ਸਪੋਕਸਮੈਨ ਦੀ ਖ਼ਬਰ ਦਾ ਅਸਰ : ਸ਼੍ਰੋਮਣੀ ਕਮੇਟੀ ਨੇ Amazon ਨੂੰ ਵੈਬਸਾਈਟ ਤੋਂ ਗੁਟਕਾ ਸਾਹਿਬ ਹਟਾ ਕੇ ਸਪੱਸ਼ਟੀਕਰਨ ਭੇਜਣ ਲਈ ਪੱਤਰ ਲਿਖਿਆ
Published : Oct 4, 2024, 10:28 pm IST
Updated : Oct 4, 2024, 10:28 pm IST
SHARE ARTICLE
Representative Image.
Representative Image.

Amazon ਵੱਲੋਂ ਗੁਰਬਾਣੀ ਦੇ ਪਾਵਨ ਗੁਟਕਾ ਸਾਹਿਬ ਦੀ ਆਨਲਾਈਨ ਵਿਕਰੀ ਦਾ ਮਾਮਲਾ

ਅੰਮ੍ਰਿਤਸਰ : ਆਨਲਾਈਨ ਵਪਾਰਕ ਵੈੱਬਸਾਈਟ Amazon ਵੱਲੋਂ ਪਾਵਨ ਗੁਰਬਾਣੀ ਦੀਆਂ ਸੈਂਚੀਆਂ ਤੇ ਗੁਟਕਾ ਸਾਹਿਬ ਵੇਚਣ ਦਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸਖ਼ਤ ਨੋਟਿਸ ਲੈਂਦਿਆਂ ਗੁਟਕਾ ਸਾਹਿਬ ਦੀ ਵਿਕਰੀ ਤੁਰੰਤ ਰੋਕਣ ਲਈ ਆਖਿਆ ਹੈ। ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਕਿਹਾ ਕਿ ਸਿੱਖ ਧਰਮ ਨਾਲ ਸਬੰਧਤ ਪੋਥੀਆਂ ਅਤੇ ਪਵਿੱਤਰ ਗੁਟਕਾ ਸਾਹਿਬ ਨੂੰ ਇਸ ਐਪ ’ਤੇ ਆਨਲਾਈਨ ਵੇਚਣਾ ਹਰਗਿਜ਼ ਬਰਦਾਸ਼ਤ ਨਹੀਂ ਕੀਤਾ ਜਾ ਸਕਦਾ, ਕਿਉਂਕਿ ਇਸ ਦੇ ਸਟੋਰਾਂ ’ਤੇ ਪਾਵਨ ਪੋਥੀਆਂ ਦਾ ਸਤਿਕਾਰ ਕਾਇਮ ਨਹੀਂ ਰਹਿ ਸਕਦਾ।

ਜਦੋਂ ਪਾਰਸਲ ਰਾਹੀਂ ਇਹ ਇਕ ਤੋਂ ਦੂਜੀ ਥਾਂ ’ਤੇ ਪੁੱਜਦੇ ਹਨ ਤਾਂ ਕੁਦਰਤੀ ਹੈ ਕਿ ਇਸ ਦੇ ਸਤਿਕਾਰ ਨੂੰ ਠੇਸ ਪੁੱਜਦੀ ਹੈ। ਉਨ੍ਹਾਂ ਕਿਹਾ ਕਿ ਸਿੱਖ ਸੰਗਤਾਂ ਦੇ ਮਨਾਂ ਅੰਦਰ ਗੁਰਬਾਣੀ ਪ੍ਰਤੀ ਅਥਾਹ ਸ਼ਰਧਾ ਤੇ ਸਤਿਕਾਰ ਹੈ ਅਤੇ ਐਮਾਜ਼ੋਨ ਵੱਲੋਂ ਆਨਲਾਈਨ ਗੁਟਕਾ ਸਾਹਿਬਾਨ ਦੀ ਵਿਕਰੀ ਨਾਲ ਸਿੱਖ ਮਨਾਂ ਅੰਦਰ ਭਾਰੀ ਰੋਸ ਦੀ ਲਹਿਰ ਹੈ। ਐਡਵੋਕੇਟ ਧਾਮੀ ਨੇ ਐਮਾਜ਼ੋਨ ਨੂੰ ਆਪਣੀ ਵੈੱਬਸਾਈਟ ਤੋਂ ਪਾਵਨ ਗੁਰਬਾਣੀ ਦੇ ਗੁਟਕਾ ਸਾਹਿਬ ਨੂੰ ਤੁਰੰਤ ਹਟਾਉਣ ਲਈ ਕਿਹਾ।

ਉਨ੍ਹਾਂ ਪਬਲੀਸ਼ਰਾਂ ਨੂੰ ਅਪੀਲ ਕੀਤੀ ਕਿ ਗੁਰਬਾਣੀ ਦੇ ਸਤਿਕਾਰ ਨੂੰ ਮੁੱਖ ਰੱਖਦਿਆਂ ਉਹ ਗੁਟਕਾ ਸਾਹਿਬ ਅਤੇ ਪਾਵਨ ਪੋਥੀਆਂ ਨੂੰ ਆਨਲਾਈਨ ਵੇਚਣ ਤੋਂ ਗੁਰੇਜ ਕਰਨ। ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਕਿਹਾ ਕਿ ਇਹ ਬੇਹੱਦ ਗੰਭੀਰ ਮਾਮਲਾ ਹੈ, ਜਿਸ ਨੂੰ ਧਰਮ ਪ੍ਰਚਾਰ ਕਮੇਟੀ ਦੀ ਆਉਣ ਵਾਲੀ ਇਕੱਤਰਤਾ ਵਿਚ ਵੀ ਵਿਚਾਰਿਆ ਜਾਵੇਗਾ। ਉਨ੍ਹਾਂ ਕਿਹਾ ਕਿ ਪਹਿਲਾਂ ਵੀ ਅਜਿਹੇ ਮਾਮਲੇ ਸਾਹਮਣੇ ਆਉਣ ‘’ਤੇ ਐਮਾਜ਼ੋਨ ਕੰਪਨੀ ਨੂੰ ਕਾਨੂੰਨੀ ਨੋਟਿਸ ਭੇਜਿਆ ਗਿਆ, ਜਿਸ ਮਗਰੋਂ ਗੁਟਕਾ ਸਾਹਿਬ ਦੀ ਆਨਲਾਈਨ ਵਿਕਰੀ ਬੰਦ ਕਰ ਦਿੱਤੀ ਗਈ ਸੀ। ਇਸ ਸਬੰਧੀ ਐਮਾਜ਼ੋਨ ਨੂੰ ਪੱਤਰ ਲਿਖਿਆ ਜਾ ਰਿਹਾ ਹੈ ਕਿ ਉਹ ਤੁਰੰਤ ਵੈੱਬਸਾਈਟ ਤੋਂ ਗੁਰਬਾਣੀ ਦੇ ਗੁਟਕਾ ਸਾਹਿਬਾਨ ਨੂੰ ਹਟਾ ਕੇ ਆਪਣਾ ਸਪੱਸ਼ਟੀਕਰਨ ਸ਼੍ਰੋਮਣੀ ਕਮੇਟੀ ਨੂੰ ਭੇਜਣ।

SHARE ARTICLE

ਏਜੰਸੀ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement