾ ਕਸਿਆ ਜਾ ਸਕੇ। ਉਦਯੋਗ ਤੇ ਵਣਜ ਮੰਤਰੀ ਨੇ ਕਿਹਾ ਕਿ ''ਅਕਾਲੀਆਂ ਨੂੰ ਪੰਜਾਬ ਦੇ ਲੋਕਾਂ ਨਾਲ ਅਚਾਨਕ ਪਿਆਰ ਹੋ ਗਿਆ?, ਜਦੋਂ ਪਿਛਲੀ ਅਕਾਲੀ-ਭਾਜਪਾ ਸਰਕਾਰ ਦੇ ਕਾਰਜਕਾਲ ਦੌਰਾਨ ਉਹ ਖੁਦ ਨਸ਼ਿਆਂ ਦੇ ਕਾਰੋਬਾਰ ਵਿੱਚ ਡੂੰਘੀ ਤਰ੍ਹਾਂ ਸ਼ਮੂਲੀਅਤ ਕਰ ਰਹੇ ਸਨ ਅਤੇ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਤਸਕਰਾਂ ਨਾਲ ਮਿਲੇ ਹੋਏ ਸਨ, ਜੋ ਕਿ ਪੰਜਾਬ ਦੀ ਨੌਜਵਾਨੀ ਨੂੰ ਤਬਾਹ ਕਰ ਰਹੇ ਸਨ। ਉਨ੍ਹਾਂ ਕਿਹਾ ਕਿ ਅਕਾਲੀਆਂ ਦੁਆਰਾ ਕੀਤੇ ਪਾਪਾਂ ਦੀ ਕਹਾਣੀ ਇਥੇ ਹੀ ਖ਼ਤਮ ਨਹੀਂ ਹੋਈ।

ਬੇਅਦਬੀ ਕਾਂਡ, ਬਹਿਬਲ ਕਲਾਂ ਅਤੇ ਕੋਟਕਪੂਰਾ ਵਿਖੇ ਹੋਈ ਗੋਲੀਬਾਰੀ, ਸਾਰੇ ਹੀ ਅਕਾਲੀਆਂ ਦੁਆਰਾ ਪੰਜਾਬ ਦੇ ਲੋਕਾਂ ਨਾਲ ਕੀਤੇ ਗਏ ਧੋਖੇ ਦਾ ਪ੍ਰਤੱਖ ਪ੍ਰਮਾਣ ਹੈ ਅਤੇ ਹੁਣ ਅਕਾਲੀਆਂ ਨੇ ਕਾਂਗਰਸ ਸਰਕਾਰ ਵਲ ਨਿਸ਼ਾਨਾ ਸੇਧਿਆ ਹੈ ਜਦਕਿ ਉਨ੍ਹਾਂ ਦੇ ਅਪਣੇ ਕਾਰਜਕਾਲ 'ਚ ਇਹ ਘਟਨਾਵਾਂ ਵਾਪਰ ਚੁੱਕੀਆਂ ਹਨ।'' ਉਨ੍ਹਾਂ ਇਸ ਦੁਖਾਂਤ 'ਚ ਨਿਰਦੋਸ਼ਾਂ ਦੀ ਮੌਤ ਬਾਰੇ ਨਾਂਹਪੱਖੀ ਰਾਜਨੀਤੀ ਕਰਨ ਤੋਂ ਗੁਰੇਜ਼ ਕਰਨ ਦੀ ਸਲਾਹ  ਦਿਤੀ। ਦਿੰਦਿਆਂ ਸ੍ਰੀ ਅਰੋੜਾ ਨੇ ਕਿਹਾ ਕਿ ਉਹ ਇੱਕ ਪਲ ਲਈ ਤਾਂ ਸਿਆਸੀ ਮੁਫ਼ਾਦ ਇਕ ਪਾਸੇ ਰੱਖ ਦੇਣ। ਉਨ੍ਹਾਂ ਕਿਹਾ ਕਿ ਅਜਿਹੀਆਂ ਵਿਰੋਧਤਾਈਆਂ ਅਕਾਲੀਆਂ ਨੂੰ  ਸੱਤਾ ਦੀ ਪੌੜੀ ਚੜ੍ਹਨ 'ਚ ਸਹਾਇਤਾ ਨਹੀਂ ਕਰ ਸਕਦੀਆਂ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement