'ਖ਼ਿਆਲੀ ਪੁਲਾਉ ਪੁਕਾਉਣੇ ਬੰਦ ਕਰੋ, ਤੁਸੀਂ ਸੱਤਾ ਵਿਚ ਨਹੀਂ ਆਉਣ ਵਾਲੇ'
Published : Nov 4, 2020, 12:45 am IST
Updated : Nov 4, 2020, 12:45 am IST
SHARE ARTICLE
image
image

'ਖ਼ਿਆਲੀ ਪੁਲਾਉ ਪੁਕਾਉਣੇ ਬੰਦ ਕਰੋ, ਤੁਸੀਂ ਸੱਤਾ ਵਿਚ ਨਹੀਂ ਆਉਣ ਵਾਲੇ'

ਚੰਡੀਗੜ੍ਹ, 3 ਨਵੰਬਰ (ਬਲਵੰਤ ਹਿਆਣਾ) : ਸੁਖਬੀਰ ਬਾਦਲ ਵਲੋਂ ਅਕਾਲੀ ਦਲ ਦੀ ਸਰਕਾਰ ਬਣਨ 'ਤੇ ਕੈਬਨਿਟ ਮੰਤਰੀ ਸਾਧੂ ਸਿੰਘ ਧਰਮਸੋਤ ਨੂੰ ਜੇਲ੍ਹ ਭੇਜਣ ਦੀ ਦਿੱਤੀ ਧਮਕੀ ਦੀ ਖਿੱਲੀ ਉਡਾਉਂਦਿਆਂ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਅਕਾਲੀ ਲੀਡਰ ਨੂੰ ਦਿਨ-ਦਿਹਾੜੇ ਸੁਪਨੇ ਨਾ ਵੇਖਣ ਲਈ ਆਖਿਆ ਹੈ ਕਿਉਂਕਿ ਉਨ੍ਹਾਂ ਦੀ ਪਾਰਟੀ ਛੇਤੀ ਕੀਤਿਆਂ ਸੂਬੇ ਦੀ ਸੱਤਾ 'ਚ ਨਹੀਂ ਆਉਣ ਵਾਲੀ।
ਸੁਖਬੀਰ ਬਾਦਲ ਵਲੋਂ ਧਰਮਸੋਤ ਨੂੰ ਦਿੱਤੀ ਧਮਕੀ ਦੇ ਜਵਾਬ ਵਿਚ ਮੁੱਖ ਮੰਤਰੀ ਨੇ ਕਿਹਾ, ''ਪੰਜਾਬ ਵਿਚ ਅਗਲੀ ਸਰਕਾਰ ਬਣਾਉਣ ਬਾਰੇ ਤੁਹਾਡੇ ਸੁਪਨੇ ਕਦੀ ਵੀ ਸਾਕਾਰ ਨਹੀਂ ਹੋਣਗੇ। ਪੰਜਾਬ ਦੇ ਲੋਕ ਅਕਾਲੀ-ਭਾਜਪਾ ਦੇ 10 ਸਾਲਾਂ ਦੇ ਕੁਸ਼ਾਸਨ ਦੌਰਾਨ ਤੁਹਾਡੇ ਵਲੋਂ ਕੀਤੀਆਂ ਵਧੀਕੀਆਂ ਨੂੰ ਅਜੇ ਤਕ ਭੁੱਲੇ ਨਹੀਂ ਹਨ।''
ਅਕਾਲੀ ਦਲ ਦੇ ਪ੍ਰਧਾਨ ਵਲੋਂ ਉਨ੍ਹਾਂ ਉੱਪਰ ਕੈਬਨਿਟ ਮੰਤਰੀ ਨੂੰ ਬਚਾਉਣ ਦੇ ਲਾਏ ਦੋਸ਼ਾਂ ਨੂੰ ਰੱਦ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਸੁਖਬੀਰ ਬਾਦਲ ਨੂੰ ਅਜਿਹੇ ਬੇਸ਼ਰਮੀ ਭਰੇ ਝੂਠਾਂ ਅਤੇ ਬੇਬੁਨਿਆਦ ਦਾਅਵਿਆਂ ਰਾਹੀਂ ਲੋਕਾਂ ਨੂੰ ਗੁਮਰਾਹ ਕਰਨ ਤੋਂ ਬਾਜ਼ ਆਉਣਾ ਚਾਹੀਦਾ ਹੈ। ਉਨ੍ਹਾਂ ਨੇ ਸੁਖਬੀਰ ਬਾਦਲ ਨੂੰ ਕਿਹਾ ਕਿ ਸੂਬੇ ਦੇ ਲੋਕ ਤੁਹਾਡੇ ਬੇਸਿਰ-ਪੈਰ ਦੋਸ਼ਾਂ ਦੇ ਜਾਲ ਵਿੱਚ ਨਹੀਂ ਫਸਣ ਵਾਲੇ। ਉਨ੍ਹਾਂ ਨੇ ਅਕਾਲੀ ਦਲ ਦੇ ਪ੍ਰਧਾਨ ਵਲੋਂ ਦਿੱਤੀ ਧਮਕੀ ਨੂੰ ਬਦਲਾਖੋਰੀ ਮਾਨਸਿਕਤਾ ਦਾ ਪ੍ਰਗਟਾਵਾ ਦਸਿਆ। ਉਨ੍ਹਾਂ ਕਿਹਾ ਕਿ ਇਹ ਉਹੀ ਮਾਨਸਿਕਤਾ ਹੈ ਜਿਨ੍ਹਾਂ ਨੇ ਅਕਾਲੀ-ਭਾਜਪਾ ਦੇ ਸਾਸ਼ਨਕਾਲ ਦੌਰਾਨ ਹਜ਼ਾਰਾਂ ਬੇਕਸੂਰ ਪੰਜਾਬੀਆਂ ਨੂੰ ਝੂਠੇ ਕੇਸਾਂ ਵਿਚ ਫਸਾ ਕੇ ਜੇਲਾਂ ਦੀਆਂ ਸਲਾਖਾਂ ਪਿੱਛੇ ਸੁਟਿਆ। ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਅਜੇ ਵੀ ਬਾਦਲਾਂ ਦੀ ਬਦਲਾਖੋਰੀ ਦੇ ਸਤਾਏ ਹੋਏ ਪੀੜਤਾਂ ਨੂੰ ਨਿਆਂ ਦੇਣ ਦੀ ਕੋਸ਼ਿਸ਼ ਕਰ ਰਹੀ ਹੈ।
ਮੁੱਖ ਮੰਤਰੀ ਨੇ ਕਿਹਾ ਕਿ ਜਿੱਥੋਂ ਤੱਕ ਧਰਮਸੋਤ ਦਾ ਸਬੰਧ ਹੈ, ਅਸਲ ਗੱਲ ਇਹ ਹੈ ਕਿ ਇਸ ਮਾਮਲੇ ਵਿਚ ਗਬਨ ਦਾ ਕੋਈ ਵੀ ਸਬੂਤ ਸਾਹਮਣੇ ਨਹੀਂ ਆਇਆ। ਉਨ੍ਹਾਂ ਕਿਹਾ ਕਿ ਤਿੰਨ ਵਧੀਕ ਮੁੱਖ ਸਕੱਤਰਾਂ ਦੀ ਇਕ ਕਮੇਟੀ ਵਲੋਂ ਵਜ਼ੀਫਾ ਘੁਟਾਲੇ ਦੇ ਦੋਸ਼ਾਂ ਦੀ ਵਿਸਥਾਰਤ ਜਾਂਚ ਕੀਤੀ ਗਈ ਜਿਸ ਤੋਂ ਬਾਅਦ ਮੁੱਖ ਸਕੱਤਰ ਨੇ ਵੀ ਜਾਂਚ ਕੀਤੀ ਤੇ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਆਖਰ ਵਿਚ ਉਨ੍ਹਾਂ ਨੇ ਖ਼ੁਦ ਵੀ ਸਮੁੱਚੇ ਤੱਥਾਂ ਦੀ ਜਾਂਚ ਕੀਤੀ ਅਤੇ ਕਿਸੇ ਤਰ੍ਹਾਂ ਦੀ ਗੜਬੜੀ ਨਹੀਂ ਪਾਈ ਗਈ। ਉਨ੍ਹਾਂ ਕਿਹਾ ਕਿ ਸੁਖਬੀਰ ਇਸ ਮੁੱਦੇ 'ਤੇ ਕਾਵਾਂਰੌਲੀ ਪਾ ਕੇ ਝੂਠ ਨੂੰ ਸੱਚ ਵਿਚ ਨਹੀਂ ਬਦਲ ਸਕਦਾ।
ਕੋਰੇ ਝੂਠ ਫੈਲਾਉਣ ਲਈ ਸੁਖਬੀਰ ਬਾਦਲ ਨੂੰ ਫਿਟਕਾਰ ਪਾਉਂਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਅਕਾਲੀ ਲੀਡਰ ਵਲੋਂ ਦਲਿਤ ਵਿਦਿਆਰਥੀਆਂ ਨਾਲ ਅਨਿਆਂ ਦੀ ਗੱਲ ਕਰਨਾ ਨਿਰੀ ਪਾਖੰਡਬਾਜ਼ੀ ਹੈ ਜਦਕਿ ਕੇਂਦਰ ਸਰਕਾਰ, ਜਿਸ ਵਿਚ ਅਕਾਲੀ ਵੀ ਭਾਈਵਾਲ ਸਨ, ਨੇ ਪੋਸਟ ਮੈਟ੍ਰਿਕ ਐਸ.ਸੀ. ਸਕਾਲਰਸ਼ਿਪ ਸਕੀਮ ਇਕਦਮ ਖ਼ਤਮ ਕਰ ਕੇ ਇਨ੍ਹਾਂ ਵਿਦਿਆਰਥੀਆਂ ਨਾਲ ਘੋਰ ਬੇਇਨਸਾਫੀ ਕੀਤੀ ਹੈ। ਮੁੱਖ ਮੰਤਰੀ ਨੇ ਸੁਖਬੀਰ ਨੂੰ ਕਿਹਾ, ''ਜੇਕਰ ਤੁਹਾਨੂੰ ਦਲਿਤ ਵਿਦਿਆਰਥੀਆਂ ਨਾਲ ਸੱਚਮੁਚ ਹੀ ਕੋਈ ਸਰੋਕਾਰ ਹੈ ਤਾਂ ਤੁਸੀਂ ਐਨ.ਡੀ.ਏ. ਸਰਕਾਰ ਨੂੰ ਅਜਿਹੀ ਬੇਇਨਸਾਫ਼ੀ ਕਰਨ ਦੀ ਆਗਿਆ ਕਿਉਂ ਦਿਤੀ?'' ਉਨ੍ਹਾਂ ਕਿਹਾ ਕਿ ਦੋਗਲਾਪਨ ਅਕਾਲੀਆਂ ਦੇ ਚਰਿੱਤਰ ਦਾ ਅਨਿੱਖੜਵਾਂ ਅੰਗ ਬਣ ਚੁੱਕਾ ਹੈ ਜਿਸ ਕਰ ਕੇ ਅਕਾਲੀ ਅਪਣੀ ਅਸਲੀਅਤ ਤੋਂ ਪਰਦਾ ਚੁੱਕੇ ਜਾਣ ਦੀ ਵੀ ਪਰਵਾਹ ਨਹੀਂ ਕਰਦੇ।
ਸੂਬੇ ਵਿਚ ਕਾਂਗਰਸੀ ਵਿਧਾਇਕਾਂ ਵਲੋਂ ਮਾਫ਼ੀਆ ਚਲਾਉਣ ਬਾਰੇ ਸੁਖਬੀਰ ਦੇ ਲਾਏ ਦੋਸ਼ਾਂ ਨੂੰ ਰੱਦ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਅਕਾਲੀ ਦਲ ਦਾ ਪ੍ਰਧਾਨ ਅਪਣੀ ਪਾਰਟੀ ਦੇ ਵਿਧਾਇਕਾਂ ਤੇ ਲੀਡਰਾਂ ਨੂੰ ਸੱਤਾਧਾਰੀ ਪਾਰਟੀ ਦੇ ਵਿਧਾਇਕਾਂ ਨਾਲ ਰਲਗੱਡ ਨਾ ਕਰੇ। ਉਨ੍ਹਾਂ ਕਿਹਾ ਕਿ ਅਕਾਲੀ ਦਲ ਦੇ ਵਿਧਾਇਕਾਂ ਦੇ ਉਲਟ ਕਾਂਗਰਸੀ ਵਿਧਾਇਕ ਮਾਫ਼ੀਆ ਨਹੀਂ ਚਲਾਉਂਦੇ ਸਗੋਂ ਇਸ ਦਾ ਸਫ਼ਾਇਆ ਕਰਦੇ ਹਨ। ਉਨ੍ਹਾਂ ਕਿਹਾ ਕਿ ਸੁਖਬੀਰ ਬਾਦਲ ਦੇ ਇਹ ਬੇਬੁਨਿਆਦ ਦੋਸ਼ ਉਸ ਦੀ ਹਰ ਹਾਲ ਵਿਚ ਸੱਤਾ ਵਿੱਚ ਆਉਣ ਦੀ ਬੁਖਲਾਹਟ ਦਾ ਪ੍ਰਗਟਾਵਾ ਕਰਦੇ ਹਨ ਅਤੇ ਖਾਸ ਕਰ ਕੇ ਉਸ ਵੇਲੇ ਜਦੋਂ ਕੇਂਦਰੀ ਖੇਤੀ ਕਾਨੂੰਨਾਂ ਦੇ ਮੁੱਦੇ 'ਤੇ ਉਸ ਦੀ ਪਾਰਟੀ ਪੂਰੀ ਤਰ੍ਹਾਂ ਨੁੱਕਰੇ ਲੱਗ ਚੁੱਕੀ ਹੈ।

SHARE ARTICLE

ਏਜੰਸੀ

Advertisement

ਭਾਜਪਾ ਨੇਤਾ ਤਰੁਣ ਚੁੱਘ ਨੂੰ ਮੈਨੇਜਿੰਗ ਐਡੀਟਰ ਨਿਮਰਤ ਕੌਰ ਦੇ ਪੰਜਾਬ ਪੱਖੀ ਸਿੱਧੇ ਸਵਾਲ

14 Mar 2026 4:07 PM

ਮੋਗਾ ਰੈਲੀ 'ਚ ਬੋਲ ਰਹੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ LIVE

14 Mar 2026 4:02 PM

BJP ਦੀ 'ਬਦਲਾਅ ਰੈਲੀ', ਅਮਿਤ ਸ਼ਾਹ ਕਰ ਸਕਦੇ ਵੱਡਾ ਐਲਾਨ

14 Mar 2026 4:02 PM

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM
Advertisement