ਜੀਪ-ਮੋਟਰਸਾਈਕਲ ਵਿਚਕਾਰ ਹੋਈ ਟੱਕਰ, ਹਾਦਸੇ 'ਚ ਇੱਕ ਵਿਅਕਤੀ ਦੀ ਮੌਤ
Published : Nov 4, 2020, 11:35 am IST
Updated : Nov 4, 2020, 11:35 am IST
SHARE ARTICLE
dead
dead

ਪੁਲਿਸ ਨੇ ਲਾਸ਼ਾਂ ਨੂੰ ਕਬਜੇ 'ਚ ਲੈ ਜਾਂਚ ਸ਼ੁਰੂ ਕਰ ਦਿੱਤੀ ਹੈ।

ਤਰਨਤਾਰਨ-  ਦੇਸ਼ਾਂ 'ਚ ਸੜਕ ਹਾਦਸਿਆਂ ਦੀ ਗਿਣਤੀ ਦਿਨੋ-ਦਿਨ ਵੱਧ ਰਹੀ ਹੈ। ਅੱਜ ਤਾਜਾ ਮਾਮਲਾ ਪੱਟੀ ਰੋਡ 'ਤੇ ਪਿੰਡ ਬੂਹ ਦੇ ਨਜ਼ਦੀਕ ਸਕਾਰਪਿਉ ਅਤੇ ਮੋਟਰਸਾਈਕਲ ਦੀ ਟੱਕਰ ਦੌਰਾਨ ਇਕ ਵਿਅਕਤੀ ਦੀ ਮੌਕੇ ਤੇ ਮੌਤ ਹੋ ਗਈ। ਦੱਸ ਦੇਈਏ ਕਿ ਹਰੀਕੇ ਪੁਲਿਸ ਨੇ ਵਾਹਨ ਅਤੇ ਲਾਸ਼ ਕਬਜ਼ੇ 'ਚ ਲੈ ਕੇ ਅਗਲੇਰੀ ਕਾਰਵਾਈ ਆਰੰਭ ਕਰ ਦਿੱਤੀ। ਸੂਤਰਾਂ ਤੋਂ ਮਿਲੀ ਜਾਣਕਾਰੀ ਦੇ ਮੁਤਾਬਿਕ ਪਿੰਡ ਬੂਹ ਵਾਸੀ ਹਰਪਾਲ ਸਿੰਘ 35 ਪੁੱਤਰ ਬਲਕਾਰ ਸਿੰਘ ਆਪਣੇ ਨਾਨਕੇ ਪਿੰਡ ਦਦੇਹਰ ਸਾਹਿਬ ਵਾਪਸ ਆ ਰਿਹਾ ਸੀ। 

ACCIDENT

ਉਸ ਵੇਲੇ ਬਾਬਾ ਬੁੱਢਾ ਸਾਹਿਬ ਤੋਂ ਪਰਿਵਾਰ ਮੱਥਾ ਟੇਕ ਮੋਗਾ ਜਾ ਰਹੇ ਸਕਾਰਪਿਉ ਸਵਾਰ ਇੰਦਰਜੀਤ ਸਿੰਘ ਪੁੱਤਰ ਗਮਦੂਰ ਸਿੰਘ ਦੀ ਗੱਡੀ ਨਾਲ ਟੱਕਰ ਹੋ ਗਈ ਜਿਸ ਦੌਰਾਨ ਹਰਪਾਲ ਸਿੰਘ ਦੀ ਮੌਕੇ 'ਤੇ ਮੌਤ ਹੋ ਗਈ। ਇਸ ਤੋਂ ਮੌਕੇ ਤੇ ਪੁੱਜੀ ਪੁਲਿਸ ਨੇ ਲਾਸ਼ਾਂ ਨੂੰ ਕਬਜੇ 'ਚ ਲੈ ਜਾਂਚ ਸ਼ੁਰੂ ਕਰ ਦਿੱਤੀ। ਥਾਣਾ ਹਰੀਕੇ ਦੇ ਮੁਖ ਅਫਸਰ ਗੁਰਮੇਲ ਸਿੰਘ ਨੇ ਦੱਸਿਆ ਕਿ ਲਾਸ਼ ਨੂੰ ਮੋਰਚਰੀ ਪੱਟੀ ਭੇਜ ਦਿੱਤਾ ਗਿਆ ਅਤੇ ਅਗਲੇਰੀ ਕਾਰਵਾਈ ਹਿੱਤ ਦੋਨਾਂ ਵਾਹਨਾਂ ਨੂੰ ਕਬਜ਼ੇ 'ਚ ਲੈ ਲਿਆ।
 

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement