ਖੰਡ ਮਿੱਲਾਂ 'ਚ ਗੰਨੇ ਦੀ ਪਿੜਾਈ ਦਾ ਕੰਮ 15 ਨਵੰਬਰ ਤੱਕ ਹੋਵੇਗਾ ਸ਼ੁਰੂ : ਸੁਖਜਿੰਦਰ ਸਿੰਘ ਰੰਧਾਵਾ
Published : Nov 4, 2018, 4:21 pm IST
Updated : Nov 4, 2018, 4:22 pm IST
SHARE ARTICLE
The Cooperation Minister, Punjab, S. Sukhjinder Singh Randhawa
The Cooperation Minister, Punjab, S. Sukhjinder Singh Randhawa

ਸਹਿਕਾਰਤਾ ਮੰਤਰੀ ਸ.ਸੁਖਜਿੰਦਰ ਸਿੰਘ ਰੰਧਾਵਾ ਨੇ ਕਿਹਾ ਕਿ ਸੂਬੇ ਦੀਆਂ ਸਮੂਹ ਖੰਡ ਮਿੱਲਾਂ ਵਿੱਚ ਗੰਨੇ ਦੀ ਪਿੜਾਈ ਦਾ ਕੰਮ 8 ਤੋਂ 15 ਨਵੰਬਰ ਤੱਕ ਸ਼ੁਰੂ ਹੋ ਜਾਵੇਗਾ।

ਚੰਡੀਗੜ੍ਹ, (ਸ.ਸ.ਸ.ਸ) : ਸਹਿਕਾਰਤਾ ਮੰਤਰੀ ਸ.ਸੁਖਜਿੰਦਰ ਸਿੰਘ ਰੰਧਾਵਾ ਨੇ ਕਿਹਾ ਕਿ ਸੂਬੇ ਦੀਆਂ ਸਮੂਹ ਖੰਡ ਮਿੱਲਾਂ ਵਿੱਚ ਗੰਨੇ ਦੀ ਪਿੜਾਈ ਦਾ ਕੰਮ 8 ਤੋਂ 15 ਨਵੰਬਰ ਤੱਕ ਸ਼ੁਰੂ ਹੋ ਜਾਵੇਗਾ। ਉਨ੍ਹਾਂ ਕਿਹਾ ਕਿ ਸ਼ੂਗਰਫੈਡ ਵੱਲੋਂ ਇਸ ਸੰਬੰਧੀ ਸਾਰੀਆਂ ਖੰਡ ਮਿੱਲਾਂ ਨੂੰ ਹਦਾਇਤਾਂ ਜਾਰੀ ਕੀਤੀਆਂ ਜਾਣਗੀਆਂ ਕਿ ਤੈਅ ਸਮੇਂ ਦੌਰਾਨ ਸਾਰੀਆਂ ਖੰਡ ਮਿੱਲਾਂ ਆਪਣੇ ਪ੍ਰਬੰਧ ਕਰ ਕੇ ਗੰਨੇ ਦੀ ਪਿੜਾਈ ਦਾ ਕੰੰਮ ਸ਼ੁਰੂ ਕਰ ਲੈਣ ਤਾਂ ਜੋ ਗੰਨਾ ਕਾਸ਼ਤਕਾਰ ਕਿਸਾਨਾਂ ਨੂੰ ਕਿਸੇ ਕਿਸਮ ਦੀ ਕੋਈ ਦਿੱਕਤ ਨਾ ਆਵੇ।

ਅੱਜ ਇੱਥੇ ਜਾਰੀ ਪ੍ਰੈਸ ਬਿਆਨ ਵਿੱਚ ਸਹਿਕਾਰਤਾ ਮੰਤਰੀ ਸ. ਰੰਧਾਵਾ ਨੇ ਰਾਜਸੀ ਮਨਸ਼ਾ ਨਾਲ ਵਿਰੋਧ ਕਰ ਰਹੀਆਂ ਧਿਰਾਂ ਨੂੰ ਕਿਹਾ ਕਿ ਪਿਛਲੀ ਸਰਕਾਰ ਦੇ 10 ਸਾਲਾਂ ਦੇ ਕਾਰਜਕਾਲ ਦੌਰਾਨ ਗੰਨੇ ਦੀ ਪਿੜਾਈ ਦਾ ਕੰਮ ਕਈ ਵਾਰ ਦਸੰਬਰ ਦੇ ਅੱਧ ਤੱਕ ਸ਼ੁਰੂ ਹੁੰਦਾ ਸੀ ਜਦੋਂ ਕਿ ਉਨ੍ਹਾਂ ਵੱਲੋਂ ਇਕ ਮਹੀਨਾ ਐਡਵਾਂਸ ਸ਼ੁਰੂ ਕਰਵਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਉਸ ਵੇਲੇ ਉਨ੍ਹਾਂ ਵਿਰੋਧ ਕਿਉਂ ਨਹੀਂ ਕੀਤਾ। ਉਨ੍ਹਾਂ ਕਿਹਾ ਕਿ ਰਾਜਸੀ ਹਿੱਤਾਂ ਤੋਂ ਪ੍ਰੇਰਿਤ ਇਨ੍ਹਾਂ ਧਿਰਾਂ ਦਾ ਕਿਸਾਨਾਂ ਤੇ ਕਿਸਾਨੀ ਨਾਲ ਕੋਈ ਸਰੋਕਾਰ ਨਹੀਂ।

ਉਨ੍ਹਾਂ ਕਿਹਾ ਕਿ ਜੇਕਰ ਵਿਰੋਧ ਕਰਨ ਵਾਲੇ ਕਿਸਾਨਾਂ ਦੇ ਸੱਚੇ ਹਿਤੈਸ਼ੀ ਹੁੰਦੇ ਤਾਂ ਪਿਛਲੇ ਸਾਲਾਂ ਵਿੱਚ ਪਿੜਾਈ ਦਾ ਕੰੰਮ ਦਸੰਬਰ ਅੱਧ ਤੱਕ ਸ਼ੁਰੂ ਹੋਣ ਵਾਲੇ ਚੁੱਪ ਨਾ ਬੈਠਦੇ। ਉਨ੍ਹਾਂ ਕਿਹਾ ਕਿ ਸਾਡੀ ਸਰਕਾਰ ਦੀ ਕਿਸਾਨ ਪਹਿਲੀ ਪਹਿਲ ਹੈ ਅਤੇ ਕਰਜ਼ਾਂ ਮੁਆਫ਼ੀ ਦੀ ਸ਼ੁਰੂਆਤ ਨਾਲ ਕਿਸਾਨਾਂ ਨੂੰ ਵੱਡੀ ਰਾਹਤ ਦਿੱਤੀ ਹੈ। ਸਹਿਕਾਰਤਾ ਮੰਤਰੀ ਨੇ ਪਿਛਲੇ 10 ਸਾਲਾਂ ਦੇ ਵੇਰਵੇ ਦਿੰਦਿਆ ਦੱਸਿਆ ਕਿ 2015-16 ਵਿੱਚ ਗੁਰਦਾਸਪੁਰ ਤੇ ਬਟਾਲਾ ਖੰਡ ਮਿੱਲ ਚ ਪਿੜਾਈ ਦਾ ਕੰਮ 4 ਦਸੰਬਰ, 2012-13 ਵਿੱਚ ਅਜਨਾਲਾ ਖੰਡ ਮਿੱਲ ਚ 7 ਦਸੰਬਰ, 2009-10 ਵਿੱਚ ਭੋਗਪੁਰ ਖੰਡ ਮਿੱਲ ਚ 16 ਦਸੰਬਰ,  

2009-10 ਵਿੱਚ ਨਵਾਂਸ਼ਹਿਰ ਖੰਡ ਮਿੱਲ ਚ 30 ਨਵੰਬਰ, 2016-17 ਵਿੱਚ ਨਕੋਦਰ ਖੰਡ ਮਿੱਲ ਚ 6 ਦਸੰਬਰ, 2009-10 ਤੇ 2011-12 ਵਿੱਚ ਬੁੱਢੇਵਾਲ ਖੰਡ ਮਿੱਲ ਚ 5 ਦਸੰਬਰ, 2008-09, 2011-12 ਤੇ 2015-16 ਵਿੱਚ ਮੋਰਿੰਡਾ ਖੰਡ ਮਿੱਲ ਚ 1 ਦਸੰਬਰ ਅਤੇ 2011-12 ਵਿੱਚ ਫਾਜਿਲਕਾ ਖੰਡ ਮਿੱਲ ਵਿੱਚ ਪਿੜਾਈ ਦਾ ਕੰਮ 15 ਦਸੰਬਰ ਨੂੰ ਸ਼ੁਰੂ ਹੋਇਆ ਸੀ। ਇਸੇ ਦੌਰਾਨ ਸ਼ੂਗਰਫੈਡ ਦੇ ਪ੍ਰਬੰਧਕੀ ਨਿਰਦੇਸ਼ਕ ਸ੍ਰੀ ਦਵਿੰਦਰ ਸਿੰਘ ਨੇ ਕਿਹਾ ਕਿ ਸਹਿਕਾਰਤਾ ਮੰਤਰੀ ਦੇ ਹਦਾਇਤਾਂ ਉਤੇ ਸਾਰੀਆਂ ਖੰਡ ਮਿੱਲਾਂ ਵਿੱਚ ਗੰਨੇ ਦੀ ਪਿੜਾਈ ਦਾ ਕੰੰਮ 8 ਤੋਂ 15 ਨਵੰਬਰ ਤੱਕ ਸ਼ੁਰੂ ਹੋ ਜਾਵੇਗਾ। ਇਸ ਸੰਬੰਧੀ ਸਾਰੀਆਂ ਮਿੱਲਾਂ ਨੂੰ ਨਿਰਦੇਸ਼ ਦਿੱਤੇ ਜਾ ਰਹੇ ਹਨ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement