ਵਿਦਿਆਰਥੀਆਂ ਦੀ ਤਕਦੀਰ ਬਦਲਣ ’ਚ ਮੋਹਰੀ ਭੂਮਿਕਾ ਨਿਭਾਉਣ ਅਧਿਆਪਕ : ਚੰਨੀ
Published : Oct 4, 2021, 12:36 am IST
Updated : Oct 4, 2021, 12:36 am IST
SHARE ARTICLE
IMAGE
IMAGE

ਵਿਦਿਆਰਥੀਆਂ ਦੀ ਤਕਦੀਰ ਬਦਲਣ ’ਚ ਮੋਹਰੀ ਭੂਮਿਕਾ ਨਿਭਾਉਣ ਅਧਿਆਪਕ : ਚੰਨੀ

ਸ਼ਾਨਾਮਤੀ ਪ੍ਰਾਪਤੀਆਂ ਵਾਲੇ ਅਧਿਆਪਕ ਐਫ਼.ਏ.ਪੀ. ਰਾਸ਼ਟਰੀ ਪੁਰਸਕਾਰ ਨਾਲ ਸਨਮਾਨਤ
 

ਮੋਹਾਲੀ, 3 ਅਕਤੂਬਰ (ਸੁਖਦੀਪ ਸਿੰਘ ਸੋਈਂ): ਪੰਜਾਬ ਦੇ ਮੁੱਖ ਮੰਤਰੀ ਸ. ਚਰਨਜੀਤ ਸਿੰਘ ਚੰਨੀ ਨੇ ਅੱਜ ਅਧਿਆਪਕਾਂ ਨੂੰ ਸੱਦਾ ਦਿਤਾ ਕਿ ਉਹ ਵਿਦਿਆਰਥੀਆਂ ਦੀ ਤਕਦੀਰ ਬਦਲਣ ਵਿਚ ਰੋਲ ਮਾਡਲ ਬਣ ਕੇ ਮੋਹਰੀ ਭੂਮਿਕਾ ਨਿਭਾਉਣ ਤਾਂ ਜੋ ਬੱਚੇ ਸਮਾਜ ਦੇ ਆਦਰਸ਼ ਨਾਗਰਿਕ ਬਣ ਸਕਣ।
ਚੰਡੀਗੜ੍ਹ ਯੂਨੀਵਰਸਿਟੀ ਘੜੂੰਆਂ ਵਿਖੇ ਫ਼ੈਡਰੇਸ਼ਨ ਆਫ਼ ਪ੍ਰਾਈਵੇਟ ਸਕੂਲਜ਼ ਐਂਡ ਐਸੋਸੀਏਸ਼ਨਜ਼ ਆਫ਼ ਪੰਜਾਬ ਵਲੋਂ ਸ਼ਾਨਦਾਰ ਪ੍ਰਾਪਤੀਆਂ ਵਾਲੇ ਅਧਿਆਪਕਾਂ ਨੂੰ ਰਾਸ਼ਟਰੀ ਪੁਰਸਕਾਰਾਂ ਨਾਲ ਸਨਮਾਨਤ ਕਰਨ ਸਬੰਧੀ ਕਰਵਾਏ ਸਮਾਗਮ ਦੌਰਾਨ ਸੰਬੋਧਨ ਕਰਦਿਆਂ ਸ. ਚੰਨੀ ਨੇ ਕਿਹਾ ਕਿ ਅਧਿਆਪਨ ਇਕ ਉੱਤਮ ਪੇਸ਼ਾ ਹੈ ਅਤੇ ਅਸੀਂ ਸਾਰੇ ਅਧਿਆਪਕ ਭਾਈਚਾਰੇ ਵਲੋਂ ਰਾਸ਼ਟਰ ਨਿਰਮਾਣ ਲਈ ਨਿਭਾਈਆਂ ਜਾਂਦੀਆਂ ਵਧੀਆ ਸੇਵਾਵਾਂ ਲਈ ਉਨ੍ਹਾਂ ਦੇ ਰਿਣੀ ਹਾਂ। ਸ. ਚੰਨੀ ਨੇ ਵਿਦਿਅਕ ਸੰਸਥਾਵਾਂ ਨੂੰ ਧਾਰਮਕ ਅਸਥਾਨਾਂ ਵਾਂਗ ਦਸਦਿਆਂ ਅਪਣੇ ਜੱਦੀ ਪਿੰਡ ਭਜੌਲੀ ਵਿਚ ਅਪਣੇ ਸਕੂਲ ਦੇ ਦਿਨਾਂ ਨੂੰ ਯਾਦ ਕੀਤਾ ਅਤੇ ਕਿਹਾ,“ਮੈਂ ਅੱਜ ਜੋ ਵੀ ਹਾਂ, ਮੇਰੇ ਸਕੂਲ ਦੇ ਅਧਿਆਪਕਾਂ ਦੀ ਬਦੌਲਤ ਹਾਂ।’’
ਅਧਿਆਪਕਾਂ ਨੂੰ ਮਾਵਾਂ ਦੇ ਤੁਲ ਦਸਦਿਆਂ ਮੁੱਖ ਮੰਤਰੀ ਨੇ ਅਧਿਆਪਕਾਂ ਨੂੰ ਵਿਦਿਆਰਥੀਆਂ ਨੂੰ ਗਿਆਨ ਵੰਡਣ ਲਈ ਜੀਅ ਤੋੜ ਮਿਹਨਤ ਕਰਨ ਦੀ ਅਪੀਲ ਕੀਤੀ। ਉਨ੍ਹਾਂ ਵਿਦਿਆਰਥੀਆਂ ਵਿਚ ਨੈਤਿਕ ਕਦਰਾਂ ਕੀਮਤਾਂ ਪੈਦਾ ਕਰਨ ਵਿਚ ਅਧਿਆਪਕਾਂ ਦੀ ਭੂਮਿਕਾ ਨੂੰ ਸੱਭ ਤੋਂ ਮਹੱਤਵਪੂਰਨ ਦਸਦਿਆਂ ਭਰੋਸਾ ਦਿਤਾ ਕਿ ਅਧਿਆਪਕਾਂ ਲਈ ਉਨ੍ਹਾਂ ਦੇ ਫ਼ਰਜ਼ ਦੇ ਨਿਰਵਾਹ ਵਾਸਤੇ ਹੋਰ ਸੁਖਾਵਾਂ ਮਾਹੌਲ ਸਿਰਜਿਆ ਜਾਵੇਗਾ। ਸ. ਚੰਨੀ ਨੇ ਵਿਦਿਆਰਥੀਆਂ ਨੂੰ ਵੀ ਅਪੀਲ ਕੀਤੀ ਕਿ ਉਹ ਅਪਣੀ ਪੜ੍ਹਾਈ ਲਈ ਅਪਣੇ ਸਮੇਂ ਦੇ ਹਰ ਪਲ ਦੀ ਸੁਚੱਜੀ ਵਰਤੋਂ ਕਰਨ। ਇਸ ਦੌਰਾਨ ਮੁੱਖ ਮੰਤਰੀ ਨੇ ਐਸੋਸੀਏਸ਼ਨ ਦਾ ਲੋਗੋ ਵੀ ਲਾਂਚ ਕੀਤਾ।
ਸਮਾਗਮ ਦੌਰਾਨ ਮੁੱਖ ਮੰਤਰੀ ਨੇ ਸਰਬੋਤਮ ਪ੍ਰਾਪਤੀਆਂ ਵਾਲੇ ਅਧਿਆਪਕਾਂ ਨੂੰ ਪੁਰਸਕਾਰ ਦਿਤੇ, ਜਿਨ੍ਹਾਂ ਵਿਚ ਰਜਿੰਦਰ ਸ਼ਰਮਾ ਐਸ.ਐਮ.ਡੀ.ਆਰ. ਐਸ.ਡੀ. ਸਕੂਲ ਪਠਾਨਕੋਟ, ਮਹਿਕ ਦੂਨ ਇੰਟਰਨੈਸ਼ਨਲ ਸਕੂਲ, ਅਰਸਪਾਲ ਕੌਰ ਦੁਆਬਾ ਮਾਡਲ ਹਾਈ ਸਕੂਲ, ਪ੍ਰੀਤੀ ਮਾਊਂਟ ਕਾਰਮਲ ਸਕੂਲ, ਪਰਮਜੀਤ ਕੌਰ ਦਿਸਾ ਪਬਲਿਕ ਸੀਨੀਅਰ ਸੈਕੰਡਰੀ ਸਕੂਲ, ਲਖਵਿੰਦਰ ਇੰਟਰਨੈਸ਼ਨਲ ਫ਼ਤਹਿ ਅਕੈਡਮੀ, ਦਲਜੀਤ ਕੌਰ ਸ੍ਰੀ ਗੁਰੂ ਹਰਕਿ੍ਰਸਨ ਪਬਲਿਕ ਸਕੂਲ, ਰਾਜਿੰਦਰ ਪਾਲ ਕੌਰ ਸ੍ਰੀ ਗੁਰੂ ਹਰਕਿ੍ਰਸ਼ਨ ਪਬਲਿਕ ਸਕੂਲ, ਪੂਨਮ ਸਰਮਾ ਮਾਊਂਟ ਲਿਟੇਰਾ ਜੀ ਸਕੂਲ, ਰਾਜਵੀਰ ਕੌਰ ਸਿੱਖ ਹੈਰੀਟੇਜ ਮਾਡਲ ਹਾਈ ਸਕੂਲ ਸ਼ਾਮਲ ਹਨ। ਉਨ੍ਹਾਂ ਨੇ ਜਸਵੰਤ ਕੌਰ ਦੇਵਗਨ ਨੂੰ ਪੰਜਾਬ ਵਿਚ ਉਨ੍ਹਾਂ ਦੇ ਸ਼ਲਾਘਾਯੋਗ ਸਮਾਜਕ ਕਾਰਜਾਂ ਲਈ “ਪੰਜਾਬ ਦਾ ਮਾਣ ਐਵਾਰਡ’’ ਨਾਲ ਨਿਵਾਜਿਆ। ਇਸ ਤੋਂ ਪਹਿਲਾਂ ਚੰਡੀਗੜ੍ਹ ਯੂਨੀਵਰਸਿਟੀ ਦੇ ਚਾਂਸਲਰ ਸਤਨਾਮ ਸਿੰਘ ਸੰਧੂ ਅਤੇ ਐਫ਼.ਏ.ਪੀ. ਦੇ ਪ੍ਰਧਾਨ ਡਾ. ਜਗਜੀਤ ਸਿੰਘ ਧੂਰੀ ਨੇ ਵੀ ਅਪਣੇ ਵਿਚਾਰ ਸਾਂਝੇ ਕੀਤੇ। ਸਮਾਗਮ ਦੌਰਾਨ ਅਦਾਕਾਰ ਅਤੇ ਕਾਮੇਡੀਅਨ ਗੁਰਪ੍ਰੀਤ ਸਿੰਘ ਘੁੱਗੀ, ਡਿਪਟੀ ਕਮਿਸ਼ਨਰ ਸ੍ਰੀਮਤੀ ਈਸ਼ਾ ਕਾਲੀਆ ਅਤੇ ਐਸ.ਐਸ.ਪੀ. ਸਤਿੰਦਰ ਸਿੰਘ ਵੀ ਮੌਜੂਦ ਰਹੇ।

SHARE ARTICLE

ਏਜੰਸੀ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement