ਸਮਾਰਟ ਰਾਸ਼ਨ ਕਾਰਡ ਸਕੀਮ ਅਧੀਨ ਆਉਂਦੇ ਲਾਭਪਾਤਰੀਆਂ ਦੀ ਮੁੜ ਹੋਵੇਗੀ ਪੜਤਾਲ: ਆਸ਼ੂ
Published : Oct 4, 2018, 5:01 pm IST
Updated : Oct 4, 2018, 5:01 pm IST
SHARE ARTICLE
Mr. Bharat Bhushan Ashu
Mr. Bharat Bhushan Ashu

ਖੁਰਾਕ ਤੇ ਸਿਵਲ ਸਪਲਾਈ ਮੰਤਰੀ ਸ੍ਰੀ ਭਾਰਤ ਭੂਸ਼ਨ ਆਸ਼ੂ ਨੇ ਸਾਰੇ ਜ਼ਿਲਿਆਂ ਦੇ ਡਿਪਟੀ ਕਮਿਸ਼ਨਰਾਂ ਨੂੰ 'ਸਮਾਰਟ ਰਾਸ਼ਨ ਕਾਰਡ ਸਕੀਮ' (ਐਨਐਫਐਸਏ, 2013) ਅਧੀਨ ਆਉਂਦੇ ...

ਚੰਡੀਗੜ੍ਹ :- ਖੁਰਾਕ ਤੇ ਸਿਵਲ ਸਪਲਾਈ ਮੰਤਰੀ ਸ੍ਰੀ ਭਾਰਤ ਭੂਸ਼ਨ ਆਸ਼ੂ ਨੇ ਸਾਰੇ ਜ਼ਿਲਿਆਂ ਦੇ ਡਿਪਟੀ ਕਮਿਸ਼ਨਰਾਂ ਨੂੰ 'ਸਮਾਰਟ ਰਾਸ਼ਨ ਕਾਰਡ ਸਕੀਮ' (ਐਨਐਫਐਸਏ, 2013) ਅਧੀਨ ਆਉਂਦੇ ਯੋਗ ਲਾਭਪਾਤਰੀਆਂ ਦੀ ਮੁੜ ਪੜਤਾਲ ਕਰਵਾਉਣ ਲਈ ਕਿਹਾ ਹੈ। ਸ੍ਰੀ ਆਸ਼ੂ ਨੇ ਕਿਹਾ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਆਦੇਸ਼ ਮੁਤਾਬਕ ਯੋਗ ਲਾਭਪਾਤਰੀਆਂ ਦੀ ਤੁਰੰਤ ਪ੍ਰਭਾਵ ਨਾਲ ਮੁੜ ਪੜਤਾਲ ਦਾ ਫੈਸਲਾ ਕੀਤਾ ਗਿਆ ਹੈ। ਇਸ ਮੌਕੇ ਪੰਜਾਬ ਵਿੱਚ 1,41,45,000 ਲਾਭਪਾਤਰੀ (35.26 ਲੱਖ ਪਰਿਵਾਰ) ਇਸ ਸਕੀਮ ਦਾ ਲਾਭ ਲੈ ਰਹੇ ਹਨ।

ਉਹਨਾਂ ਕਿਹਾ ਕਿ ਲਗਾਤਾਰ ਅਜਿਹੀਆਂ ਸ਼ਿਕਾਇਤਾਂ ਮਿਲ ਰਹੀਆਂ ਹਨ ਕਿ ਅਯੋਗ ਲਾਭਪਾਤਰੀਆਂ ਨੂੰ ਇਸ ਸਕੀਮ ਦੇ ਘੇਰੇ ਵਿੱਚ ਲਿਆ ਗਿਆ ਹੈ ਅਤੇ ਉਹ ਹੀ ਇਸ ਸਕੀਮ ਅਧੀਨ ਦੋ ਰੁਪਏ ਪ੍ਰਤੀ ਕਿਲੋ ਦੇ ਹਿਸਾਬ ਨਾਲ ਕਣਕ ਲੈ ਰਹੇ ਹਨ, ਜਿਸ ਕਾਰਨ ਮੁੜ ਪੜਤਾਲ ਕਰਵਾਉਣ ਦਾ ਫੈਸਲਾ ਕੀਤਾ ਗਿਆ ਹੈ ਤਾਂ ਕਿ ਅਯੋਗ ਲਾਭਪਾਤਰੀਆਂ ਦਾ ਪਤਾ ਲਾਇਆ ਜਾ ਸਕੇ।

ਖੁਰਾਕ ਤੇ ਸਪਲਾਈ ਮੰਤਰੀ ਨੇ ਕਿਹਾ ਕਿ ਹੁਣ ਡਿਪਟੀ ਕਮਿਸ਼ਨਰ ਇਸ ਗੱਲ ਦਾ ਪਤਾ ਲਾਉਣਗੇ ਕਿ ਲਾਭਪਾਤਰੀਆਂ ਦੀ ਚੋਣ ਸਮਾਰਟ ਰਾਸ਼ਨ ਕਾਰਡ ਸਕੀਮ ਦੇ ਯੋਗਤਾ ਮਾਪਦੰਡਾਂ ਮੁਤਾਬਕ ਹੋਈ ਜਾਂ ਨਹੀਂ। ਲਾਭਪਾਤਰੀਆਂ ਨੂੰ ਹੁਣ ਸਬੰਧਤ ਡੀ.ਸੀ./ਐਸ.ਡੀ.ਐਮਜ਼. ਕੋਲ ਤੈਅ ਪ੍ਰੋਫਾਰਮੇ ਮੁਤਾਬਕ ਅਰਜ਼ੀ ਦੇਣੀ ਪਵੇਗੀ। ਇਸ ਤੋਂ ਇਲਾਵਾ ਲਾਭਪਾਤਰੀਆਂ ਨੂੰ ਈ-ਪੋਸ (ਇਲੈਕਟ੍ਰਾਨਿਕ ਪੁਆਇੰਟ ਆਫ਼ ਸੇਲ) ਨਾਲ ਅਨਾਜ ਵੰਡ ਪ੍ਰਕਿਰਿਆ ਦੌਰਾਨ 'ਆਧਾਰ' ਪ੍ਰਮਾਣੀਕਰਨ ਲਈ ਆਧਾਰ ਨੰਬਰ ਦੀ ਵਰਤੋਂ ਦੀ ਵੀ ਪ੍ਰਵਾਨਗੀ ਦੇਣੀ ਪਵੇਗੀ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਕੈਨੇਡਾ 'ਚ ਪੰਜਾਬੀ ਡਰਾਈਵਰ ਦਾ ਗੋਲੀਆਂ ਮਾਰ ਕੇ ਕਤਲ

15 Mar 2026 12:09 PM

ਭਾਜਪਾ ਨੇਤਾ ਤਰੁਣ ਚੁੱਘ ਨੂੰ ਮੈਨੇਜਿੰਗ ਐਡੀਟਰ ਨਿਮਰਤ ਕੌਰ ਦੇ ਪੰਜਾਬ ਪੱਖੀ ਸਿੱਧੇ ਸਵਾਲ

14 Mar 2026 4:07 PM

ਮੋਗਾ ਰੈਲੀ 'ਚ ਬੋਲ ਰਹੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ LIVE

14 Mar 2026 4:02 PM

BJP ਦੀ 'ਬਦਲਾਅ ਰੈਲੀ', ਅਮਿਤ ਸ਼ਾਹ ਕਰ ਸਕਦੇ ਵੱਡਾ ਐਲਾਨ

14 Mar 2026 4:02 PM

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM
Advertisement