ਬੱਧਨੀ ਕਲਾਂ ਹੋ ਰਹੀ ਰੈਲੀ ਦੀਆਂ ਤਿਆਰੀਆਂ ਦਾ ਜਾਖੜ ਨੇ ਲਿਆ ਜਾਇਜ਼ਾ
Published : Oct 4, 2020, 1:26 am IST
Updated : Oct 4, 2020, 1:26 am IST
SHARE ARTICLE
image
image

ਬੱਧਨੀ ਕਲਾਂ ਹੋ ਰਹੀ ਰੈਲੀ ਦੀਆਂ ਤਿਆਰੀਆਂ ਦਾ ਜਾਖੜ ਨੇ ਲਿਆ ਜਾਇਜ਼ਾ

ਮੋਗਾ, 3 ਅਕਤੂਬਰ (ਗੁਰਜੰਟ ਸਿੰਘ) : ਰਾਹੁਲ ਗਾਂਧੀ ਦੀ ਪੰਜਾਬ ਫੇਰੀ ਦੇ ਚੱਲਦਿਆਂ ਅੱਜ ਕਾਂਗਰਸ ਪਾਰਟੀ ਦੇ ਸੂਬਾ ਪ੍ਰਧਾਨ ਸੁਨੀਲ ਜਾਖੜ ਨੇ ਬੱਧਨੀ ਕਲਾਂ ਵਿਖੇ ਹੋਣ ਵਾਲੀ ਕਾਂਗਰਸ ਪਾਰਟੀ ਦੀ ਵਿਸ਼ਾਲ ਰੈਲੀ ਦੀਆਂ ਤਿਆਰੀਆਂ ਦਾ ਜਾਇਜ਼ਾ ਲਿਆ। ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸੁਨੀਲ ਜਾਖੜ ਨੇ ਕਿਹਾ ਕਿ ਕੇਂਦਰ ਸਰਕਾਰ ਵਲੋਂ ਕਿਸਾਨ ਮਾਰੂ ਬਿਲਾਂ ਨੂੰ ਲੈ ਕੇ ਕਾਂਗਰਸ ਪਾਰਟੀ ਦੇ ਨੇਤਾ ਸ਼੍ਰੀ ਰਾਹੁਲ ਗਾਂਧੀ ਪੰਜਾਬ ਦੇ ਤਿੰਨ ਦਿਨਾਂ ਦੌਰੇ 'ਤੇ ਆ ਰਹੇ ਹਨ। ਜਿਥੇ ਪਹਿਲੇ ਦਿਨ ਐਤਵਾਰ ਨੂੰ ਕਸਬਾ ਬੱਧਨੀ ਕਲਾਂ ਵਿਖੇ ਕਿਸਾਨਾਂ ਨੂੰ ਸੰਬੋਧਨ ਕਰਨਗੇ। ਇਸ ਉਪਰੰਤ ਉਹ ਟ੍ਰੈਕਟਰਾਂ ਦੁਆਰਾ ਵਿਸ਼ਾਲ ਮਾਰਚ ਦੀ ਅਗਵਾਈ ਕਰਦੇ ਹੋਏ ਵੱਖ-ਵੱਖ ਪਿੰਡਾਂ ਵਿਚ ਦੀ ਹੁੰਦੇ ਹੋਏ ਪਿੰਡ ਜੱਟਪੁਰਾ ਤੋਂ ਜ਼ਿਲ੍ਹਾ  ਲੁਧਿਆਣਾ ਵਿਚ ਪਹੁੰਚਣਗੇ। ਇਸ ਮੌਕੇ ਕੈਬਨਿਟ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ, ਕੈਪਟਨ ਸੰਦੀਪ ਸੰਧੂ ਓਐਸਡੀ ਮੁੱਖ ਮੰਤਰੀ, ਵਿਧਾਇਕ ਡਾ. ਹਰਜੋਤ ਕਮਲ, ਦਰਸ਼ਨ ਸਿੰਘ ਬਰਾੜ, ਵਿਨੋਦ ਬਾਂਸਲ, ਜਗਰੂਪ ਸਿੰਘ ਤਖਤੂਪੁਰੀਆ, ਰਮੇਸ਼ ਕੁੱਕੂ ਤੋਂ ਇਲਾਵਾ ਵੱਡੀ ਗਿਣਤੀ ਵਿਚ ਕਾਂਗਰਸ ਪਾਰਟੀ ਦੇ ਆਗੂ ਅਤੇ ਪ੍ਰਸ਼ਾimageimageਸ਼ਨਕ ਅਧਿਕਾਰੀ ਹਾਜ਼ਰ ਸਨ।

SHARE ARTICLE

ਏਜੰਸੀ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement