ਨਹਿਰਾਂ ਵਿਚ 6 ਸਤੰਬਰ ਤੋਂ ਪਾਣੀ ਛੱਡਣ ਦੇ ਵੇਰਵੇ ਜਾਰੀ
Published : Sep 4, 2018, 4:31 pm IST
Updated : Sep 4, 2018, 4:31 pm IST
SHARE ARTICLE
Govt Of Punjab
Govt Of Punjab

ਸਾਉਣੀ ਦੇ ਮੌਸਮ ਦੌਰਾਨ 6 ਸਤੰਬਰ ਤੋਂ 13 ਸਤੰਬਰ, 2018 ਤੱਕ ਨਹਿਰੀ ਪਾਣੀ ਛੱਡਣ ਦੇ ਵੇਰਵੇ ਜਾਰੀ ਕੀਤੇ ਗਏ ਹਨ

ਚੰਡੀਗੜ, : ਸਾਉਣੀ ਦੇ ਮੌਸਮ ਦੌਰਾਨ 6 ਸਤੰਬਰ ਤੋਂ 13 ਸਤੰਬਰ, 2018 ਤੱਕ ਨਹਿਰੀ ਪਾਣੀ ਛੱਡਣ ਦੇ ਵੇਰਵੇ ਜਾਰੀ ਕੀਤੇ ਗਏ ਹਨ। ਇਸ ਸਬੰਧੀ ਸਿੰਜਾਈ ਵਿਭਾਗ, ਪੰਜਾਬ ਦੇ ਇੱਕ ਬੁਲਾਰੇ ਨੇ ਦੱਸਿਆ ਕਿ 6 ਤੋਂ 13 ਸਤੰਬਰ ਤੱਕ ਸਰਹਿੰਦ ਕੈਨਾਲ ਸਿਸਟਮ ਜਿਵੇਂ ਕਿ ਬਠਿੰਡਾ ਬ੍ਰਾਂਚ, ਬਿਸਤ ਦੋਆਬ ਕੈਨਾਲ, ਸਿੱਧਵਾਂ ਬ੍ਰਾਂਚ, ਅਬੋਹਰ ਬ੍ਰਾਂਚ ਅਤੇ ਪਟਿਆਲਾ ਫੀਡਰ ਕ੍ਰਮਵਾਰ ਪਹਿਲੀ, ਦੂਜੀ, ਤੀਜੀ, ਚੌਥੀ ਅਤੇ ਪੰਜਵੀ ਤਰਜੀਹ ਦੇ ਆਧਾਰ 'ਤੇ ਚੱਲਣਗੀਆਂ।

ਉਨ•ਾਂ ਅੱਗੇ ਦੱਸਿਆ ਕਿ ਭਾਖੜਾ ਮੇਨ ਲਾਈਨ ਵਿਚੋਂ ਨਿਕਲਦੀਆਂ ਨਹਿਰਾਂ ਜੋ ਕਿ ਗਰੁੱਪ 'ਏ' ਵਿੱਚ ਹਨ, ਨੂੰ ਪਹਿਲੀ ਤਰਜੀਹ ਦੇ ਆਧਾਰ 'ਤੇ ਪੂਰਾ ਪਾਣੀ ਮਿਲੇਗਾ। ਘੱਗਰ ਲਿੰਕ ਅਤੇ ਇਸ ਵਿਚੋਂ ਨਿਕਲਦੀ ਘੱਗਰ ਬ੍ਰਾਂਚ ਅਤੇ ਪਟਿਆਲਾ ਮਾਈਨਰ ਜੋ ਗਰੁੱਪ 'ਬੀ' ਵਿੱਚ ਹਨ, ਨੂੰ ਦੂਜੀ ਤਰਜੀਹ ਦੇ ਅਧਾਰ 'ਤੇ ਬਾਕੀ ਬਚਦਾ ਪਾਣੀ ਮਿਲੇਗਾ।ਹਰੀਕੇ ਅਤੇ ਫਿਰੋਜ਼ਪੁਰ ਹੈੱਡ ਵਰਕਸ ਤੋਂ ਨਿਕਲਣ ਵਾਲੀਆਂ ਨਹਿਰਾਂ ਅਤੇ ਬ੍ਰਾਂਚਾਂ ਯਾਨੀ ਕਿ ਸਰਹੰਦ ਫੀਡਰ ਵਿਚੋਂ ਨਿਕਲਦੇ ਸਾਰੇ ਰਜਬਾਹੇ ਜਿਹੜੇ ਕਿ ਗਰੁੱਪ 'ਏ' ਵਿੱਚ ਹਨ, ਨੂੰ ਪਹਿਲੀ ਤਰਜੀਹ ਦੇ ਆਧਾਰ 'ਤੇ ਪੂਰਾ ਪਾਣੀ ਮਿਲੇਗਾ।

ਸਰਹੰਦ ਫੀਡਰ ਵਿਚੋਂ ਨਿਕਲਦੀ ਅਬੋਹਰ ਬ੍ਰਾਂਚ ਲੋਅਰ ਅਤੇ ਇਸ ਦੇ ਰਜਬਾਹੇ ਜੋ ਕਿ ਗਰੁੱਪ 'ਬੀ' ਵਿੱਚ ਹੈ, ਨੂੰ ਦੂਜੀ ਤਰਜੀਹ ਦੇ ਆਧਾਰ 'ਤੇ ਬਾਕੀ ਬਚਦਾ ਪਾਣੀ ਮਿਲੇਗਾ।ਉਨਾਂ ਅੱਗੇ ਦੱਸਿਆ ਕਿ ਮੇਨ ਬਰਾਂਚ ਲੋਅਰ ਅਤੇ ਇਸ ਦੇ ਰਜਬਾਹਿਆਂ ਨੂੰ ਪਹਿਲ ਦੇ ਆਧਾਰ 'ਤੇ ਪੂਰਾ ਪਾਣੀ ਦਿੱਤਾ ਜਾਵੇਗਾ ਜਦ ਕਿ ਲਾਹੌਰ ਬ੍ਰਾਂਚ, ਸਭਰਾਓ ਬ੍ਰਾਂਚ, ਕਸੂਰ ਬ੍ਰਾਂਚ ਲੋਅਰ ਅਤੇ ਇਸ ਦੇ ਰਜਬਾਹਿਆਂ ਨੂੰ ਕ੍ਰਮਵਾਰ ਬਾਕੀ ਬਚਦਾ ਪਾਣੀ ਮਿਲੇਗਾ। 

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਕੈਨੇਡਾ 'ਚ ਪੰਜਾਬੀ ਡਰਾਈਵਰ ਦਾ ਗੋਲੀਆਂ ਮਾਰ ਕੇ ਕਤਲ

15 Mar 2026 12:09 PM

ਭਾਜਪਾ ਨੇਤਾ ਤਰੁਣ ਚੁੱਘ ਨੂੰ ਮੈਨੇਜਿੰਗ ਐਡੀਟਰ ਨਿਮਰਤ ਕੌਰ ਦੇ ਪੰਜਾਬ ਪੱਖੀ ਸਿੱਧੇ ਸਵਾਲ

14 Mar 2026 4:07 PM

ਮੋਗਾ ਰੈਲੀ 'ਚ ਬੋਲ ਰਹੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ LIVE

14 Mar 2026 4:02 PM

BJP ਦੀ 'ਬਦਲਾਅ ਰੈਲੀ', ਅਮਿਤ ਸ਼ਾਹ ਕਰ ਸਕਦੇ ਵੱਡਾ ਐਲਾਨ

14 Mar 2026 4:02 PM

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM
Advertisement