ਅੰਮ੍ਰਿਤਸਰ 'ਚ 'ਆਪ' ਸਰਪੰਚ ਦੇ ਘਰ 'ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ, ਭੰਨੀਆਂ ਗੱਡੀਆਂ

By : GAGANDEEP

Published : Sep 4, 2023, 7:24 pm IST
Updated : Sep 4, 2023, 7:24 pm IST
SHARE ARTICLE
photo
photo

ਘਰ ਦੀਆਂ ਔਰਤਾਂ ਦੀ ਵੀ ਕੀਤੀ ਕੁੱਟਮਾਰ

 

ਅੰਮ੍ਰਿਤਸਰ: ਅੰਮ੍ਰਿਤਸਰ 'ਚ ਮਜੀਠਾ ਇਲਾਕੇ ਦੇ ਪਿੰਡ ਗਾਲੋਵਾਲੀ 'ਚ ਆਮ ਆਦਮੀ ਪਾਰਟੀ ਦੇ ਸਰਪੰਚ ਕੁਲਵੰਤ ਸਿੰਘ ਦੇ ਘਰ 'ਤੇ ਹਥਿਆਰਬੰਦ ਬਦਮਾਸ਼ਾਂ ਨੇ ਹਮਲਾ ਕਰ ਦਿਤਾ। ਦੇਰ ਰਾਤ ਜਦੋਂ ਹਮਲਾ ਹੋਇਆ ਤਾਂ ਸਰਪੰਚ ਘਰ ਵਿਚ ਮੌਜੂਦ ਸੀ। ਕਰੀਬ 10 ਤੋਂ 12 ਬਦਮਾਸ਼ ਮੁੱਖ ਗੇਟ ਟੱਪ ਕੇ ਅੰਦਰ ਦਾਖ਼ਲ ਹੋ ਗਏ। ਉਨ੍ਹਾਂ ਨੇ ਪਰਿਵਾਰ ਦੀਆਂ ਔਰਤਾਂ ਦੀ ਵੀ ਕੁੱਟਮਾਰ ਕੀਤੀ।

ਹ ਵੀ ਪੜ੍ਹੋ: ਲੁਧਿਆਣਾ 'ਚ ਬੁਲੇਟ ਨੇ ਸੜਕ ਕਿਨਾਰੇ ਖੜ੍ਹੇ ਵਿਅਕਤੀ ਨੂੰ ਦੂਰ ਤੱਕ ਘਸੀਟਿਆ, ਮੌਤ

ਸਰਪੰਚ ਨੇ ਦੱਸਿਆ ਕਿ ਪਿੰਡ ਵਿੱਚ ਕਈ ਨਸ਼ਾ ਤਸਕਰ ਹਨ। ਉਹ ਨਸ਼ਾ ਵੇਚਣ ਵਾਲਿਆਂ ਦਾ ਵਿਰੋਧ ਕਰਦੇ ਹਨ, ਜਿਸ ਕਾਰਨ ਉਨ੍ਹਾਂ ਦੇ ਪਰਿਵਾਰ 'ਤੇ ਹਮਲਾ ਹੋਇਆ ਹੈ। ਉਸ ਨੇ ਹਮਲੇ ਦੀ ਸੂਚਨਾ ਸਥਾਨਕ ਪੁਲਿਸ ਨੂੰ ਦਿਤੀ ਹੈ। ਪੁਲਿਸ ਦੇ ਜਾਂਚ ਅਧਿਕਾਰੀ ਜਤਿੰਦਰਪਾਲ ਸਿੰਘ ਨੇ ਦਸਿਆ ਕਿ ਇਲਾਕੇ ਵਿਚ ਲੱਗੇ ਸੀਸੀਟੀਵੀ ਕੈਮਰਿਆਂ ਦੀ ਛਾਣਬੀਣ ਕੀਤੀ ਜਾ ਰਹੀ ਹੈ।

ਇਹ ਵੀ ਪੜ੍ਹੋ: ਐਸਜੀਜੀਐਸ ਕਾਲਜ ਚੰਡੀਗੜ੍ਹ 26 ਨੇ ਸੰਪੂਰਨ ਵਿਕਾਸ ਨੂੰ ਉਤਸ਼ਾਹਿਤ ਕਰਨ ਲਈ ਸਮਾਗਮਾਂ ਦਾ ਕੀਤਾ ਆਯੋਜਨ 

ਉਨ੍ਹਾਂ ਕਿਹਾ ਕਿ ਬਿਆਨ ਲੈ ਕੇ ਬਣਦੀ ਕਾਰਵਾਈ ਕੀਤੀ ਜਾਵੇਗੀ ਪਰ ਇਸ ਮਾਮਲੇ ਵਿਚ ਅਜੇ ਤੱਕ ਕਿਸੇ ਦੀ ਗ੍ਰਿਫ਼਼ਤਾਰੀ ਨਹੀਂ ਹੋਈ ਹੈ। ਇਸ ਦੇ ਨਾਲ ਹੀ ਸਮਾਜ ਸੇਵੀ ਨਿਤਿਨ ਗਿੱਲ ਨੇ ਵੀ ਪੁਲਿਸ ਪ੍ਰਸ਼ਾਸਨ ’ਤੇ ਢਿੱਲਮੱਠ ਦੇ ਦੋਸ਼ ਲਾਏ ਹਨ। ਉਨ੍ਹਾਂ ਕਿਹਾ ਕਿ ਸਰਪੰਚ ’ਤੇ ਪਹਿਲਾਂ ਵੀ ਹਮਲਾ ਹੋਇਆ ਸੀ ਪਰ ਕੋਈ ਕਾਰਵਾਈ ਨਹੀਂ ਹੋਈ। ਹੁਣ ਬਦਮਾਸ਼ਾਂ ਨੇ ਫਿਰ ਹਮਲਾ ਕਰ ਦਿਤਾ। ਦੱਸ ਦੇਈਏ ਕਿ ਇਸ ਤੋਂ ਪਹਿਲਾਂ 8 ਫਰਵਰੀ ਨੂੰ ਵੀ ਹਮਲਾਵਰਾਂ ਨੇ ਸਰਪੰਚ ਕੁਲਵੰਤ ਸਿੰਘ 'ਤੇ ਹਮਲਾ ਕੀਤਾ ਸੀ। ਪਿੰਡ ਦੇ ਲੋਕਾਂ ਅਨੁਸਾਰ ਦੇਰ ਰਾਤ ਤਿੰਨ ਘਰਾਂ ’ਤੇ ਹਮਲਾ ਕੀਤਾ ਗਿਆ। ਬਦਮਾਸ਼ਾਂ ਨੇ 5 ਤੋਂ 6 ਵਾਹਨਾਂ ਦੀ ਭੰਨ-ਤੋੜ ਕੀਤੀ ਹੈ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement