ਹੁਣ ਦੇਸ਼ ਦੀਆਂ ਨਜ਼ਰਾਂ ਕੁੜੀਆਂ ਦੀ ਹਾਕੀ ਟੀਮ 'ਤੇ ਟਿਕੀਆਂ
Published : Aug 4, 2021, 6:57 am IST
Updated : Aug 4, 2021, 6:57 am IST
SHARE ARTICLE
image
image

ਹੁਣ ਦੇਸ਼ ਦੀਆਂ ਨਜ਼ਰਾਂ ਕੁੜੀਆਂ ਦੀ ਹਾਕੀ ਟੀਮ 'ਤੇ ਟਿਕੀਆਂ

ਟੋਕੀਉ, 3 ਅਗੱਸਤ : ਭਾਰਤੀ ਕੁੜੀਆਂ ਦੀ ਹਾਕੀ ਟੀਮ ਪਹਿਲਾਂ ਹੀ ਇਤਿਹਾਸ ਰਚ ਚੁਕੀ ਹੈ ਤੇ ਹੁਣ ਉਸ ਦਾ ਟੀਚਾ ਟੋਕੀਉ ਉਲੰਪਿਕ ਖੇਡਾਂ ਦੇ ਸੈਮੀ ਫ਼ਾਈਨਲ ਵਿਚ ਅਰਜਨਟੀਨਾ ਨੂੰ  ਹਰਾ ਕੇ ਅਪਣੀਆਂ ਉਪਲਬਧੀਆਂ ਨੂੰ  ਚੋਟੀ 'ਤੇ ਪਹੁੰਚਾਉਣਾ ਹੋਵੇਗਾ | ਭਾਰਤ ਦੀ ਆਤਮਵਿਸ਼ਵਾਸ ਨਾਲ ਭਰੀ ਟੀਮ ਨੇ ਸੋਮਵਾਰ ਨੂੰ  ਤਿੰਨ ਵਾਰ ਦੀ ਚੈਂਪੀਅਨ ਆਸਟ੍ਰੇਲੀਆ ਨੂੰ  1-0 ਨਾਲ ਹਰਾ ਕੇ ਪਹਿਲੀ ਵਾਰ ਉਲੰਪਿਕ ਦੇ ਸੈਮੀ ਫ਼ਾਈਨਲ ਵਿਚ ਥਾਂ ਬਣਾਈ | ਭਾਰਤੀ ਕੁੜੀਆਂ ਦੀ ਹਾਕੀ ਟੀਮ ਦਾ ਉਲੰਪਿਕ ਵਿਚ ਇਸ ਤੋਂ ਪਹਿਲਾਂ ਚੋਟੀ ਦਾ ਪ੍ਰਦਰਸ਼ਨ ਮਾਸਕੋ ਉਲੰਪਿਕ 1980 ਵਿਚ ਰਿਹਾ ਸੀ ਜਦੋਂ ਉਹ ਛੇ ਟੀਮਾਂ ਵਿਚੋਂ ਚੌਥੇ ਸਥਾਨ 'ਤੇ ਰਹੀ ਸੀ | ਭਾਰਤੀ ਮੁੰਡਿਆਂ ਦੀ ਹਾਕੀ ਟੀਮ ਸੈਮੀਫ਼ਾਈਨਲ ਤੋਂ ਅੱਗੇ ਵਧਣ ਵਿਚ ਅਸਫ਼ਲ ਰਹੀ ਹੈ ਅਤੇ ਹੁਣ ਦੇਸ਼ ਤੇ ਦੁਨੀਆਂ ਦੀਆਂ ਨਜ਼ਰਾਂ ਕੁੜੀਆਂ ਦੀ ਹਾਕੀ ਟੀਮ 'ਤੇ ਟਿਕੀਆਂ ਹਨ |                      (ਪੀਟੀਆਈ) 

SHARE ARTICLE

ਏਜੰਸੀ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement