Jalandhar News: ਭੂਆ ਕੋਲ ਰਹਿਣ ਆਈ ਭਤੀਜੀ ਨੇ ਚੁੱਕ ਲਿਆ ਖੌਫਨਾਕ ਕਦਮ, ਮੌਕੇ 'ਤੇ ਮਚਿਆ ਚੀਕ ਚਿਹਾੜਾ
Published : Sep 4, 2024, 10:07 am IST
Updated : Sep 4, 2024, 10:12 am IST
SHARE ARTICLE
Jalandhar  girl committed suicide
Jalandhar girl committed suicide

Jalandhar News: ਮਾਪਿਆਂ ਦੀ ਪਹਿਲਾਂ ਹੀ ਹੋ ਚੁੱਕੀ ਮੌਤ

Jalandhar Girl Committed Suicide: ਜਲੰਧਰ ਸ਼ਹਿਰ ਦੇ ਸਭ ਤੋਂ ਪੌਸ਼ ਇਲਾਕੇ ਜਲੰਧਰ ਹਾਈਟਸ 'ਚ 18 ਸਾਲਾ ਲੜਕੀ ਨੇ ਫਾਹਾ ਲੈ ਕੇ ਖ਼ੁਦਕੁਸ਼ੀ ਕਰ ਲਈ। ਮ੍ਰਿਤਕ ਦੀ ਪਛਾਣ ਕਿਰਨਦੀਪ ਕੌਰ ਪੁੱਤਰੀ ਦੇਸ਼ਵੀਰ ਸਿੰਘ ਵਜੋਂ ਹੋਈ ਹੈ। ਜੋ ਮੂਲ ਰੂਪ ਵਿਚ ਫ਼ਿਰੋਜ਼ਪੁਰ ਦੇ ਗੰਗਾ ਮੰਦਿਰ ਇਲਾਕੇ ਦੀ ਰਹਿਣ ਵਾਲੀ ਸੀ।

ਪੁਲਿਸ ਨੇ ਲਾਸ਼ ਨੂੰ ਕਬਜ਼ੇ 'ਚ ਲੈ ਕੇ ਪੋਸਟਮਾਰਟਮ ਲਈ ਸਿਵਲ ਹਸਪਤਾਲ ਜਲੰਧਰ ਭੇਜ ਦਿੱਤਾ ਹੈ। ਪੁਲਿਸ ਨੂੰ ਜਾਂਚ ਦੌਰਾਨ ਕੋਈ ਸੁਸਾਈਡ ਨੋਟ ਨਹੀਂ ਮਿਲਿਆ ਹੈ। ਜਲੰਧਰ ਹਾਈਟਸ ਥਾਣਾ ਸਦਰ ਦੀ ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ।

ਇਹ ਘਟਨਾ ਜਲੰਧਰ ਦੇ ਸਦਰ ਥਾਣੇ ਅਧੀਨ ਪੈਂਦੀ ਚੌਕੀ ਜਲੰਧਰ ਹਾਈਟਸ ਦੇ ਇਲਾਕੇ ਵਿੱਚ ਵਾਪਰੀ। ਚੌਕੀ ਇੰਚਾਰਜ ਗੁਰਵਿੰਦਰ ਸਿੰਘ ਵਿਰਕ ਨੇ ਦੱਸਿਆ ਕਿ ਕਿਰਨਦੀਪ ਕੌਰ ਜਲੰਧਰ ਦੇ ਸੀਟੀ ਇੰਸਟੀਚਿਊਟ ਵਿੱਚ ਪੜ੍ਹਦੀ ਸੀ। ਕਿਰਨਦੀਪ ਦੇ ਪਿਤਾ ਦੀ ਕੁਝ ਸਮਾਂ ਪਹਿਲਾਂ ਮੌਤ ਹੋ ਗਈ ਸੀ ਅਤੇ ਉਸ ਦੀ ਮਾਂ ਵੀ ਨਹੀਂ ਰਹੀ। ਜਿਸ ਕਾਰਨ ਉਹ ਫ਼ਿਰੋਜ਼ਪੁਰ ਤੋਂ ਜਲੰਧਰ ਆਪਣੀ ਭੂਆ ਕੋਲ ਰਹਿੰਦੀ ਸੀ।

ਬੀਤੇ ਮੰਗਲਵਾਰ ਉਸ ਨੇ ਫਾਹਾ ਲੈ ਕੇ ਖ਼ੁਦਕੁਸ਼ੀ ਕਰ ਲਈ। ਚੌਕੀ ਇੰਚਾਰਜ ਗੁਰਵਿੰਦਰ ਸਿੰਘ ਵਿਰਕ ਨੇ ਦੱਸਿਆ ਕਿ ਫ਼ਿਰੋਜ਼ਪੁਰ ਰਹਿੰਦੇ ਪਰਿਵਾਰ ਨੂੰ ਘਟਨਾ ਸਬੰਧੀ ਸੂਚਿਤ ਕਰ ਦਿੱਤਾ ਗਿਆ ਹੈ। ਪੁਲਿਸ ਵੱਲੋਂ ਅੱਜ ਉਸ ਦੇ ਬਿਆਨ ਦਰਜ ਕਰਕੇ ਅਗਲੀ ਕਾਰਵਾਈ ਕੀਤੀ ਜਾਵੇਗੀ। ਲੜਕੀ ਦੀ ਲਾਸ਼ ਦਾ ਅੱਜ ਪੋਸਟਮਾਰਟਮ ਕਰਵਾਇਆ ਜਾਵੇਗਾ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement