ਅਦਾਲਤ ਵਲੋਂ ਸਾਬਕਾ ਵਿੱਤ ਮੰਤਰੀ ਮਨਪ੍ਰੀਤ ਬਾਦਲ ਦੀ ਜ਼ਮਾਨਤ ਪਟੀਸ਼ਨ ਖਾਰਜ
Published : Oct 4, 2023, 8:49 pm IST
Updated : Oct 4, 2023, 8:50 pm IST
SHARE ARTICLE
photo
photo

ਹੁਣ ਜ਼ਮਾਨਤ ਲਈ ਹਾਈ ਕੋਰਟ ਦਾ ਕਰਨਗੇ ਰੁਖ਼

 

ਬਠਿੰਡਾ: ਪਲਾਟ ਘੁਟਾਲੇ 'ਚ ਫਸੇ ਪੰਜਾਬ ਦੇ ਸਾਬਕਾ ਵਿੱਤ ਮੰਤਰੀ ਮਨਪ੍ਰੀਤ ਬਾਦਲ ਨੂੰ ਅਦਾਲਤ ਤੋਂ ਵੱਡਾ ਝਟਕਾ ਲੱਗਾ ਹੈ। ਬੁੱਧਵਾਰ ਨੂੰ ਬਠਿੰਡਾ ਅਦਾਲਤ ਵਿੱਚ ਸੁਣਵਾਈ ਹੋਈ। ਅਦਾਲਤ ਨੇ ਮਨਪ੍ਰੀਤ ਦੀ ਜ਼ਮਾਨਤ ਪਟੀਸ਼ਨ ਰੱਦ ਕਰ ਦਿੱਤੀ ਹੈ।

ਇਹ ਵੀ ਪੜ੍ਹੋ: ਵਿਜੀਲੈਂਸ ਵਲੋਂ ਪੁਲਿਸ ਸਬ-ਇੰਸਪੈਕਟਰ ਜਗਜੀਤ ਸਿੰਘ 20,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ 

ਜਾਣਕਾਰੀ ਦਿੰਦਿਆਂ ਮਨਪ੍ਰੀਤ ਦੇ ਕਾਨੂੰਨੀ ਵਕੀਲ ਐਡਵੋਕੇਟ ਐਸਐਸ ਭਿੰਡਰ ਨੇ ਕਿਹਾ ਕਿ ਅਸੀਂ ਮਨਪ੍ਰੀਤ ਬਾਦਲ ਨੂੰ ਜ਼ਮਾਨਤ ਦੇਣ ਦੇ ਹੱਕ ਵਿੱਚ ਅਦਾਲਤ ਵਿੱਚ ਆਪਣੀਆਂ ਦਲੀਲਾਂ ਪੇਸ਼ ਕੀਤੀਆਂ, ਪਰ ਅਦਾਲਤ ਨੇ ਸਾਡੀਆਂ ਦਲੀਲਾਂ ਨਾਲ ਸਹਿਮਤ ਨਾ ਹੋਣ ਕਾਰਨ ਜ਼ਮਾਨਤ ਦੀ ਅਰਜ਼ੀ ਰੱਦ ਕਰ ਦਿਤੀ ਹੈ। ਹੁਣ ਅਸੀਂ ਜ਼ਮਾਨਤ ਲਈ ਹਾਈ ਕੋਰਟ ਜਾਵਾਂਗੇ।

ਇਹ ਵੀ ਪੜ੍ਹੋ: ਅਸਲਾ ਸਾਫ਼ ਕਰਦੇ ਸਮੇਂ ਗੋਲੀ ਗੋਲੀ ਲੱਗਣ ਨਾਲ ਪੁਲਿਸ ਮੁਲਾਜ਼ਮ ਦੀ ਮੌਤ 

ਦੱਸ ਦੇਈਏ ਕਿ ਪੰਜਾਬ ਵਿਜੀਲੈਂਸ ਬਿਊਰੋ ਨੇ ਜਾਇਦਾਦ ਦੀ ਖਰੀਦ ਵਿੱਚ ਬੇਨਿਯਮੀਆਂ ਦੇ ਦੋਸ਼ ਹੇਠ ਭਾਜਪਾ ਆਗੂ ਮਨਪ੍ਰੀਤ ਬਾਦਲ ਅਤੇ ਪੰਜ ਹੋਰਾਂ ਖ਼ਿਲਾਫ਼ ਕੇਸ ਦਰਜ ਕੀਤਾ ਸੀ। ਮਨਪ੍ਰੀਤ ਤੋਂ ਇਲਾਵਾ ਬਠਿੰਡਾ ਨਗਰ ਨਿਗਮ ਦੇ ਸਾਬਕਾ ਕਮਿਸ਼ਨਰ ਬਿਕਰਮਜੀਤ ਸ਼ੇਰਗਿੱਲ, ਰਾਜੀਵ ਕੁਮਾਰ, ਅਮਨਦੀਪ ਸਿੰਘ, ਵਿਕਾਸ ਅਰੋੜਾ ਅਤੇ ਪੰਕਜ ਖ਼ਿਲਾਫ਼ ਵੀ ਕੇਸ ਦਰਜ ਕੀਤਾ ਗਿਆ ਹੈ। ਇਨ੍ਹਾਂ ਵਿੱਚੋਂ ਰਾਜੀਵ ਕੁਮਾਰ ਅਤੇ ਅਮਨਦੀਪ ਸਿੰਘ ਪਹਿਲਾਂ ਹੀ ਗ੍ਰਿਫ਼ਤਾਰ ਹੋ ਚੁੱਕੇ ਹਨ।
 

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement