ਵਿਜੀਲੈਂਸ ਵਲੋਂ 25,000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਪਨਸਪ ਦਾ ਇੰਸਪੈਕਟਰ ਗ੍ਰਿਫਤਾਰ
Published : Oct 4, 2022, 8:10 pm IST
Updated : Oct 4, 2022, 8:10 pm IST
SHARE ARTICLE
Vigilance arrests Inspector Punsup for taking bribe
Vigilance arrests Inspector Punsup for taking bribe

ਪੰਚਾਇਤੀ ਫੰਡਾਂ ਵਿੱਚ ਗਬਨ ਕਰਨ ਦੇ ਦੋਸ਼ ਵਿੱਚ ਸਾਬਕਾ ਸਰਪੰਚ ਗ੍ਰਿਫਤਾਰ

 

ਚੰਡੀਗੜ੍ਹ: ਪੰਜਾਬ ਵਿਜੀਲੈਂਸ ਬਿਊਰੋ ਵੱਲੋਂ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚਲਾਈ ਮੁਹਿੰਮ ਦੌਰਾਨ ਬਰਨਾਲਾ ਵਿਖੇ ਤਾਇਨਾਤ ਪਨਸਪ ਦੇ ਇੰਸਪੈਕਟਰ ਰਮਨ ਗੌੜ ਨੂੰ 25000 ਰੁਪਏ ਦੀ ਰਿਸ਼ਵਤ ਲੈਣ ਦੇ ਦੋਸ਼ ਹੇਠ ਕਾਬੂ ਕੀਤਾ ਹੈ। ਉਧਰ ਇੱਕ ਹੋਰ ਮਾਮਲੇ ਵਿੱਚ ਪਿੰਡ ਅਜਨੌਦਾ ਖੁਰਦ, ਪਟਿਆਲਾ ਦੀ ਸਾਬਕਾ ਸਰਪੰਚ ਨੂੰ ਪੰਚਾਇਤੀ ਫੰਡਾਂ ਵਿੱਚ 5.70 ਲੱਖ ਰੁਪਏ ਦੀ ਹੇਰਾਫੇਰੀ ਕਰਨ ਦੇ ਦੋਸ਼ ਹੇਠ ਗ੍ਰਿਫਤਾਰ ਕਰ ਲਿਆ ਹੈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਵਿਜੀਲੈਂਸ ਬਿਓਰੋ ਦੇ ਥਾਣਾ ਪਟਿਆਲਾ ਵਿਖੇ ਦਰਜ ਐਫਆਈਆਰ ਨੰਬਰ 25/21 ਦੀ ਪੜਤਾਲ ਦੌਰਾਨ ਉਕਤ ਇੰਸਪੈਕਟਰ ਪਨਸਪ ਨੂੰ ਮੁਲਜ਼ਮ ਵਜੋਂ ਨਾਮਜਦ ਕੀਤਾ ਗਿਆ ਹੈ। ਬੁਲਾਰੇ ਨੇ ਦੱਸਿਆ ਕਿ ਉਸ ‘ਤੇ ਦੋਸ਼ ਹਨ ਕਿ ਉਸ ਨੇ ਪਨਸਪ ਦੇ ਇਕ ਹੋਰ ਇੰਸਪੈਕਟਰ ਪੁਖਰਾਜ ਸਿੰਗਲਾ ਨਾਲ ਮਿਲ ਕੇ ਇਕ ਆੜਤੀਏ ਕੋਲੋਂ ਉਸਦੇ ਬਿੱਲਾਂ ਦੀ ਅਦਾਇਗੀ ਕਰਨ ਲਈ 25,000 ਰੁਪਏ ਦੀ ਰਿਸ਼ਵਤ ਲਈ ਸੀ। ਇਸ ਮਾਮਲੇ ਵਿੱਚ ਪੁਖਰਾਜ ਸਿੰਗਲਾ ਨੂੰ ਪਹਿਲਾਂ ਹੀ ਗ੍ਰਿਫਤਾਰ ਕੀਤਾ ਜਾ ਚੁੱਕਾ ਹੈ। ਵਿਜੀਲੈਂਸ ਟੀਮ ਨੇ ਤਲਾਸ਼ੀ ਦੌਰਾਨ ਰਮਨ ਗੌੜ ਕੋਲੋਂ 3.40 ਲੱਖ ਰੁਪਏ ਦੀ ਰਕਮ ਬਰਾਮਦ ਕੀਤੀ ਹੈ। ਇਸ ਮਾਮਲੇ ਦੀ ਹੋਰ ਜਾਂਚ ਜਾਰੀ ਹੈ।

ਬੁਲਾਰੇ ਨੇ ਅੱਗੇ ਦੱਸਿਆ ਕਿ ਇੱਕ ਹੋਰ ਕੇਸ ਵਿੱਚ ਵਿਜੀਲੈਂਸ ਬਿਊਰੋ ਪਟਿਆਲਾ ਰੇਂਜ ਨੇ ਪਿੰਡ ਅਜਨੌਦਾ ਖੁਰਦ, ਜਿਲਾ ਪਟਿਆਲਾ ਦੀ ਸਾਬਕਾ ਸਰਪੰਚ ਸੁਖਵਿੰਦਰ ਕੌਰ ਨੂੰ ਉਸਦੇ ਕਾਰਜਕਾਲ ਦੌਰਾਨ ਗ੍ਰਾਮ ਪੰਚਾਇਤ ਦੇ ਫੰਡਾਂ ਵਿੱਚ 5.70 ਲੱਖ ਰੁਪਏ ਦੇ ਗਬਨ ਦੇ ਦੋਸ਼ਾਂ ਤਹਿਤ ਗ੍ਰਿਫਤਾਰ ਕੀਤਾ ਹੈ। ਉਨਾਂ ਕਿਹਾ ਕਿ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement