ਲੁਧਿਆਣਾ 'ਚ ਸੜਕ ਪਾਰ ਕਰ ਰਹੇ ਪੋਤੀ, ਪੋਤੇ ਤੇ ਦਾਦੇ ਨੂੰ ਤੇਜ਼ ਰਫ਼ਤਾਰ ਕਾਰ ਨੇ ਕੁਚਲਿਆ

By : GAGANDEEP

Published : Oct 4, 2023, 1:49 pm IST
Updated : Oct 4, 2023, 3:25 pm IST
SHARE ARTICLE
photo
photo

ਬਜ਼ੁਰਗ ਦੀ ਮੌਕੇ 'ਤੇ ਹੋਈ ਮੌਤ ਜਦਕਿ ਦੋਵੇਂ ਬੱਚੇ ਗੰਭੀਰ ਜ਼ਖ਼ਮੀ

 

ਲੁਧਿਆਣਾ:  ਲੁਧਿਆਣਾ ਵਿਚ ਇਕ ਤੇਜ਼ ਰਫ਼ਤਾਰ ਕਾਰ ਨੇ ਇਕ ਬਜ਼ੁਰਗ ਵਿਅਕਤੀ ਅਤੇ ਦੋ ਬੱਚਿਆਂ ਨੂੰ ਕੁਚਲ ਦਿਤਾ। ਲੋਕਾਂ ਨੇ ਤਿੰਨਾਂ ਜ਼ਖ਼ਮੀਆਂ ਨੂੰ ਹਸਪਤਾਲ ਪਹੁੰਚਾਇਆ ਪਰ ਇਲਾਜ ਦੌਰਾਨ ਬਜ਼ੁਰਗ ਦੀ ਮੌਤ ਹੋ ਗਈ। ਮ੍ਰਿਤਕ ਦੀ ਪਛਾਣ ਤਰਸੇਮ ਸਿੰਘ ਵਜੋਂ ਹੋਈ ਹੈ। ਦੋਵੇਂ ਜ਼ਖ਼ਮੀ ਬੱਚਿਆਂ ਦਾ ਹਸਪਤਾਲ 'ਚ ਇਲਾਜ ਚੱਲ ਰਿਹਾ ਹੈ।

 ਇਹ ਵੀ ਪੜ੍ਹੋ: ਜਲੰਧਰ ਦੇ ਥਾਣੇ 'ਚ ਡਰੈੱਸ ਕੋਡ ਲਾਗੂ, ਕੈਪਰੀ-ਨਿੱਕਰ ਪਾ ਕੇ ਆਉਣ ਵਾਲਿਆਂ ਨੂੰ ਅੰਦਰ ਆਉਣ ਦੀ ਹੋਵੇਗੀ ਮਨਾਹੀ  

ਘਟਨਾ ਦੇ ਤੁਰੰਤ ਬਾਅਦ ਮ੍ਰਿਤਕ ਦੇ ਪੁੱਤਰ ਅਮਰਜੋਤ ਸਿੰਘ ਨੇ ਪੁਲਿਸ ਨੂੰ ਸੂਚਨਾ ਦਿਤੀ। ਇਹ ਹਾਦਸਾ ਘਟਨਾ ਵਾਲੀ ਥਾਂ 'ਤੇ ਲੱਗੇ ਸੀਸੀਟੀਵੀ ਕੈਮਰਿਆਂ 'ਚ ਕੈਦ ਹੋ ਗਿਆ ਹੈ। ਅਮਰਜੋਤ ਨੇ ਪੁਲਿਸ ਨੂੰ ਦੱਸਿਆ ਕਿ ਉਹ ਆਪਣੇ ਪਿਤਾ, ਪਤਨੀ ਅਤੇ ਬੱਚਿਆਂ ਸਮੇਤ ਗੁਰੂ ਨਾਨਕ ਖਾਲਸਾ ਕਾਲਜ ਮਾਡਲ ਟਾਊਨ ਦੇ ਰਹਿਣ ਵਾਲੇ ਆਪਣੇ ਦੋਸਤ ਗੁਰਵਿੰਦਰ ਸਿੰਘ ਨੂੰ ਮਿਲਣ ਗਿਆ ਸੀ।

 ਇਹ ਵੀ ਪੜ੍ਹੋ: ਲਹਿਰਾਗਾਗਾ ਸਥਿਤ ਬਾਬਾ ਹੀਰਾ ਸਿੰਘ ਭੱਠਲ ਇੰਸਟੀਚਿਊਟ ਦੇ ਮੁਲਾਜ਼ਮਾਂ ਦੇ ਹੋਵੇਗੀ ਛਾਂਟੀ!

ਉਹ ਰਾਤ ਕਰੀਬ 9 ਵਜੇ ਖਾਣਾ ਖਾ ਕੇ ਘਰ ਪਰਤ ਰਹੇ ਸਨ। ਇਸ ਦੌਰਾਨ ਉਸ ਦੇ ਬੱਚੇ ਆਪਣੇ ਦਾਦੇ ਤਰਸੇਮ ਸਿੰਘ ਨਾਲ ਸੜਕ ਪਾਰ ਕਰ ਰਹੇ ਸਨ। ਇਸ ਦੌਰਾਨ ਤੇਜ਼ ਰਫਤਾਰ ਕਾਰ ਚਾਲਕ ਨੇ ਉਸ ਦੇ ਪਿਤਾ ਤੇ ਬੱਚਿਆਂ ਨੂੰ ਉਸ ਦੀਆਂ ਅੱਖਾਂ ਸਾਹਮਣੇ ਕੁਚਲ ਦਿੱਤਾ। ਹਾਦਸੇ ਤੋਂ ਬਾਅਦ ਦੋਸ਼ੀ ਡਰਾਈਵਰ ਉਥੋਂ ਫਰਾਰ ਹੋ ਗਿਆ।

ਹਾਦਸੇ ਵਿੱਚ ਪਿਤਾ ਤਰਸੇਮ ਸਿੰਘ, ਪੁੱਤਰ ਅਭੈਜੋਤ ਸਿੰਘ ਅਤੇ ਬੇਟੀ ਅਸੀਸਜੀਤ ਕੌਰ ਗੰਭੀਰ ਜ਼ਖ਼ਮੀ ਹੋ ਗਏ। ਤਿੰਨੋਂ ਜ਼ਖ਼ਮੀਆਂ ਨੂੰ ਤੁਰੰਤ ਨੇੜਲੇ ਹਸਪਤਾਲ ਕ੍ਰਿਸ਼ਨਾ ਵਿਖੇ ਦਾਖ਼ਲ ਕਰਵਾਇਆ ਗਿਆ। ਉਥੋਂ ਉਨ੍ਹਾਂ ਨੂੰ ਡੀਐਮਸੀ ਹਸਪਤਾਲ ਰੈਫਰ ਕਰ ਦਿਤਾ ਗਿਆ। ਜਿਥੇ ਉਸ ਦੇ ਪਿਤਾ ਦੀ ਮੌਤ ਹੋ ਗਈ।
 

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement