ਨੌਜਵਾਨਾਂ ਨੇ ਸਿੱਧੂ ਮੂਸੇਵਾਲਾ ਨੂੰ ਇਨਸਾਫ਼ ਦਿਵਾਉਣ ਲਈ ਨਹਿਰ ਵਿਚ ਸੁੱਟੀ ਥਾਰ

By : GAGANDEEP

Published : Sep 4, 2023, 2:17 pm IST
Updated : Sep 4, 2023, 5:15 pm IST
SHARE ARTICLE
photo
photo

ਨਹਾ ਰਹੇ ਬੱਚਿਆਂ ਨੇ ਭੱਜ ਕੇ ਬਚਾਈ ਜਾਨ

 

ਜਲੰਧਰ: ਜਲੰਧਰ ਦੀ ਬਸਤੀ ਬਾਵਾ ਖੇਲ ਨਹਿਰ 'ਚ ਅੱਜ ਇਕ ਅਜੀਬ ਨਜ਼ਾਰਾ ਦੇਖਣ ਨੂੰ ਮਿਲਿਆ। ਪੰਜਾਬ ਦੇ ਮਸ਼ਹੂਰ ਗਾਇਕ ਸਿੱਧੂ ਮੂਸੇਵਾਲਾ ਨੂੰ ਇਨਸਾਫ ਨਾ ਮਿਲਣ ਦੇ ਗੁੱਸੇ 'ਚ ਆਪਣੀ ਥਾਰ ਕਾਰ ਨਹਿਰ 'ਚ ਸੁੱਟ ਦਿਤੀ। ਇਸ ਘਟਨਾ ਦੇ ਸਮੇਂ ਨਹਿਰ 'ਚ ਨਹਾ ਰਹੇ ਬੱਚੇ ਵਾਲ-ਵਾਲ ਬਚ ਗਏ। ਬੱਚਿਆਂ ਨੇ ਥਾਰ ਗੱਡੀ ਨੂੰ ਆਪਣੇ ਵੱਲ ਆਉਂਦਾ ਦੇਖ ਕੇ ਉਥੋਂ ਭੱਜ ਗਏ।

ਇਹ ਵੀ ਪੜ੍ਹੋPM ਨਰਿੰਦਰ ਮੋਦੀ ਨੇ ਪਿਛਲੇ 9 ਸਾਲਾਂ ਵਿੱਚ ਨਹੀਂ ਲਈ ਇੱਕ ਵੀ ਛੁੱਟੀ

ਜਿਵੇਂ ਹੀ ਬੱਚੇ ਭੱਜੇ ਤਾਂ ਨੌਜਵਾਨਾਂ ਨੇ ਕਾਰ ਨੂੰ ਸਿੱਧਾ ਨਹਿਰ ਵਿੱਚ ਸੁੱਟ ਦਿਤਾ। ਘਟਨਾ ਤੋਂ ਬਾਅਦ ਮੌਕੇ 'ਤੇ ਲੋਕਾਂ ਦਾ ਇਕੱਠ ਹੋ ਗਿਆ ਅਤੇ ਹੰਗਾਮਾ ਹੋ ਗਿਆ। ਹਾਦਸੇ ਤੋਂ ਬਾਅਦ ਲੋਕਾਂ ਨੇ ਤੁਰੰਤ ਇਸ ਦੀ ਸੂਚਨਾ ਪੁਲਿਸ ਨੂੰ ਦਿੱਤੀ। ਪੁਲਿਸ ਨੇ ਮੌਕੇ 'ਤੇ ਪਹੁੰਚ ਕੇ ਸਥਿਤੀ ਦਾ ਜਾਇਜ਼ਾ ਲੈਣ ਲਈ ਕਰੇਨ ਬੁਲਾਈ। ਥਾਰ ਗੱਡੀ ਨੂੰ ਕਰੇਨ ਦੀ ਮਦਦ ਨਾਲ ਨਹਿਰ ਵਿੱਚੋਂ ਬਾਹਰ ਕੱਢਿਆ ਗਿਆ।

ਇਹ ਵੀ ਪੜ੍ਹੋ: ਲੁਧਿਆਣਾ 'ਚ ਭਰਾ ਨੇ ਕੁਹਾੜੀ ਮਾਰ ਕੇ ਕੀਤਾ ਭੈਣ ਦਾ ਕਤਲ  

ਪੁਲਿਸ ਨੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ। ਪੁਲਿਸ ਨੇ ਥਾਰ ਗੱਡੀ ਨੂੰ ਨਹਿਰ ’ਚੋਂ ਕੱਢ ਕੇ ਆਪਣੇ ਕਬਜ਼ੇ ਵਿੱਚ ਲੈ ਲਿਆ ਹੈ। ਥਾਰ ਗੱਡੀ ਚਲਾਉਣ ਵਾਲੇ ਨੌਜਵਾਨਾਂ ਅਤੇ ਉਸ ਵਿੱਚ ਸਫ਼ਰ ਕਰ ਰਹੇ ਨੌਜਵਾਨਾਂ ਨੂੰ ਵੀ ਥਾਣਾ ਬਾਵਾ ਬਸਤੀ ਖੇਲ ਵਿੱਚ ਲਿਜਾਇਆ ਗਿਆ ਹੈ।
ਥਾਰ ਨੂੰ ਨਹਿਰ ਵਿੱਚ ਸੁੱਟਣ ਤੋਂ ਬਾਅਦ ਹੋਏ ਹੰਗਾਮੇ ਵਿੱਚ ਨੌਜਵਾਨਾਂ ਨੇ ਕਿਹਾ ਕਿ ਉਹ ਮੂਸੇਵਾਲਾ ਦੇ ਪ੍ਰਸ਼ੰਸਕ ਹਨ ਅਤੇ ਮੂਸੇਵਾਲਾ ਨੂੰ ਇਨਸਾਫ਼ ਦਿਵਾਉਣ ਲਈ ਲੜ ਰਹੇ ਹਨ।

ਨਹਿਰ ਵਿੱਚ ਥਾਰ ਸੁੱਟਣ ਵਾਲੇ ਐਡਵੋਕੇਟ ਹਰਪ੍ਰੀਤ ਸਿੰਘ ਨੇ ਕਿਹਾ ਕਿ ਸਿੱਧੂ ਮੂਸੇਵਾਲਾ ਨੂੰ ਇਨਸਾਫ਼ ਨਹੀਂ ਮਿਲ ਰਿਹਾ। ਉਸ ਦੇ ਮਾਪੇ ਕਾਤਲਾਂ ਬਾਰੇ ਦੱਸ ਰਹੇ ਹਨ ਅਤੇ ਉਹ ਫੜੇ ਨਹੀਂ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਸਿੱਧੂ ਮੂਸੇਵਾਲਾ ਨੂੰ ਇਨਸਾਫ ਦਿਵਾਉਣ ਲਈ ਉਨ੍ਹਾਂ ਨੇ ਥਾਰ ਦੀ ਗੱਡੀ ਨੂੰ ਨਹਿਰ ਵਿੱਚ ਸੁੱਟ ਦਿੱਤਾ ਹੈ। ਉਸ ਨੇ ਸੁਨੇਹਾ ਦੇਣ ਦੀ ਕੋਸ਼ਿਸ਼ ਕੀਤੀ ਹੈ। 

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement