ਬਿਨਾਂ ਲੋੜੀਂਦੇ ਇੰਤਜ਼ਾਮਾਂ ਤੋਂ ਜ਼ਿਲ੍ਹਾ ਪ੍ਰੀਸ਼ਦ ਅਤੇ ਪੰਚਾਇਤ ਸਮਿਤੀ ਚੋਣਾਂ ਲਈ ਨਾਮਜ਼ਦਗੀਆਂ ਸ਼ੁਰੂ :ਦਲ
Published : Sep 4, 2018, 11:52 am IST
Updated : Sep 4, 2018, 11:52 am IST
SHARE ARTICLE
Daljit Singh Cheemaa
Daljit Singh Cheemaa

ਸ਼੍ਰੋਮਣੀ ਅਕਾਲੀ ਦਲ ਨੇ ਅੱਜ ਸੂਬਾ ਚੋਣ ਕਮਿਸ਼ਨ ਨੂੰ ਇਹ ਯਕੀਨੀ ਬਣਾਉਣ ਦੀ ਅਪੀਲ ਕੀਤੀ ਹੈ...........

ਚੰਡੀਗੜ੍ਹ : ਸ਼੍ਰੋਮਣੀ ਅਕਾਲੀ ਦਲ ਨੇ ਅੱਜ ਸੂਬਾ ਚੋਣ ਕਮਿਸ਼ਨ ਨੂੰ ਇਹ ਯਕੀਨੀ ਬਣਾਉਣ ਦੀ ਅਪੀਲ ਕੀਤੀ ਹੈ ਕਿ ਜ਼ਿਲ੍ਹਾ ਪ੍ਰੀਸ਼ਦ ਅਤੇ ਪੰਚਾਇਤ ਸਮਿਤੀ ਦੀਆਂ ਅਨੁਸੂਚਿਤ ਜਾਤੀਆਂ ਅਤੇ ਪਛੜੇ ਵਰਗਾਂ ਲਈ ਰਾਖਵੀਆਂ ਸੀਟਾਂ ਵਾਸਤੇ ਚੋਣ ਲੜਣ ਦੇ ਚਾਹਵਾਨ ਉਮੀਦਵਾਰਾਂ ਨੂੰ ਲੋੜੀਂਦੇ ਜਾਤੀ ਸਰਟੀਫ਼ੀਕੇਟ 12 ਘੰਟੇ ਦੇ ਅੰਦਰ ਜਾਰੀ ਕਰ ਦਿਤੇ ਜਾਣ ਤਾਕਿ ਕੋਈ ਵੀ ਉਮੀਦਵਾਰ ਅਪਣੇ ਚੋਣ ਲੜਣ ਦੇ ਅਧਿਕਾਰ ਤੋਂ ਵਾਂਝਾ ਨਾ ਰਹੇ।

ਕਮਿਸ਼ਨ ਨੂੰ ਲਿਖੀ ਇਕ ਚਿੱਠੀ ਵਿਚ ਅਕਾਲੀ ਦਲ ਦੇ ਬੁਲਾਰੇ ਅਤੇ ਸੀਨੀਅਰ ਮੀਤ ਪ੍ਰਧਾਨ ਡਾਕਟਰ ਦਲਜੀਤ ਸਿੰਘ ਚੀਮਾ ਨੇ ਕਿਹਾ ਹੈ ਕਿ ਚੋਣਾਂ ਦਾ ਐਲਾਨ 29 ਅਗੱਸਤ ਨੂੰ ਦੁਪਹਿਰ ਤੋਂ ਬਾਅਦ ਕੀਤਾ ਗਿਆ ਸੀ ਅਤੇ ਇਸ ਦੀ ਸੂਚਨਾ ਅਗਲੇ ਦਿਨ ਸਿਰਫ਼ ਅਖ਼ਬਾਰਾਂ ਰਾਹੀਂ ਹੀ ਦਿਤੀ ਗਈ ਸੀ। ਉਸ ਦਿਨ ਤੋਂ ਸੂਬੇ ਦੇ ਸਰਕਾਰੀ ਦਫ਼ਤਰ ਛੁੱਟੀਆਂ ਕਰ ਕੇ ਲਗਾਤਾਰ ਬੰਦ ਹਨ, ਜੋ ਕਿ ਕਲ 4 ਸਤੰਬਰ ਨੂੰ ਖੁਲ੍ਹਣਗੇ, ਜਦੋਂ ਨਾਮਜ਼ਦਗੀਆਂ ਸ਼ੁਰੂ ਹੋ ਜਾਣਗੀਆਂ। ਇਸ ਤਰ੍ਹਾਂ ਉਮੀਦਵਾਰਾਂ ਨੂੰ ਲੋੜੀਂਦੇ ਸਰਟੀਫ਼ੀਕੇਟ ਹਾਸਲ ਕਰਨ ਲਈ ਕੋਈ ਸਮਾਂ ਨਹੀਂ ਮਿਲਿਆ ਹੈ।

ਡਾਕਟਰ ਚੀਮਾ ਨੇ ਕਿਹਾ ਕਿ ਜ਼ਿਲ੍ਹਾ ਮੈਜਿਸਟਰੇਟ ਤੋਂ ਲੈ ਕੇ ਕਾਨੂੰਗੋ ਅਤੇ ਪਟਵਾਰੀਆਂ ਤਕ ਸਾਰੇ ਸਬੰਧਤ ਅਧਿਕਾਰੀਆਂ ਨੂੰ ਨਿਰਦੇਸ਼ ਦਿਤਾ ਜਾਵੇ ਕਿ ਇਹ ਸਰਟੀਫ਼ੀਕੇਟ ਬਿਨਾਂ ਕਿਸੇ ਦੇਰੀ ਦੇ ਸਾਰੇ ਉਮੀਦਵਾਰਾਂ ਨੂੰ 12 ਘੰਟੇ ਦੇ ਅੰਦਰ ਜਾਰੀ ਕੀਤੇ ਜਾਣ। ਉਨ੍ਹਾਂ ਕਿਹਾ ਕਿ ਜੇਕਰ ਇਹ ਸੰਭਵ ਨਹੀਂ ਹੈ ਤਾਂ ਉਮੀਦਵਾਰਾਂ ਤੋਂ ਇਕ ਹਲਫ਼ੀਆ ਬਿਆਨ ਲੈ ਕੇ ਉਨ੍ਹਾਂ ਦੇ ਨਾਮਜ਼ਦਗੀ ਕਾਗ਼ਜ਼ ਦਾਖ਼ਲ ਕਰਵਾਏ ਜਾਣ ਤਾਕਿ ਉਹ ਜਾਤੀ ਸਰਟੀਫ਼ੀਕੇਟ ਬਾਅਦ ਵਿਚ ਜਮ੍ਹਾਂ ਕਰਵਾ ਸਕਣ।

ਡਾਕਟਰ ਚੀਮਾ ਨੇ ਇਹ ਵੀ ਗਿਲਾ ਜ਼ਾਹਰ ਕੀਤਾ ਕਿ ਚੋਣ ਕਮਿਸ਼ਨ ਨੇ ਰਵਾਇਤ ਅਨੁਸਾਰ ਸਾਰੀਆਂ ਪਾਰਟੀਆਂ ਨਾਲ ਮੀਟਿੰਗ ਕਰਨ ਤੋਂ ਬਾਅਦ ਚੋਣਾਂ ਦਾ ਐਲਾਨ ਕਰਨ ਦੀ ਪਿਰਤ ਨੂੰ ਵੀ ਤੋੜਿਆ ਹੈ। ਕਮਿਸ਼ਨ ਨੇ ਚੋਣ ਪ੍ਰਬੰਧਾਂ ਬਾਰੇ ਸਿਰਫ਼ ਸੱਤਾਧਾਰੀ ਪਾਰਟੀ ਅਤੇ ਪ੍ਰਸਾਸ਼ਨ ਵਲੋਂ ਦਿਤੀਆਂ ਰੀਪੋਰਟਾਂ ਨੂੰ ਸੱਚ ਮੰਨਦਿਆਂ ਹੀ ਚੋਣਾਂ ਦਾ ਐਲਾਨ ਕਰ ਦਿਤਾ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement