ਲਾਰੈਂਸ ਬਿਸ਼ਨੋਈ ਦਾ ਫ਼ਰੀਦਕੋਟ ਦੇ ਹਸਪਤਾਲ ਵਿਚ ਹੋਇਆ ਚੈੱਕਅੱਪ, ਪਿਛਲੀ ਵਾਰ ਟਾਈਫਾਈ਼ਡ ਦੀ ਸੀ ਸ਼ਿਕਾਇਤ 
Published : Aug 4, 2023, 2:47 pm IST
Updated : Aug 4, 2023, 2:47 pm IST
SHARE ARTICLE
Lawrence Bishnoi
Lawrence Bishnoi

ਗੈਂਗਸਟਰ ਲਾਰੈਂਸ ਨੂੰ ਜਲਦ ਹੀ ਬਠਿੰਡਾ ਕੇਂਦਰੀ ਜੇਲ ਤੋਂ ਦਿੱਲੀ ਲਿਜਾਇਆ ਜਾਵੇਗਾ

ਫਰੀਦਕੋਟ - ਬੀਤੇ ਦਿਨੀਂ ਟਾਈਫਾਈਡ ਹੋਣ ਕਰਕੇ ਬਠਿੰਡਾ ਦੇ ਹਸਪਤਾਲ ਵਿਚ ਕਈ ਦਿਨ ਤੱਕ ਦਾਖ਼ਲ ਰਹੇ ਲਾਰੈਂਸ ਬਿਸ਼ਨੋਈ ਨੂੰ ਪੰਜਾਬ ਪੁਲਿਸ ਸ਼ੁੱਕਰਵਾਰ ਨੂੰ ਫਰੀਦਕੋਟ ਦੇ ਗੁਰੂ ਗੋਬਿੰਦ ਸਿੰਘ ਮੈਡੀਕਲ ਹਸਪਤਾਲ  ਲੈ ਕੇ ਪਹੁੰਚੀ। ਇਸ ਦੌਰਾਨ ਹਸਪਤਾਲ ਵਿਚ ਸਖ਼ਤ ਸੁਰੱਖਿਆ ਪ੍ਰਬੰਧ ਕੀਤੇ ਗਏ ਸਨ ਪਰ ਹਾਲੇ ਤੱਕ ਇਹ ਸਾਹਮਣੇ ਨਹੀਂ ਆਇਆ ਕਿ ਟਾਈਫਾਈਡ ਤੋਂ ਠੀਕ ਹੋਣ ਤੋਂ ਬਾਅਦ ਲਾਰੈਂਸ ਨੂੰ ਕੋਈ ਹੋਰ ਸਿਹਤ ਸਬੰਧੀ ਸਮੱਸਿਆ ਕਰ ਕੇ ਹਸਪਤਾਲ ਲਿਆਂਦਾ ਗਿਆ ਸੀ ਜਾਂ ਇਹ ਸਿਰਫ਼ ਰੈਗੂਲਰ ਚੈਕਅੱਪ ਸੀ। 

ਇਸ ਦੇ ਨਾਲ ਹੀ ਦੱਸ ਦਈਏ ਕਿ ਗੈਂਗਸਟਰ ਲਾਰੈਂਸ ਨੂੰ ਜਲਦ ਹੀ ਬਠਿੰਡਾ ਕੇਂਦਰੀ ਜੇਲ ਤੋਂ ਦਿੱਲੀ ਲਿਜਾਇਆ ਜਾਵੇਗਾ ਤਾਂ ਜੋ ਉਸ ਨੂੰ ਉਸ ਦੇ ਭਤੀਜੇ ਸਚਿਨ ਬਿਸ਼ਨੋਈ ਦੇ ਸਾਹਮਣੇ ਬਿਠਾ ਕੇ ਦੋਹਾਂ ਤੋਂ ਇਕੱਠੇ ਪੁਛਗਿਛ ਕੀਤੀ ਜਾ ਸਕੇ। ਦਿੱਲੀ ਪੁਲਿਸ ਦੀ ਵਿਸ਼ੇਸ਼ ਟੀਮ ਨੇ ਹਾਲ ਹੀ ਵਿਚ ਸਚਿਨ ਬਿਸ਼ਨੋਈ ਨੂੰ ਅਜ਼ਰਬਾਈਜਾਨ ਤੋਂ ਲਿਆਂਦਾ ਸੀ। ਦਿੱਲੀ ਪੁਲਿਸ ਨੇ ਮੁਲਜ਼ਮ ਸਚਿਨ ਨੂੰ ਅਦਾਲਤ ਵਿਚ ਪੇਸ਼ ਕਰ ਕੇ ਉਸ ਦਾ ਦਸ ਦਿਨ ਦਾ ਰਿਮਾਂਡ ਹਾਸਲ ਕੀਤਾ ਹੈ। ਇਸ ਰਿਮਾਂਡ ਦੌਰਾਨ ਹੀ ਸਚਿਨ ਨੂੰ ਲਾਰੈਂਸ ਦੇ ਸਾਹਮਣੇ ਬਿਠਾ ਕੇ ਪੁੱਛਗਿੱਛ ਕੀਤੀ ਜਾਵੇਗੀ।

 

SHARE ARTICLE

ਏਜੰਸੀ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement