ਅੱਜ ਰਾਤ 12 ਵਜੇ ਤੋਂ ਬੰਦ ਹੋ ਜਾਣਗੇ ਧੂਰੀ ਦੇ 2 ਟੋਲ ਪਲਾਜ਼ਾ
Published : Sep 4, 2022, 3:26 pm IST
Updated : Sep 4, 2022, 3:26 pm IST
SHARE ARTICLE
Bhagwant Mann
Bhagwant Mann

ਭਗਵੰਤ ਮਾਨ ਨੇ ਕਿਹਾ- ਕੰਪਨੀ ਨੇ 6 ਮਹੀਨੇ ਮੰਗੇ ਸੀ ਜਾਂ 50 ਕਰੋੜ, ਪਰ ਅਸੀਂ ਕੁਝ ਨਹੀਂ ਦੇਵਾਂਗੇ

 

ਸੰਗਰੂਰ - ਪੰਜਾਬ ਦੇ ਸੰਗਰੂਰ ਵਿਚ 2 ਟੋਲ ਪਲਾਜ਼ੇ ਅੱਜ ਰਾਤ 12 ਵਜੇ ਤੋਂ ਬੰਦ ਕਰ ਦਿੱਤੇ ਜਾਣਗੇ। ਸੀਐਮ ਭਗਵੰਤ ਮਾਨ ਨੇ ਅੱਜ ਸੰਗਰੂਰ ਪਹੁੰਚ ਕੇ ਇਹ ਐਲਾਨ ਕੀਤਾ। ਭਗਵੰਤ ਮਾਨ ਨੇ ਕਿਹਾ ਕਿ ਕੰਪਨੀ ਨੇ ਉਨ੍ਹਾਂ ਤੋਂ 6 ਮਹੀਨੇ ਦਾ ਸਮਾਂ ਮੰਗਿਆ ਸੀ। ਜਦੋਂ ਅਸੀਂ ਸਮਾਂ ਨਾ ਦਿੱਤਾ ਤਾਂ ਉਹਨਾਂ ਨੇ 50 ਕਰੋੜ ਦਾ ਮੁਆਵਜ਼ਾ ਮੰਗਿਆ। ਕੰਪਨੀ ਇਸ ਲਈ ਕੋਰੋਨਾ ਅਤੇ ਕਿਸਾਨਾਂ ਦੇ ਅੰਦੋਲਨ ਦੌਰਾਨ ਹੋਏ ਨੁਕਸਾਨ ਦੀ ਦਲੀਲ ਦੇ ਰਹੀ ਸੀ। ਉਹਨਾਂ ਕਿਹਾ ਕਿ ਜੇਕਰ ਕੋਈ ਹੋਰ ਸਰਕਾਰ ਹੁੰਦੀ ਤਾਂ 6 ਦੀ ਬਜਾਏ 10 ਮਹੀਨੇ ਦਾ ਸਮਾਂ ਦੇ ਦਿੰਦੀ ਤੇ ਕਹਿ ਦਿੰਦੀ ਕਿ ਬਾਕੀ ਦਾ ਪੈਸਾ ਸਾਨੂੰ ਦੇ ਦਿਓ, ਹਾਲਾਂਕਿ 'ਆਪ' ਸਰਕਾਰ ਨੇ ਕੰਪਨੀ ਦੀ ਮੰਗ ਨੂੰ ਠੁਕਰਾ ਦਿੱਤਾ ਹੈ। ਦੋਵੇਂ ਟੋਲ ਪਲਾਜ਼ੇ ਰਾਤ 12 ਵਜੇ ਤੋਂ ਬਾਅਦ ਬੰਦ ਕਰ ਦਿੱਤੇ ਜਾਣਗੇ।

ਸੀਐਮ ਮਾਨ ਨੇ ਕਿਹਾ ਕਿ ਕੰਪਨੀ ਨੇ ਕੋਰੋਨਾ ਤੋਂ ਹੋਣ ਵਾਲੇ ਨੁਕਸਾਨ ਦੀ ਗੱਲ ਕੀਤੀ ਹੈ। ਮੈਂ ਉਨ੍ਹਾਂ ਨੂੰ ਕਿਹਾ ਕਿ ਕੋਰੋਨਾ ਇੱਕ ਕੁਦਰਤੀ ਆਫ਼ਤ ਸੀ। ਇਹ ਸਾਰੀ ਦੁਨੀਆਂ ਦਾ ਨੁਕਸਾਨ ਸੀ। ਆਮ ਲੋਕਾਂ ਨੂੰ ਵੀ ਪ੍ਰੇਸ਼ਾਨੀ ਝੱਲਣੀ ਪਈ। ਜੇਕਰ ਸਭ ਨੂੰ ਨੁਕਸਾਨ ਝੱਲਣਾ ਪਿਆ ਤਾਂ ਕੰਪਨੀ ਨੂੰ ਵੀ ਨੁਕਸਾਨ ਝੱਲਣਾ ਪਿਆ। ਕਿਸਾਨ ਅੰਦੋਲਨ ਵਿਚ ਕੇਂਦਰ ਸਰਕਾਰ ਨੇ ਗਲਤ ਕਾਨੂੰਨ ਬਣਾਏ ਸਨ। ਇਹ ਦੇਸ਼ ਵਿਆਪੀ ਅੰਦੋਲਨ ਸੀ। ਅਸੀਂ ਕੰਪਨੀ ਨੂੰ ਕੋਈ ਮੁਆਵਜ਼ਾ ਨਹੀਂ ਦੇਵਾਂਗੇ। 

ਸੀਐਮ ਭਗਵੰਤ ਮਾਨ ਨੇ ਦੱਸਿਆ ਕਿ ਸੰਗਰੂਰ ਤੋਂ ਲੁਧਿਆਣਾ ਜਾਣ 'ਤੇ 70 ਕਿਲੋਮੀਟਰ 'ਚ 2 ਟੋਲ ਪਲਾਜ਼ੇ ਹਨ। ਜਿੰਨਾ ਜ਼ਿਆਦਾ ਡੀਜ਼ਲ ਵਰਤਿਆ ਜਾਂਦਾ ਹੈ, ਓਨਾ ਹੀ ਜ਼ਿਆਦਾ ਟੋਲ ਟੈਕਸ ਲਗਾਇਆ ਜਾਂਦਾ ਹੈ। ਸ਼ੋਅਰੂਮ ਤੋਂ ਕਾਰ ਖਰੀਦਣ ਵੇਲੇ ਅਸੀਂ 8% ਰੋਡ ਟੈਕਸ ਦਿੰਦੇ ਹਾਂ, ਫਿਰ ਟੋਲ ਟੈਕਸ ਕਿਉਂ ਭਰਦੇ ਹਾਂ? 

SHARE ARTICLE

ਏਜੰਸੀ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement