ਅਜੀਬੋ ਗਰੀਬ ਮਾਮਲਾ! ਅੰਮ੍ਰਿਤਸਰ ਦੇ ਬੱਸ ਸਟੈਂਡ 'ਚੋਂ ਚੋਰੀ ਹੋਈ ਹਰਿਆਣਾ ਰੋਡਵੇਜ਼ ਦੀ ਬੱਸ
Published : Sep 4, 2021, 4:19 pm IST
Updated : Sep 4, 2021, 4:19 pm IST
SHARE ARTICLE
Haryana Roadways
Haryana Roadways

ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ ਤੇ ਜੋ ਵੀ ਦੋਸ਼ੀ ਹੋਇਆ ਉਸ ਖਿਲਾਫ਼ ਕਾਰਵਾਈ ਹੋਵੇਗੀ।

ਅੰਮ੍ਰਿਤਸਰ (ਰਾਜੇਸ਼ ਕੁਮਾਰ ਸੰਧੂ) - ਅੰਮ੍ਰਿਤਸਰ ਜ਼ਿਲ੍ਹੇ ਦੇ ਬੱਸ ਸਟੈਂਡ ਤੋਂ ਇਕ ਅਜੀਬੋ ਗ਼ਰੀਬ ਚੋਰੀ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ, ਜਿਸ ਨੇ ਸਭ ਨੂੰ ਹੈਰਾਨ ਕਰ ਕੇ ਰੱਖ ਦਿੱਤਾ। ਦਰਅਸਲ ਅੰਮ੍ਰਿਤਸਰ ਦੇ ਬੱਸ ਸਟੈਂਡ ਤੋਂ ਹਰਿਆਣਾ ਰੋਡਵੇਜ਼ ਦੀ ਬੱਸ ਹੀ ਚੋਰੀ ਹੋ ਗਈ। ਇਸ ਗੱਲ ਦੀ ਸੂਚਨਾ ਹਰਿਆਣਆ ਰੋਡਵੇਜ਼ ਬੱਸ ਦੇ ਡਰਾਈਵਰ ਵਲੋਂ ਪੁਲਿਸ ਨੂੰ ਦਿੱਤੀ ਗਈ ਹੈ, ਜਿਨ੍ਹਾਂ ਵਲੋਂ ਇਸ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।

Photo

ਇਸ ਘਟਨਾ ਦੇ ਸਬੰਧ ’ਚ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਹਰਿਆਣਾ ਰੋਡਵੇਜ਼ ਬੱਸ ਡਰਾਈਵਰ ਨੇ ਕਿਹਾ ਕਿ ਉਹ ਬੀਤੇ ਦਿਨ ਹਰਿਆਣੇ ਤੋਂ ਬੱਸ ਲੈ ਕੇ ਅੰਮ੍ਰਿਤਸਰ ਪਹੁੰਚੇ ਸਨ ਤੇ ਇਹ ਬੱਸ ਹਰ ਰੋਜ਼ ਹਰਿਆਣਾ ਤੋਂ ਅੰਮ੍ਰਿਤਸਰ ਜਾਂਦੀ ਹੈ।  ਇਸ ਤੋਂ ਬਾਅਦ ਕੱਲ੍ਹ ਜਿਵੇਂ ਹੀ ਉਹ ਬੱਸ ਸਟੈਂਡ ਪਹੁੰਚੇ ਤਾਂ ਉਹ ਖਾਣਾ ਖਾਣ ਚਲੇ ਗਏ ਤੇ ਜਦੋਂ ਵਾਪਿਸ ਆਏ ਤਾਂ ਉੱਥੇ ਬੱਸ ਨਹੀਂ ਸੀ। ਇਸ ਘਟਨਾ ਦੀ ਸੂਚਨਾ ਜਦੋਂ ਪੰਜਾਬ ਰੋਡਵੇਜ਼ ਦੇ ਮੁਲਾਜ਼ਮਾਂ ਅਤੇ ਪੁਲਿਸ ਅਧਿਕਾਰੀਆਂ ਨੂੰ ਦਿੱਤੀ ਤਾਂ ਉਨ੍ਹਾਂ ਨੇ ਉਸ ਦੀ ਬੱਸ ਲੱਭ ਕੇ ਦਿੱਤੀ। ਬੱਸ ਅੱਜ ਸੜਕ 'ਤੇ ਖੜ੍ਹੀ ਮਿਲੀ।

Bus Driver Bus Driver

ਡਰਾਈਵਰ ਨੇ ਕਿਹਾ ਕਿ ਬੱਸ ’ਚ ਰੱਖਿਆ ਹੋਇਆ ਕਾਫ਼ੀ ਹੱਦ ਤੱਕ ਸਾਮਾਨ ਵੀ ਚੋਰੀ ਹੋ ਗਿਆ। ਉਸ ਨੇ ਇਸ ਸੰਬੰਧੀ ਪੁਲਿਸ ਨੂੰ ਵੀ ਦਰਖ਼ਾਸਤ ਦਿੱਤੀ ਹੈ, ਜਿਸ ਤੋਂ ਬਾਅਦ ਪੁਲਿਸ ਇਸ ਮਾਮਲੇ ਦੀ ਜਾਂਚ ਕਰ ਰਹੀ ਹੈ। ਇਸ ਦੇ ਨਾਲ ਹੀ ਪੁਲਿਸ ਦਾ ਕਹਿਣਾ ਹੈ ਕਿ ਅੱਜ ਤੱਕ ਉਨ੍ਹਾਂ ਕੋਲ ਬੱਸ ਚੋਰੀ ਹੋਣ ਦਾ ਇਕ ਵੀ ਮਾਮਲਾ ਸਾਹਮਣੇ ਨਹੀਂ ਆਇਆ ਹੈ ਪਰ ਇਸ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ ਤੇ ਜੋ ਵੀ ਦੋਸ਼ੀ ਹੋਇਆ ਉਸ ਖਿਲਾਫ਼ ਕਾਰਵਾਈ ਹੋਵੇਗੀ। 

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement