ਪੱਟੀ ਦੇ ਪਿੰਡ ਦੁੱਬਲੀ 'ਚ ਚਾਚੇ ਵਲੋਂ ਭਤੀਜੇ ਦਾ ਗੋਲੀਆਂ ਮਾਰ ਕੇ ਕਤਲ
Published : Sep 4, 2022, 2:13 pm IST
Updated : Sep 4, 2022, 2:13 pm IST
SHARE ARTICLE
Prabh Dayal Singh
Prabh Dayal Singh

ਢਾਈ ਮਹੀਨੇ ਪਹਿਲਾਂ ਹੋਇਆ ਸੀ ਨੌਜਵਾਨ ਦਾ ਵਿਆਹ

 

ਤਰਨਤਾਰਨ  : ਪੱਟੀ ਦੇ ਪਿੰਡ ਦੁੱਬਲੀ ਵਿਚ ਬੀਤੀ ਰਾਤ ਚਾਚੇ ਵਲੋਂ ਅਪਣੇ ਨੌਜਵਾਨ ਭਤੀਜੇ ਦਾ ਗੋਲ਼ੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ ਹੈ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਮ੍ਰਿਤਕ ਪ੍ਰਭਦਿਆਲ ਸਿੰਘ ਦੇ ਭਰਾ ਨੇ ਦੱਸਿਆ ਕਿ ਬੀਤੀ ਰਾਤ ਉਸ ਦੇ ਚਾਚੇ ਬਲਜੀਤ ਸਿੰਘ ਨੇ ਉਸ ਦੇ ਭਰਾ ਨੂੰ ਫੋਨ ਕਰਕੇ ਆਪਣੇ ਘਰ ਆਉਣ ਲਈ ਕਿਹਾ ਪਰ ਪ੍ਰਭਦਿਆਲ ਆਪਣੇ ਚਾਚੇ ਦੇ ਬੁਲਾਉਣ 'ਤੇ ਨਹੀਂ ਗਿਆ। ਕੁਝ ਦੇਰ ਬਾਅਦ ਬਲਜੀਤ ਸਿੰਘ ਖ਼ੁਦ ਉਨ੍ਹਾਂ ਦੇ ਘਰ ਆਇਆ ਅਤੇ ਕਹਿਣ ਲੱਗਾ ਕਿ ਉਸ ਦੇ ਘਰ ਕੁਝ ਰਿਸ਼ਤੇਦਾਰ ਆਏ ਹਨ, ਇਸ ਲਈ ਉਹ ਉਸ ਨਾਲ ਚੱਲੇ।

ਜਦੋਂ ਬਲਜੀਤ ਤੇ ਪ੍ਰਭਦਿਆਲ ਘਰ ਪੁੱਜੇ ਤਾਂ ਘਰ 'ਚ ਕੋਈ ਰਿਸ਼ਤੇਦਾਰ ਮੌਜੂਦ ਨਹੀਂ ਸੀ। ਜਿਸ ਤੋਂ ਬਾਅਦ ਪ੍ਰਭਦਿਆਲ ਦੀ ਮਾਂ ਵੀ ਉਸ ਨੂੰ ਲੈਣ ਗਈ ਪਰ ਉਸ ਦੇ ਚਾਚੇ ਨੇ ਕਿਹਾ ਮੈਂ ਉਸ ਨੂੰ ਖ਼ੁਦ ਹੀ ਭੇਜ ਦੇਵਾਂਗਾ। ਜਾਣਕਾਰੀ ਮੁਤਾਬਕ ਜਦੋਂ ਪ੍ਰਭਦਿਆਲ ਘਰ ਜਾਣ ਲੱਗਾ ਤਾਂ ਉਸ ਦੇ ਚਾਚੇ ਨੇ 315 ਰਾਈਫ਼ਲ ਨਾਲ ਪ੍ਰਭਦਿਆਲ 'ਤੇ 4 ਫਾਇਰ ਕਰ ਦਿੱਤੇ। ਫਾਇਰਿੰਗ ਦੀ ਆਵਾਜ਼ ਸੁਣ ਕੇ ਪ੍ਰਭਦਿਆਲ ਦੇ ਪਰਿਵਾਰਕ ਮੈਂਬਰ ਮੌਕੇ 'ਤੇ ਪੁੱਜੇ। ਉਸ ਵੇਲੇ ਪ੍ਰਭਦਿਆਲ ਜ਼ਖ਼ਮੀ ਹਾਲਾਤ 'ਚ ਪਿਆ ਹੋਇਆ ਸੀ।

ਪਰਿਵਾਰ ਵਾਲਿਆਂ ਵੱਲੋਂ ਉਸ ਨੂੰ ਜ਼ਖ਼ਮੀ ਹਾਲਾਤ 'ਚ ਹੀ ਪੱਟੀ ਦੇ ਇਕ ਹਸਪਤਾਲ ਵਿਖੇ ਲਿਆਂਦਾ ਗਿਆ ਪਰ ਹਸਪਤਾਲ ਆ ਕੇ ਉਸ ਦੀ ਮੌਤ ਹੋ ਗਈ। ਦੱਸ ਦਈਏ ਕਿ ਮ੍ਰਿਤਕ ਪ੍ਰਭਦਿਆਲ ਸਿੰਘ ਦਾ ਵਿਆਹ ਢਾਈ ਮਹੀਨੇ ਪਹਿਲਾਂ ਹੀ ਹੋਇਆ ਸੀ। ਦੋਸ਼ੀ ਚਾਚਾ ਕਤਲ ਕਰ ਕੇ ਫਰਾਰ ਹੋ ਗਿਆ ਅਤੇ ਪੁਲਿਸ ਵੱਲੋਂ ਉਕਤ ਮੁਲਜ਼ਮ ਦੀ ਭਾਲ ਕੀਤੀ ਜਾ ਰਹੀ ਹੈ। ਦੋਸ਼ੀ ਬਲਜੀਤ ਸਿੰਘ ਦੇ ਪਰਿਵਾਰਕ ਮੈਂਬਰਾਂ ਕੋਲੋਂ ਇਸ ਸੰਬੰਧੀ ਪੁੱਛਗਿਛ ਕੀਤੀ ਜਾ ਰਹੀ ਹੈ। ਇਸ ਦੇ ਨਾਲ ਹੀ ਮ੍ਰਿਤਕ ਦੇ ਪਰਿਵਾਰ ਵਾਲਿਆਂ ਨੇ ਦੋਸ਼ੀ ਖ਼ਿਲਾਫ਼ ਸਖ਼ਤ ਕਾਰਵਾਈ ਦੀ ਮੰਗ ਕੀਤੀ ਹੈ।  

SHARE ARTICLE

ਏਜੰਸੀ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement