ਤਰਨਤਾਰਨ ਜ਼ਿਮਨੀ ਚੋਣ ਲਈ ਕਾਂਗਰਸ ਨੇ ਕੀਤਾ ਉਮੀਦਵਾਰ ਦਾ ਐਲਾਨ
Published : Oct 4, 2025, 11:05 pm IST
Updated : Oct 4, 2025, 11:05 pm IST
SHARE ARTICLE
Congress announces candidate for Tarn Taran by-election
Congress announces candidate for Tarn Taran by-election

ਕਰਨਬੀਰ ਸਿੰਘ ਬੁਰਜ ਨੂੰ ਦਿੱਤੀ ਟਿਕਟ

ਚੰਡੀਗੜ੍ਹ: ਪੰਜਾਬ ਦੀ ਤਰਨਤਾਰਨ ਵਿਧਾਨ ਸਭਾ ਸੀਟ ਦੀ ਜ਼ਿਮਨੀ ਚੋਣ ਲਈ ਕਾਂਗਰਸ ਨੇ ਪਾਰਟੀ ਆਗੂ ਕਰਨਬੀਰ ਸਿੰਘ ਬੁਰਜ ਨੂੰ ਨਾਮਜ਼ਦ ਕੀਤਾ ਹੈ। ਪਾਰਟੀ ਵੱਲੋਂ ਜਾਰੀ ਇੱਕ ਬਿਆਨ ਮੁਤਾਬਕ ਕਾਂਗਰਸ ਪ੍ਰਧਾਨ ਮਲਿਕਾਰਜੁਨ ਖੜਗੇ ਨੇ ਬੁਰਜ ਦੀ ਉਮੀਦਵਾਰੀ ਨੂੰ ਮਨਜ਼ੂਰੀ ਦੇ ਦਿੱਤੀ। ਜ਼ਿਕਰਯੋਗ ਹੈ ਕਿ ਇਸ ਸਾਲ ਜੂਨ ਵਿੱਚ ਸੱਤਾਧਾਰੀ ਆਮ ਆਦਮੀ ਪਾਰਟੀ (ਆਪ) ਦੇ ਵਿਧਾਇਕ ਕਸ਼ਮੀਰ ਸਿੰਘ ਸੋਹਲ ਦਾ ਦੇਹਾਂਤ ਹੋ ਗਿਆ ਸੀ, ਜਿਸ ਕਾਰਨ ਇਹ ਸੀਟ ਖਾਲੀ ਹੋ ਗਈ ਸੀ। ਭਾਰਤੀ ਜਨਤਾ ਪਾਰਟੀ ਨੇ ਹਰਜੀਤ ਸਿੰਘ ਸੰਧੂ ਅਤੇ ਸ਼੍ਰੋਮਣੀ ਅਕਾਲੀ ਦਲ ਨੇ ਸੁਖਵਿੰਦਰ ਕੌਰ ਰੰਧਾਵਾ ਨੂੰ ਆਪਣਾ ਉਮੀਦਵਾਰ ਐਲਾਨਿਆ ਹੈ। 2022 ਦੀਆਂ ਵਿਧਾਨ ਸਭਾ ਚੋਣਾਂ ਵਿੱਚ, ਆਮ ਆਦਮੀ ਪਾਰਟੀ ਨੇ ਇਹ ਸੀਟ ਜਿੱਤੀ, ਜਦੋਂਕਿ ਅਕਾਲੀ ਦਲ ਦੂਜੇ ਸਥਾਨ ’ਤੇ ਰਿਹਾ ਅਤੇ ਕਾਂਗਰਸ ਤੀਜੇ ਸਥਾਨ ’ਤੇ ਰਹੀ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement