ਨਵਜੋਤ ਸਿੱਧੂ ਨੇ ਦਲਿਤਾਂ ਦੇ ਮਸਲਿਆਂ ਨੂੰ  ਲੈ ਕੇ ਮੰਤਰੀਆਂ ਤੇ ਵਿਧਾਇਕਾਂ ਨਾਲ ਕੀਤੀ ਚਰਚਾ
Published : Aug 4, 2021, 7:06 am IST
Updated : Aug 4, 2021, 7:06 am IST
SHARE ARTICLE
image
image

ਨਵਜੋਤ ਸਿੱਧੂ ਨੇ ਦਲਿਤਾਂ ਦੇ ਮਸਲਿਆਂ ਨੂੰ  ਲੈ ਕੇ ਮੰਤਰੀਆਂ ਤੇ ਵਿਧਾਇਕਾਂ ਨਾਲ ਕੀਤੀ ਚਰਚਾ

ਚੰਡੀਗੜ੍ਹ, 3 ਅਗੱਸਤ (ਗੁਰਉਪਦੇਸ਼ ਭੁੱਲਰ): ਪੰਜਾਬ ਕਾਂਗਰਸ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੇ ਅੱਜ ਇਥੇ ਦਲਿਤ ਵਰਗ ਨਾਲ ਸਬੰਧਤ ਮੰਤਰੀਆਂ, ਵਿਧਾਇਕਾਂ ਤੇ ਕਾਂਗਰਸ ਆਗੂਆਂ ਨਾਲ ਮੀਟਿੰਗ ਕੀਤੀ | ਪੰਜਾਬ ਕਾਂਗਰਸ ਦੇ ਕਾਰਜਕਾਰੀ ਪ੍ਰਧਾਨ ਸੁਖਵਿੰਦਰ ਸਿੰਘ ਡੈਨੀ ਦੇ ਸੱਦੇ 'ਤੇ ਪੰਜਾਬ ਕਾਂਗਰਸ ਭਵਨ ਵਿਚ ਹੋਈ ਇਸ ਮੀਟਿੰਗ ਵਿਚ ਕੈਬਨਿਟ ਮੰਤਰੀ ਸਾਧੂ ਸਿੰਘ ਧਰਮਸੋਤ ਅਤੇ ਅਰੁਨਾ ਚੌਧਰੀ ਵੀ ਸ਼ਾਮਲ ਸਨ, ਜਿਨ੍ਹਾਂ ਨੇ ਸਰਕਾਰ ਦੀਆਂ ਦਲਿਤ ਭਲਾਈ ਸਕੀਮਾਂ ਬਾਰੇ ਅਪਣੇ ਵਿਚਾਰ ਰੱਖੇ | ਦਲਿਤ ਵਰਗ ਨਾਲ ਸਬੰਧਤ ਲੰਬਿਤ ਤੇ ਹੋਰ ਭਖਦੇ ਮੁੱਦਿਆਂ 'ਤੇ ਮੀਟਿੰਗ ਦੌਰਾਨ ਵਿਸਥਾਰ ਵਿਚ ਚਰਚਾ ਕਰ ਕੇ ਇਨ੍ਹਾਂ ਨੂੰ  ਪੂਰਾ ਕਰਵਾਉਣ ਲਈ ਇਕ ਠੋਸ ਪ੍ਰੋਗਰਾਮ ਉਲੀਕ ਕੇ ਸਰਕਾਰ ਦੇ ਸਹਿਯੋਗ ਨਾਲ ਅੱਗੇ ਵਧਣ ਦੀ ਗੱਲ ਕੀਤੀ ਗਈ | 
ਇਸ ਮੌਕੇ ਅਪਣੇ ਵਿਚਾਰ ਪੇਸ਼ ਕਰਦਿਆਂ ਸਿੱਧੂ ਨੇ ਜਿਥੇ ਦਲਿਤ ਮਸਲਿਆਂ ਦੇ ਹੱਲ ਲਈ ਐਕਸ਼ਨ ਪਲਾਟ ਬਣਾਉਣ ਦੇ ਵਿਚਾਰ ਨੂੰ  ਸਹੀ ਦਸਿਆ ਉਥੇ ਨਾਲ ਹੀ ਕਿਹਾ ਕਿ ਸਾਨੂੰ ਸੱਭ ਨੂੰ  ਮਿਲ ਕੇ ਪਾਰਟੀ ਹਾਈਕਮਾਨ ਵਲੋਂ ਦਿਤੇ 18 ਨੁਕਾਤੀ ਏਜੰਡੇ ਦੇ ਕੰਮਾਂ ਨੂੰ  ਪੂਰਾ ਕਰਨ ਲਈ ਵੀ ਮਿਲ ਕੇ ਯਤਨ ਕਰਨੇ ਚਾਹੀਦੇ ਹਨ | ਇਸੇ ਦੌਰਾਨ ਸਿੱਧੂ ਨਾਲ ਕਾਰਜਕਾਰੀ ਪ੍ਰਧਾਨਾਂ ਸੰਗਤ ਸਿੰਘ ਗਿਲਜੀਆਂ ਅਤੇ ਕੁਲਜੀਤ ਨਾਗਰਾ ਨੇ ਜ਼ਿਲ੍ਹਾ ਮੀਟਿੰਗਾਂ ਦੀ ਲੜੀ ਤਹਿਤ ਅੱਜ ਨਵਾਂਸ਼ਹਿਰ ਜ਼ਿਲ੍ਹੇ ਦੇ ਆਗੂਆਂ ਨਾਲ ਵੀ ਮੀਟਿੰਗ ਕੀਤੀ | ਇਸ ਵਿਚ ਵਿਧਾਇਕ ਅੰਗਦ ਸੈਣੀ, ਦਰਸ਼ਨ ਲਾਲ ਤੇ ਸਾਬਕਾ ਵਿਧਾਇਕ ਤਰਲੋਚਨ ਸਿੰਘ ਸੂੰਡ ਵੀ ਸ਼ਾਮਲ ਸਨ |
 

SHARE ARTICLE

ਏਜੰਸੀ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement