ਨਹੀਂ ਠੰਡਾ ਹੋ ਰਿਹਾ ਰਵਿਦਾਸ ਭਾਈਚਾਰੇ ਦਾ ਗੁੱਸਾ
Published : Sep 4, 2019, 3:53 pm IST
Updated : Sep 4, 2019, 3:53 pm IST
SHARE ARTICLE
Hunger strike in front of the DC office Till September 7
Hunger strike in front of the DC office Till September 7

ਡੀਸੀ ਦਫਤਰ ਦੇ ਸਾਹਮਣੇ 7 ਸਤੰਬਰ ਤੱਕ ਭੁੱਖ ਹੜਤਾਲ

ਸ਼੍ਰੀ ਮੁਕਤਸਰ ਸਾਹਿਬ: ਪਿਛਲੇ ਦਿਨਾਂ ਦਿੱਲੀ ਦੇ ਤੁਗਲਕਾਬਾਦ ਵਿਚ ਰਵਿਦਾਸ ਮੰਦਿਰ ਨੂੰ ਢਾਹੇ ਜਾਣ ਦੇ ਰੋਸ ਵਿਚ ਸ਼੍ਰੀ ਮੁਕਤਸਰ ਸਾਹਿਬ ਵਿਚ ਰਵਿਦਾਸ ਭਾਈਚਾਰੇ ਦੇ ਲੋਕ ਅਤੇ ਬਹੁਜਨ ਸਮਾਜ ਪਾਰਟੀ ਦੀਆਂ ਵੱਖ - ਵੱਖ ਦਲਿਤ ਸਮਾਜ ਸੰਸਥਾਵਾਂ ਵੱਲੋਂ ਧਰਨਾ ਪ੍ਰਦਰਸ਼ਨ ਕੀਤਾ ਗਿਆ। ਇਹ ਪ੍ਰਦਰਸ਼ਨ ਡੀਸੀ ਦਫਤਰ  ਦੇ ਸਾਹਮਣੇ ਬੈਠ ਕੇ ਭੁੱਖ ਹੜਤਾਲ ਵਜੋਂ ਸ਼ੁਰੂ ਕੀਤਾ ਗਿਆ।

Ravidas temple Ravidas temple

 ਇਸ ਮੌਕੇ ਧਰਨੇ ਉੱਤੇ ਬੈਠੇ ਮੰਦਿਰ ਸਿੰਘ ਜਿਲਾ ਪ੍ਰਧਾਨ ਬਹੁਜਨ ਸਮਾਜ ਪਾਰਟੀ ਨੇ ਕਿਹਾ ਕਿ ਦੇਸ਼ ਦੀ ਜਨਤਾ ਨੂੰ ਇਹ ਪਤਾ ਹੈ ਕਿ ਦਿੱਲੀ ਦੇ ਤੁਗਲਕਾਬਾਦ ਵਿਚ ਰਵਿਦਾਸ ਜੀ ਦੇ ਮੰਦਿਰ ਨੂੰ ਢਾਹੇ ਜਾਣ ਦੇ ਰੋਸ਼ ਦੌਣ ਪੂਰੇ ਪੰਜਾਬ ਵਿਚ ਜ਼ਿਲ੍ਹਾ ਪੱਧਰ ਉੱਤੇ ਇਹ ਭੁੱਖ ਹੜਤਾਲ ਕੀਤੀ ਜਾ ਰਹੀ ਹੈ, ਜਿਸ ਦੇ ਸੰਬੰਧ ਵਿਚ ਸਾਡੇ ਜ਼ਿਲ੍ਹੇ ਦੇ ਦਲਿਤ ਅਤੇ ਰਵਿਦਾਸ ਭਾਈਚਾਰੇ ਦੇ ਲੋਕਾਂ ਨੇ ਸਰਕਾਰ ਨੂੰ ਜਗਾਉਣ ਲਈ ਸ਼ੁਰੂ ਕੀਤਾ ਹੈ। ਉਨ੍ਹਾਂ ਕਿਹਾ ਕਿ ਅਸੀ ਚਾਹੁੰਦੇ ਹਾਂ ਕਿ ਸਰਕਾਰ ਮੰਦਿਰ ਉਥੇ ਹੀ ਉਸਾਰੇ। ਇਸ ਵਿਚ ਹੀ ਸਭ ਦੀ ਭਲਾਈ ਹੈ।

Protest In Mukatsar SahibProtest In Mukatsar Sahib

ਉਧਰ ਜਗਦੇਵ ਅਲਾਰਮ ਨੇ ਕਿਹਾ ਕਿ ਮੰਦਿਰ ਦੀ ਮੁੜ ਉਸਾਰੀ ਕੀਤੀ ਜਾਵੇ । ਉਨ੍ਹਾਂ ਕਿਹਾ ਕਿ ਉਹ 7 ਸਿਤੰਬਰ ਤੱਕ ਭੁੱਖ ਹੜਤਾਲ ਉੱਤੇ ਬੈਠਣਗੇ, ਜੇਕਰ ਕੇਂਦਰ ਸਰਕਾਰ ਨੇ ਸਾਡੀਆਂ ਮੰਗਾਂ ਨਾ ਮੰਨੀਆਂ ਤਾਂ ਇਹ ਸੰਘਰਸ਼ ਅੱਗੇ ਵੀ ਚੱਲੇਗਾ। ਭਗਤ ਰਵਿਦਾਸ ਦਾ ਮੰਦਿਰ ਢਾਹੇ ਜਾਣ ਦਾ ਰੋਸ ਰਵਿਦਾਸ ਭਾਈਚਾਰੇ ਦੇ ਦਿਲ ਵਿਚ ਓਵੇਂ ਜਿਵੇਂ ਖੜ੍ਹਾ ਹੈ। ਹੁਣ ਦੇਖਣਾ ਹੋਵੇਗਾ ਕਿ ਕੇਂਦਰ ਸਰਕਾਰ ਵਲੋਂ ਇਸ ਮਾਮਲੇ ਤੇ ਕੀ ਕਦਮ ਚੁੱਕਿਆ ਜਾਂਦਾ ਹੈ।

Punjabi News  ਨਾਲ ਜੁੜੀ ਹੋਰ ਅਪਡੇਟ ਲਗਾਤਾਰ ਹਾਸਲ ਕਰਨ ਲਈ ਸਾਨੂੰ  Facebook ਤੇ ਲਾਈਕ Twitter  ਤੇ follow ਕਰੋ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement