MP ਰਵਨੀਤ ਸਿੰਘ ਬਿੱਟੂ ਨੂੰ ਧਮਕੀ ਮਿਲਣ ਮਗਰੋਂ ਉਨ੍ਹਾਂ ਦੀ ਸੁਰੱਖਿਆ 'ਚ ਕੀਤਾ ਵਾਧਾ 
Published : Oct 4, 2022, 7:01 pm IST
Updated : Oct 4, 2022, 7:01 pm IST
SHARE ARTICLE
MP Ravneet Singh Bittu
MP Ravneet Singh Bittu

ਪੁਲਿਸ ਨੇ ਟਰੇਸਿੰਗ 'ਤੇ ਲਗਾਏ Unknown ਨੰਬਰ, ਜ਼ੈੱਡ ਤੋਂ ਵਧਾ ਕੇ ਸਿਕਿਉਰਿਟੀ ਵੀ ਕੀਤੀ ਜ਼ੈੱਡ ਪਲੱਸ

ਲੁਧਿਆਣਾ : ਕਾਂਗਰਸ ਦੇ ਸੰਸਦ ਮੈਂਬਰ ਰਵਨੀਤ ਸਿੰਘ ਬਿੱਟੂ ਨੂੰ ਜਾਨੋਂ ਮਾਰਨ ਦੀ ਧਮਕੀ ਮਿਲੀ ਸੀ ਜਿਸ ਦੀ ਸ਼ਿਕਾਇਤ ਮਿਲਣ ਤੋਂ ਬਾਅਦ ਪੁਲਿਸ ਹਰਕਤ ਵਿੱਚ ਆ ਗਈ ਹੈ। ਸਾਂਸਦ ਰਵਨੀਤ ਸਿੰਘ ਬਿੱਟੂ ਦੀ ਸੁਰੱਖਿਆ ਵਿੱਚ ਵਾਧਾ ਕਰ ਦਿਤਾ ਗਿਆ ਹੈ। ਦੱਸ ਦੇਈਏ ਕਿ ਧਮਕੀ ਦੇਣ ਵਾਲੇ ਨੇ ਗੈਂਗਸਟਰ ਜੱਗੂ ਭਗਵਾਨਪੁਰੀਆ ਦਾ ਨਾਂ ਲਿਆ ਹੈ। ਰਵਨੀਤ ਸਿੰਘ ਬਿੱਟੂ ਨੇ ਇਸ ਦੀ ਜਾਣਕਾਰੀ ਡੀਜੀਪੀ ਗੌਰਵ ਯਾਦਵ ਨੂੰ ਦਿੱਤੀ। ਇਸ ਤੋਂ ਬਾਅਦ ਪੰਜਾਬ ਪੁਲਿਸ ਨੇ ਉਨ੍ਹਾਂ ਨੰਬਰਾਂ ਨੂੰ ਟਰੇਸਿੰਗ 'ਤੇ ਲਗਾ ਦਿੱਤਾ ਹੈ, ਜਿਨ੍ਹਾਂ ਤੋਂ ਕਾਲ ਆਈ ਸੀ।

ਪ੍ਰਾਪਤ ਜਾਣਕਾਰੀ ਅਨੁਸਾਰ ਕਾਂਗਰਸੀ ਸਾਂਸਦ ਰਵਨੀਤ ਸਿੰਘ ਬਿੱਟੂ ਨੂੰ 00994408917750 ਨੰਬਰ ਤੋਂ ਫੋਨ ਆਇਆ। ਗੈਂਗਸਟਰ ਜੱਗੂ ਭਗਵਾਨਪੁਰੀਆ ਦੇ ਨਾਂ 'ਤੇ ਫੋਨ ਕਰਨ ਵਾਲੇ ਨੇ ਰਵਨੀਤ ਸਿੰਘ ਬਿੱਟੂ ਨੂੰ ਬੰਦੀ ਸਿੰਘਾਂ ਦੀ ਰਿਹਾਈ 'ਚ ਰੁਕਾਵਟ ਨਾ ਪਾਉਣ ਲਈ ਕਿਹਾ ਅਤੇ ਕਿਹਾ ਕਿ ਉਨ੍ਹਾਂ ਨੂੰ ਬੰਦੀ ਸਿੰਘਾਂ ਖਿਲਾਫ ਬੋਲਣਾ ਬੰਦ ਕਰ ਦੇਣਾ ਚਾਹੀਦਾ ਹੈ, ਨਹੀਂ ਤਾਂ ਨਤੀਜਾ ਮਾੜਾ ਹੋਵੇਗਾ।

ਇੱਕ ਹੋਰ ਨੰਬਰ ਜਿਸ ਤੋਂ ਫੋਨ ਕਰਨ ਵਾਲੇ ਨੇ ਰਵਨੀਤ ਸਿੰਘ ਬਿੱਟੂ  ਨੂੰ ਆਪਣਾ ਨਾਮ ਬਘੇਲ ਸਿੰਘ ਦੱਸ ਕੇ ਜਾਨੋਂ ਮਾਰਨ ਦੀਆਂ ਧਮਕੀਆਂ ਦਿੱਤੀਆਂ ਸਨ। ਉਨ੍ਹਾਂ ਕਿਹਾ ਕਿ ਉਹ ਅਮਰੀਕਾ ਤੋਂ ਬੋਲ ਰਹੇ ਹਨ। ਇਨ੍ਹਾਂ ਧਮਕੀਆਂ ਦਰਮਿਆਨ ਬਿੱਟੂ ਦੀ ਸੁਰੱਖਿਆ ਜ਼ੈੱਡ ਸ਼੍ਰੇਣੀ ਤੋਂ ਵਧਾ ਕੇ ਜ਼ੈੱਡ+ ਕਰ ਦਿੱਤੀ ਗਈ ਹੈ। ਉਨ੍ਹਾਂ ਦੀ ਦਿੱਲੀ ਕੋਠੀ 'ਤੇ ਸਿਪਾਹੀਆਂ ਦੀ ਗਿਣਤੀ ਵਧਾ ਦਿੱਤੀ ਗਈ ਹੈ। ਲੁਧਿਆਣਾ ਵਿੱਚ ਵੀ ਸੰਸਦ ਮੈਂਬਰ ਦੀ ਕੋਠੀ ਦੇ ਬਾਹਰ ਸੁਰੱਖਿਆ ਪ੍ਰਬੰਧ ਪੁਖਤਾ ਕਰ ਦਿੱਤੇ ਗਏ ਹਨ। ਪੁਲਿਸ ਅਧਿਕਾਰੀਆਂ ਨੇ ਕੋਠੀ ਦੇ ਬਾਹਰ ਪਹਿਰਾ ਵਧਾਉਣ ਦੇ ਨਾਲ-ਨਾਲ ਉੱਚ ਪੱਧਰੀ ਸੀਸੀਟੀਵੀ ਕੈਮਰੇ ਲਾਉਣ ਦੀ ਗੱਲ ਆਖੀ ਹੈ।

SHARE ARTICLE

ਏਜੰਸੀ

Advertisement

ਕੈਨੇਡਾ 'ਚ ਪੰਜਾਬੀ ਡਰਾਈਵਰ ਦਾ ਗੋਲੀਆਂ ਮਾਰ ਕੇ ਕਤਲ

15 Mar 2026 12:09 PM

ਭਾਜਪਾ ਨੇਤਾ ਤਰੁਣ ਚੁੱਘ ਨੂੰ ਮੈਨੇਜਿੰਗ ਐਡੀਟਰ ਨਿਮਰਤ ਕੌਰ ਦੇ ਪੰਜਾਬ ਪੱਖੀ ਸਿੱਧੇ ਸਵਾਲ

14 Mar 2026 4:07 PM

ਮੋਗਾ ਰੈਲੀ 'ਚ ਬੋਲ ਰਹੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ LIVE

14 Mar 2026 4:02 PM

BJP ਦੀ 'ਬਦਲਾਅ ਰੈਲੀ', ਅਮਿਤ ਸ਼ਾਹ ਕਰ ਸਕਦੇ ਵੱਡਾ ਐਲਾਨ

14 Mar 2026 4:02 PM

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM
Advertisement