ਪਾਰਟੀ ਦੀ ਮਜ਼ਬੂਤੀ ਲਈ ਖਹਿਰਾ-ਸੰਧੂ ਨੂੰ ਮੁਅੱਤਲ ਕਰਨ ਦਾ ਫ਼ੈਸਲਾ ਸਹੀ- ਚੀਮਾ
Published : Nov 4, 2018, 3:24 pm IST
Updated : Nov 4, 2018, 3:24 pm IST
SHARE ARTICLE
The decision to suspend Khahera-Sandhu from the party...
The decision to suspend Khahera-Sandhu from the party...

ਪੰਜਾਬ ਵਿਧਾਨ ਸਭਾ ਵਿਚ ਵਿਰੋਧੀ ਪੱਖ ਦੇ ਨੇਤਾ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਵਿਧਾਇਕ ਸੁਖਪਾਲ ਸਿੰਘ ਖਹਿਰਾ ਅਤੇ ਕੰਵਰ ਸੰਧੂ...

ਚੰਡੀਗੜ੍ਹ (ਪੀਟੀਆਈ) : ਪੰਜਾਬ ਵਿਧਾਨ ਸਭਾ ਵਿਚ ਵਿਰੋਧੀ ਪੱਖ ਦੇ ਨੇਤਾ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਵਿਧਾਇਕ ਸੁਖਪਾਲ ਸਿੰਘ ਖਹਿਰਾ ਅਤੇ ਕੰਵਰ ਸੰਧੂ ਦੇ ਪਾਰਟੀ ਤੋਂ ਮੁਅੱਤਲ ਹੋਣ ਤੋਂ ਬਾਅਦ ਪਾਰਟੀ ਮਜ਼ਬੂਤ ਹੋਵੇਗੀ। ਲੰਬੇ ਸਮੇਂ ਤੋਂ ਪਾਰਟੀ ਵਿਰੋਧੀ ਗਤੀਵਿਧੀਆਂ ਵਿਚ ਲੱਗੇ ਉਕਤ ਦੋਵਾਂ ਵਿਧਾਇਕਾਂ ਨੂੰ ਸੁਧਾਰਣ ਅਤੇ ਲਾਈਨ ‘ਤੇ ਲਿਆਉਣ ਦੇ ਨਾ ਸਿਰਫ਼ ਮੌਕੇ ਦਿਤੇ ਗਏ ਸਗੋਂ ਕੋਸ਼ਿਸ਼ ਵੀ ਕੀਤੀ ਗਈ ਪਰ ਹਰ ਕੋਸ਼ਿਸ਼ ‘ਤੇ ਪਾਣੀ ਫੇਰ ਦਿਤਾ ਗਿਆ।

ਉਨ੍ਹਾਂ ਨੇ ਕਿਹਾ ਕਿ ਇਨ੍ਹਾਂ ਵਿਧਾਇਕਾਂ ਦੀਆਂ ਗਤੀਵਿਧੀਆਂ ਨਾ ਸਿਰਫ਼ ਪਾਰਟੀ ਨੂੰ ਕਮਜ਼ੋਰ ਕਰਨ ਦੀਆਂ ਕੋਸ਼ਿਸ਼ਾਂ ਸਨ ਸਗੋਂ ਉਨ੍ਹਾਂ ਤਾਕਤਾਂ ਲਈ ਵੀ ਇਕ ਤਰ੍ਹਾਂ ਦਾ ਸਮਰਥਨ ਸੀ ਜੋ ਲੰਬੇ ਸਮੇਂ ਤੋਂ ਪੰਜਾਬ ਦੇ ਹਿੱਤਾਂ ਦੇ ਖਿਲਾਫ਼ ਕੰਮ ਕਰ ਰਹੀਆਂ ਹਨ। ਇਸ ਕਾਰਵਾਈ ਤੋਂ ਬਾਅਦ ਹੁਣ ਪਾਰਟੀ ਵਿਚ ਅਨੁਸ਼ਾਸਨਹੀਣਤਾ ‘ਤੇ ਬ੍ਰੇਕ ਲੱਗੇਗੀ, ਕਿਉਂਕਿ ਜੇਕਰ ਅਨੁਸ਼ਾਸਨ ਨਹੀਂ ਹੁੰਦਾ ਹੈ ਤਾਂ ਰਾਜਨੀਤਿਕ ਦਲ ਜਾਂ ਸੰਗਠਨ ਹੀ ਨਹੀਂ ਸਗੋਂ ਪਰਵਾਰ ਵੀ ਟੁੱਟਣ ਦੀ ਕਗਾਰ ‘ਤੇ ਪਹੁਂਚ ਜਾਂਦੇ ਹਨ।

ਚੀਮਾ ਨੇ ਕਿਹਾ ਕਿ ਖਹਿਰਾ ਗੁਟ ਦੇ ਨਾਲ ਜੁੜੇ ਪਾਰਟੀ ਵਿਧਾਇਕ ਉਨ੍ਹਾਂ ਦੇ  ਲਗਾਤਾਰ ਸੰਪਰਕ ਵਿਚ ਹਨ ਅਤੇ ਪਾਰਟੀ ਵਲੋਂ ਚੁੱਕੇ ਗਏ ਕਦਮ ਤੋਂ ਬਾਅਦ ਹੁਣ ਇਨ੍ਹਾਂ ਨਾਰਾਜ਼ ਵਿਧਾਇਕਾਂ ਨੂੰ ਵੀ ਪਾਰਟੀ ਦੀ ਮੇਨ ਸਟਰੀਮ ਵਿਚ ਸ਼ਾਮਿਲ ਹੋਣ ਦਾ ਨਾ ਸਿਰਫ ਮੌਕੇ ਮਿਲੇਗਾ ਸਗੋਂ ਇਸ ਦੇ ਲਈ ਪਾਰਟੀ ਦੀ ਸਟੇਟ ਕੋਰ ਕਮੇਟੀ ਵਲੋਂ ਕੋਸ਼ਿਸ਼ਾਂ ਵੀ ਕੀਤੀਆਂ ਜਾਣਗੀਆਂ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement