ਖ਼ਬਰਾਂ |

ਤਾਜ਼ਾ |

ਮੋਗਾ-ਅੰਮ੍ਰਿਤਸਰ ਰੋਡ 'ਤੇ ਦਰਦਨਾਕ ਹਾਦਸਾ, ਥਾਰ ਦੀ ਟੱਕਰ ਨਾਲ ਦੋ ਮਹਿਲਾਵਾਂ ਦੀ ਮੌਤ
Published : Aug 4, 2026, 7:29 am IST
Updated : Aug 4, 2026, 7:34 am IST
SHARE ARTICLE
Moga Accident News
Moga Accident News

ਕੈਪੀਟਲ ਹਸਪਤਾਲ ਸਾਹਮਣੇ ਵਾਪਰਿਆ ਭਿਆਨਕ ਟੱਕਰ, ਐਕਟਿਵਾ ਨੂੰ ਕਰੀਬ 100 ਮੀਟਰ ਤੱਕ ਘੜੀਸਦੀ ਲੈ ਗਈ ਥਾਰ

ਮੋਗਾ-ਅੰਮ੍ਰਿਤਸਰ ਰੋਡ 'ਤੇ ਕੈਪੀਟਲ ਹਸਪਤਾਲ ਸਾਹਮਣੇ ਵਾਪਰੇ ਇਕ ਭਿਆਨਕ ਸੜਕ ਹਾਦਸੇ ਵਿਚ ਐਕਟਿਵਾ ਸਵਾਰ ਦੋ ਮਹਿਲਾਵਾਂ ਦੀ ਮੌਤ ਹੋ ਗਈ। ਤੇਜ਼ ਰਫ਼ਤਾਰ ਥਾਰ ਗੱਡੀ ਦੀ ਟੱਕਰ ਇੰਨੀ ਜ਼ਬਰਦਸਤ ਸੀ ਕਿ ਐਕਟਿਵਾ ਕਰੀਬ 100 ਮੀਟਰ ਤੱਕ ਘੜੀਸਦੀ ਚਲੀ ਗਈ। ਪੁਲਿਸ ਨੇ ਥਾਰ ਚਾਲਕ ਖ਼ਿਲਾਫ਼ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ।

ਮਿਲੀ ਜਾਣਕਾਰੀ ਅਨੁਸਾਰ ਇਹ ਹਾਦਸਾ ਮੋਗਾ ਦੇ ਬੁੱਗੀਪੁਰਾ ਬਾਈਪਾਸ ਨੇੜੇ ਅੰਮ੍ਰਿਤਸਰ ਰੋਡ 'ਤੇ ਕੈਪੀਟਲ ਹਸਪਤਾਲ ਸਾਹਮਣੇ ਵਾਪਰਿਆ। ਮ੍ਰਿਤਕ ਮਹਿਲਾਵਾਂ ਦੀ ਪਛਾਣ ਦੀਪਿਕਾ (38) ਵਾਸੀ ਭੀਮ ਨਗਰ ਅਤੇ ਸੁਮਿਤਜੀਤ (39) ਵਾਸੀ ਪੱਟੀ ਵਾਲੀ ਗਲੀ, ਮੋਗਾ ਵਜੋਂ ਹੋਈ ਹੈ। ਦੋਵੇਂ ਨਿੱਜੀ ਹਸਪਤਾਲਾਂ ਵਿੱਚ ਨਰਸਿੰਗ ਦਾ ਕੰਮ ਕਰਦੀਆਂ ਸਨ ਅਤੇ ਨੌਕਰੀ ਸਬੰਧੀ ਕੈਪੀਟਲ ਹਸਪਤਾਲ ਆਈਆਂ ਹੋਈਆਂ ਸਨ।

ਜਿਵੇਂ ਹੀ ਉਹ ਐਕਟਿਵਾ 'ਤੇ ਸਵਾਰ ਹੋ ਕੇ ਹਸਪਤਾਲ ਅੰਦਰ ਦਾਖ਼ਲ ਹੋਣ ਲਈ ਮੁੜੀਆਂ ਤਾਂ ਪਿੱਛੋਂ ਆ ਰਹੀ ਤੇਜ਼ ਰਫ਼ਤਾਰ ਥਾਰ ਨੇ ਉਨ੍ਹਾਂ ਨੂੰ ਜ਼ੋਰਦਾਰ ਟੱਕਰ ਮਾਰ ਦਿੱਤੀ। ਇੱਕ ਮਹਿਲਾ ਦੀ ਮੌਕੇ 'ਤੇ ਹੀ ਮੌਤ ਹੋ ਗਈ, ਜਦਕਿ ਦੂਜੀ ਨੇ ਇਲਾਜ ਦੌਰਾਨ ਦਮ ਤੋੜ ਦਿੱਤਾ।

ਸੂਚਨਾ ਮਿਲਣ 'ਤੇ ਥਾਣਾ ਮਹਿਣਾ ਦੀ ਪੁਲਿਸ ਮੌਕੇ 'ਤੇ ਪਹੁੰਚੀ ਅਤੇ ਜਾਂਚ ਸ਼ੁਰੂ ਕਰ ਦਿੱਤੀ। ਪਰਿਵਾਰਕ ਮੈਂਬਰਾਂ ਦੇ ਬਿਆਨਾਂ ਦੇ ਆਧਾਰ 'ਤੇ ਥਾਰ ਚਾਲਕ ਖ਼ਿਲਾਫ਼ ਸਬੰਧਤ ਧਾਰਾਵਾਂ ਤਹਿਤ ਕੇਸ ਦਰਜ ਕਰ ਲਿਆ ਗਿਆ ਹੈ। ਦੋਵੇਂ ਮ੍ਰਿਤਕਾਂ ਦੀਆਂ ਲਾਸ਼ਾਂ ਨੂੰ ਪੋਸਟਮਾਰਟਮ ਲਈ ਸਿਵਲ ਹਸਪਤਾਲ ਮੋਗਾ ਦੇ ਮੁਰਦਾਘਰ ਵਿੱਚ ਰਖਵਾ ਦਿੱਤਾ ਗਿਆ ਹੈ।

 

 

 

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

'ਪ੍ਰਦਰਸ਼ਨਕਾਰੀ ਨੌਜਵਾਨ ਦੇਸ਼-ਵਿਰੋਧੀ ਨਹੀਂ', Mohan Bhagwat ਦਾ Gen Z 'ਤੇ ਵੱਡਾ ਬਿਆਨ

07 Aug 2026 2:56 PM

"RSS ਦੇ ਚਮਚੋ ਬਾਹਰ ਜਾਓ", Raja Warring ਦੀ Meeting 'ਚ 'GoBackBaghel' ਦੀਆਂ T-Shirts ਲੈ ਕੇ ਪਹੁੰਚੇ ਪ੍ਰਦਰਸ਼ਨਕਾਰੀ

06 Aug 2026 3:14 PM

Raja Warring ਨੇ ਜਿਹੜੇ ਮੁੰਡੇ ਤੋਂ Channi ਨੂੰ ਫ਼ੋਨ ਲਵਾਇਆ, ਉਸ 'ਤੇ ਚਿੱਟੇ ਦਾ ਪਰਚਾ' - Tarunpreet Singh Sond

06 Aug 2026 3:13 PM

'ਮੈਨੂੰ ਕੋਈ ਬਿਨਾਂ ਪੱਗ ਤੋ ਫਿਲਮ ਕਰਨ ਲਈ 100 ਕਰੋੜ ਵੀ ਦੇਵੇ, ਮੈਂ ਨਹੀਂ ਕਰਾਂਗਾ': Raj Kundra Exclusive Interview

04 Aug 2026 1:38 PM

'ਕੇਂਦਰ ਸਰਕਾਰ ਬਹੁਤ ਹੀ ਮਾੜੇ ਤਰੀਕੇ ਨਾਲ਼ ਕਰ ਰਹੀ ਕੰਮ', ਬਦਮਾਸ਼ੀ ਨਾਲ਼ ਇਨ੍ਹਾ ਨੇ E20 ਲਿਆਂਦਾ: Inderbir Singh Nijjar

04 Aug 2026 1:37 PM
Advertisement