BPL, SC ਤੇ BC ਖਪਤਕਾਰਾਂ ਦੇ ਘਰ ‘LED’ ਬਲਬਾਂ ਨਾਲ ਜਗਮਗਾਉਣ ਲਈ ਪੂਰੀ ਤਰ੍ਹਾਂ ਤਿਆਰ
Published : Sep 4, 2020, 6:00 pm IST
Updated : Sep 4, 2020, 6:00 pm IST
SHARE ARTICLE
Homes Of BPL, SC & BC Consumers All Set TO Illuminate With ‘LED’ Bulbs
Homes Of BPL, SC & BC Consumers All Set TO Illuminate With ‘LED’ Bulbs

ਪੀ.ਐਸ.ਪੀ.ਸੀ.ਐਲ. ਨੇ 8.63 ਕਰੋੜ ਰੁਪਏ ਦੀ ਲਾਗਤ ਵਾਲੀ ‘ਕਿਫਾਇਤੀ ਐਲ.ਈ.ਡੀ. ਬਲਬ ਯੋਜਨਾ’ ਦੀ ਸ਼ੁਰੂਆਤ ਕੀਤੀ: ਏ.ਵੇਣੂੰ ਪ੍ਰਸਾਦ

ਚੰਡੀਗੜ, 4 ਸਤੰਬਰ: ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਦੂਰਅੰਦੇਸ਼ੀ ਵਾਲੀ ਅਗਵਾਈ ਹੇਠ ਪੰਜਾਬ ਰਾਜ ਪਾਵਰ ਕਾਰਪੋਰੇਸ਼ਨ ਲਿਮਟਿਡ (ਪੀ.ਐਸ.ਪੀ.ਸੀ.ਐਲ.) ਵੱਲੋਂ 8.63 ਕਰੋੜ ਰੁਪਏ ਦੀ ਲਾਗਤ ਵਾਲੀ ਇੱਕ ਨਵੀਂ ਯੋਜਨਾ ਦੀ ਸ਼ੁਰੂਆਤ ਕੀਤੀ ਗਈ ਹੈ ਜਿਸ ਦਾ ਉਦੇਸ਼ ਗਰੀਬੀ ਰੇਖਾ ਤੋਂ ਹੇਠਾਂ (ਬੀ.ਪੀ.ਐਲ.), ਐਸ.ਸੀ. ਅਤੇ ਬੀ.ਸੀ. ਵਰਗਾਂ ਨਾਲ ਸਬੰਧਤ ਲੋਕਾਂ ਨੂੰ ਸਸਤੀ ਬਿਜਲੀ ਮੁਹੱਈਆ ਕਰਵਾਉਣਾ ਹੈ।

Captain Amarinder Singh Captain Amarinder Singh

ਇਸ ਸਬੰਧੀ ਵੇਰਵੇ ਦਿੰਦਿਆਂ ਪੀ.ਐਸ.ਪੀ.ਸੀ.ਐਲ. ਦੇ ਸੀ.ਐਮ.ਡੀ. ਸ੍ਰੀ ਏ. ਵੇਣੂੰ ਪ੍ਰਸਾਦ ਨੇ ਦੱਸਿਆ ਕਿ ‘ਕਿਫਾਇਤੀ ਐਲ.ਈ.ਡੀ. ਬਲਬ ਯੋਜਨਾ’ ਦੇ ਅਨੁਸਾਰ ਇਕ ਕਿਲੋਵਾਟ ਤੱਕ ਦੇ ਮਨਜ਼ੂਰਸੁਦਾ ਬਿਜਲੀ ਸਬਸਿਡੀ ਦਾ ਲਾਭ ਲੈਣ ਵਾਲੇ ਬੀ.ਪੀ.ਐਲ., ਐਸ.ਸੀ. ਅਤੇ ਬੀ.ਸੀ. ਵਰਗਾਂ ਦੇ ਯੋਗ ਖਪਤਕਾਰਾਂ ਨੂੰ ਸਿਰਫ 30 ਰੁਪਏ ਵਿੱਚ 2 ਐਲ.ਈ.ਡੀ. ਬਲਬ ਮੁਹੱਈਆ ਕਰਵਾਏ ਜਾਣਗੇ। 

 Venu Prasad Venu Prasad

ਇਸ ਸਕੀਮ ਦੇ ਲਾਭ ਬਾਰੇ ਦੱਸਦਿਆਂ ਸੀ.ਐਮ.ਡੀ. ਨੇ ਕਿਹਾ ਕਿ ਇਹ ਐਲ.ਈ.ਡੀ. ਬਲਬ 80-90 ਫੀਸਦੀ ਤੱਕ ਬਿਜਲੀ ਦੀ ਬਚਤ ਕਰਨਗੇ ਅਤੇ ਲੰਬੇ ਸਮੇਂ (20,000 ਘੰਟੇ) ਤੱਕ ਚੱਲਣਗੇ। ਵਾਤਾਵਰਣ ਅਨੁਕੂਲ ਹੋਣ ਤੋਂ ਇਲਾਵਾ ਇਹਨਾਂ ਵਿਚ ਅੱਗ ਲੱਗਣ ਦੀ ਕੋਈ ਸੰਭਾਵਨਾ ਨਹੀਂ ਹੈ।

PSPCL PSPCL

ਸੀ.ਐਮ.ਡੀ. ਨੇ ਇਹ ਵੀ ਕਿਹਾ ਕਿ ਖਪਤਕਾਰ ਸਬੰਧਤ ਪੀ.ਐਸ.ਪੀ.ਸੀ.ਐਲ. ਦਫ਼ਤਰ ਨਾਲ ਸੰਪਰਕ ਕਰਕੇ ਅਤੇ ਮੌਜੂਦਾ ਬਿੱਲ, ਪਛਾਣ ਪੱਤਰ ਅਤੇ ਇੱਕ ਸੈਲਫ ਅੰਡਰਟੇਕਿੰਗ ਜਮਾਂ ਕਰਵਾ ਕੇ ਉਪਰੋਕਤ ਸਕੀਮ ਦਾ ਲਾਭ ਲੈ ਸਕਦੇ ਹਨ। ਬੀ.ਪੀ.ਐਲ., ਐਸ.ਸੀ. ਅਤੇ ਬੀ.ਸੀ. ਵਰਗਾਂ ਦੇ ਉਪਭੋਗਤਾ ਜਿਨਾਂ ਦਾ ਲੋਡ ਇਕ ਕਿਲੋਵਾਟ ਤੱਕ ਹੈ, ਪ੍ਰਤੀ ਮਹੀਨਾ 200 ਯੂਨਿਟ ਬਿਜਲੀ ਦੀ ਰਿਆਇਤ ਪ੍ਰਾਪਤ ਕਰ ਸਕਦੇ ਹਨ। ਇਸ ਅਧਾਰ ’ਤੇ ਸਾਲ 2019-20 ਲਈ ਪੀ.ਐਸ.ਈ.ਆਰ.ਸੀ. ਵਲੋਂ ਮਨਜ਼ੂਰਸ਼ੁਦਾ ਬਿਜਲੀ ਸਬਸਿਡੀ 1598.47 ਕਰੋੜ ਰੁਪਏ ਹੈ।

SHARE ARTICLE

ਏਜੰਸੀ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement