ਗੁਰਮੀਤ ਸਿੰਘ ਬੁੱਕਣਵਾਲਾ ਨੇ NSA ਦੇ ਕਾਲ ਵਿੱਚ ਵਾਧੇ ਦੇ ਵਿਰੋਧ 'ਚ ਹਾਈ ਕੋਰਟ ਵਿੱਚ ਦਾਇਰ ਕੀਤੀ ਪਟੀਸ਼ਨ
Published : Sep 4, 2024, 6:17 pm IST
Updated : Sep 4, 2024, 6:17 pm IST
SHARE ARTICLE
Gurmeet Singh Bukkanwala filed a petition in the High Court against the increase in NSA calls
Gurmeet Singh Bukkanwala filed a petition in the High Court against the increase in NSA calls

ਅੰਮ੍ਰਿਤਪਾਲ ਸਿੰਘ ਆਪਣੇ 'ਤੇ ਲਗਾਏ ਗਏ NSA ਨੂੰ ਦੂਜੀ ਵਾਰ ਹਾਈ ਕੋਰਟ 'ਚ ਚੁਣੌਤੀ ਦੇ ਚੁੱਕੇ ਹਨ।

ਚੰਡੀਗੜ੍ਹ: ਡਿਬਰੂਗੜ੍ਹ ਜੇਲ 'ਚ ਬੰਦ ਅੰਮ੍ਰਿਤਪਾਲ ਸਿੰਘ ਦੇ ਸਾਥੀ ਗੁਰਮੀਤ ਸਿੰਘ ਬੁੱਕਣਵਾਲਾ ਨੇ ਨੈਸ਼ਨਲ ਸਕਿਓਰਿਟੀ ਐਕਟ ਲਾਗੂ ਕਰਨ ਅਤੇ ਹਿਰਾਸਤ 'ਚ ਵਾਧਾ ਕਰਨ ਦੇ ਖਿਲਾਫ ਹਾਈਕੋਰਟ 'ਚ ਪਟੀਸ਼ਨ ਦਾਇਰ ਕੀਤੀ ਹੈ। ਪਟੀਸ਼ਨ ਵਿੱਚ ਸਰਕਾਰ ਦੇ ਇਸ ਕਦਮ ਨੂੰ ਗੈਰ-ਕਾਨੂੰਨੀ ਕਰਾਰ ਦਿੰਦਿਆਂ ਇਸ ਨੂੰ ਰੱਦ ਕਰਨ ਦੀ ਮੰਗ ਕੀਤੀ ਗਈ ਹੈ।

ਇਹ ਪਟੀਸ਼ਨ ਹੁਣੇ ਹੀ ਹਾਈਕੋਰਟ ਦੀ ਰਜਿਸਟਰੀ 'ਚ ਦਾਇਰ ਕੀਤੀ ਗਈ ਹੈ ਅਤੇ ਜਲਦ ਹੀ ਇਸ 'ਤੇ ਸੁਣਵਾਈ ਹੋਣ ਦੀ ਸੰਭਾਵਨਾ ਹੈ। ਪਿਛਲੇ ਸਾਲ ਜਦੋਂ ਅੰਮ੍ਰਿਤਪਾਲ ਸਿੰਘ ਅਤੇ ਉਸ ਦੇ ਸਾਥੀਆਂ 'ਤੇ ਐਨਐਸਏ ਲਗਾਇਆ ਗਿਆ ਸੀ ਤਾਂ ਬੁੱਕਣਵਾਲਾ ਅਤੇ ਹੋਰਨਾਂ ਨੇ ਇਸ ਵਿਰੁੱਧ ਹਾਈ ਕੋਰਟ ਵਿੱਚ ਪਟੀਸ਼ਨ ਦਾਇਰ ਕਰਕੇ ਇਸ ਨੂੰ ਚੁਣੌਤੀ ਦਿੱਤੀ ਸੀ ਪਰ ਇਹ ਸਾਰੀਆਂ ਪਟੀਸ਼ਨਾਂ ਹਾਲੇ ਵੀ ਹਾਈ ਕੋਰਟ ਵਿੱਚ ਵਿਚਾਰ ਅਧੀਨ ਹਨ। ਪਰ ਇਸ ਦੌਰਾਨ ਅੰਮ੍ਰਿਤਸਰ ਦੇ ਡੀਐਮ ਨੇ ਇੱਕ ਵਾਰ ਫਿਰ ਇਨ੍ਹਾਂ ਸਾਰਿਆਂ 'ਤੇ ਐਨਐਸਏ ਲਗਾ ਦਿੱਤਾ ਹੈ, ਜਿਸ ਕਾਰਨ ਹੁਣ ਬਲਕਣਵਾਲਾ ਨੇ ਇਸ ਐਨਐਸਏ ਨੂੰ ਹਾਈਕੋਰਟ ਵਿੱਚ ਚੁਣੌਤੀ ਦਿੱਤੀ ਹੈ ਅਤੇ ਕਿਹਾ ਹੈ ਕਿ ਉਨ੍ਹਾਂ ਉੱਤੇ ਦੂਜੀ ਵਾਰ ਲਗਾਇਆ ਗਿਆ ਐਨਐਸਏ ਕਾਨੂੰਨੀ ਉਲੰਘਣਾ ਕਰਕੇ ਸਿਆਸੀ ਉਦੇਸ਼ਾਂ ਲਈ ਹੈ। ਇਸ ਨੂੰ ਇੱਕ ਸਾਜ਼ਿਸ਼ ਦੇ ਹਿੱਸੇ ਵਜੋਂ ਲਗਾਇਆ ਗਿਆ ਹੈ, ਇਸ ਲਈ ਇਸ ਨੂੰ ਰੱਦ ਕਰਨ ਦੀ ਮੰਗ ਕੀਤੀ ਗਈ ਹੈ। ਦੱਸ ਦਈਏ ਕਿ ਅੰਮ੍ਰਿਤਪਾਲ ਸਿੰਘ ਆਪਣੇ 'ਤੇ ਲਗਾਏ ਗਏ NSA ਨੂੰ ਦੂਜੀ ਵਾਰ ਹਾਈ ਕੋਰਟ 'ਚ ਚੁਣੌਤੀ ਦੇ ਚੁੱਕੇ ਹਨ।

Location: India, Punjab

SHARE ARTICLE

ਏਜੰਸੀ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement