ਅਮਰੀਕੀ ਪਾਰਲੀਮੈਂਟ ਵਿਚ 1984 ਦੇ ਸਿੱਖ ਕਤਲੇਆਮ ਵਿਰੁਧ ਆਵਾਜ਼ ਉਠੀ!
Published : Nov 4, 2021, 12:31 am IST
Updated : Nov 4, 2021, 12:31 am IST
SHARE ARTICLE
image
image

ਅਮਰੀਕੀ ਪਾਰਲੀਮੈਂਟ ਵਿਚ 1984 ਦੇ ਸਿੱਖ ਕਤਲੇਆਮ ਵਿਰੁਧ ਆਵਾਜ਼ ਉਠੀ!

ਵਾਸÇੰਗਟਨ, 3 ਨਵੰਬਰ : ਅਮਰੀਕੀ ਸਾਂਸਦ ਬਰੈਂਡਨ ਬੋਇਲ ਨੇ ਭਾਰਤ ਵਿਚ 1984 ਦੇ ਸਿੱਖ ਵਿਰੋਧੀ ਦੰਗਿਆਂ ਵਿਚ ਮਾਰੇ ਗਏ ਲੋਕਾਂ ਨੂੰ ਸ਼ਰਧਾਂਜਲੀ ਦਿੰਦੇ ਹੋਏ ਕਤਲੇਆਮ ਦੇ ਪੀੜਤ ਪ੍ਰਵਾਰਾਂ ਲਈ ਇਨਸਾਫ਼ ਦੀ ਮੰਗ ਕੀਤੀ ਹੈ। 
ਪੈਨਸਿਲਵੇਨੀਆ ਦੇ ਸੰਸਦ ਮੈਂਬਰ ਬੋਇਲ ਨੇ ਮੰਗਲਵਾਰ ਨੂੰ ਅਮਰੀਕੀ ਪ੍ਰਤੀਨਿਧ ਸਭਾ ਵਿਚ ਕਿਹਾ,‘‘ਮੈਡਮ ਸਪੀਕਰ, ਮੈਂ ਨਵੰਬਰ 1984 ’ਚ ਭਾਰਤ ’ਚ ਹੋਏ ਸਿੱਖ ਵਿਰੋਧੀ ਦੰਗਿਆਂ ਬਾਰੇ ਗੱਲ ਕਰਨਾ ਚਾਹੁੰਦਾ ਹਾਂ, ਜਿਸ ਨੂੰ ਸਿੱਖ ਕਤਲੇਆਮ ਵੀ ਕਿਹਾ ਜਾਂਦਾ ਹੈ।’’ ਭਾਰਤ ਦੀ ਉਸ ਸਮੇਂ ਦੀ ਪ੍ਰਧਾਨ ਮੰਤਰੀ ਇੰਦਰਾ ਗਾਂਧੀ ਦਾ 31 ਅਕਤੂਬਰ 1984 ਨੂੰ ਉਨ੍ਹਾਂ ਦੇ ਦੋ ਸਿੱਖ ਅੰਗ ਰਖਿਅਕਾਂ ਦੁਆਰਾ ਕਤਲ ਕੀਤੇ ਜਾਣ ਤੋਂ ਬਾਅਦ ਦੇਸ਼ ਵਿਚ ਸਿੱਖ ਵਿਰੋਧੀ ਦੰਗੇ ਭੜਕ ਗਏ ਸਨ।’’ 
ਬੋਇਲ ਨੇ ਕਿਹਾ ਕਿ ਅੱਜ ਅਮਰੀਕਾ ਵਿਚ ਪੰਜ ਲੱਖ ਤੋਂ ਵੱਧ ਸਿੱਖ ਹਨ, ਜੋ 130 ਸਾਲ ਪਹਿਲਾਂ ਇਥੇ ਆਉਣੇ ਸ਼ੁਰੂ ਹੋਏ ਸਨ। ਉਨ੍ਹਾਂ ਨੇ ਕਿਹਾ,‘‘ਭਾਰਤ ਦੀ ਪ੍ਰਧਾਨ ਮੰਤਰੀ ਇੰਦਰਾ ਗਾਂਧੀ ਦੇ ਕਤਲ ਤੋਂ ਬਾਅਦ 1 ਨਵੰਬਰ 1984 ਨੂੰ ਭਾਰਤ ਦੀ ਰਾਜਧਾਨੀ ਦਿੱਲੀ ਅਤੇ ਹੋਰ ਕਈ ਸ਼ਹਿਰਾਂ ਵਿਚ ਸਿੱਖਾਂ ਦਾ ਕਤਲੇਆਮ ਹੋਇਆ ਸੀ। 
ਉਸ ਦਿਨ ਪਹਿਲੇ ਸਿੱਖ ਵਿਅਕਤੀ ਨੂੰ ਤੜਕੇ ਮਾਰਿਆ ਗਿਆ ਸੀ ਅਤੇ ਇਹ ਹਿੰਸਾ ਤਿੰਨ ਦਿਨਾਂ ਤਕ ਚਲੀ ਸੀ, ਜਿਸ ਵਿਚ ਸਿੱਖ ਭਾਈਚਾਰੇ ਦੇ ਹਜ਼ਾਰਾਂ ਲੋਕ ਮਾਰੇ ਗਏ ਸਨ। ਇਸ ਕਤਲੇਆਮ ਤੋਂ ਬਾਅਦ, ਕਥਿਤ ਤੌਰ ’ਤੇ ਲਗਭਗ 20,000 ਸਿੱਖਾਂ ਨੂੰ ਘਰ ਛੱਡ ਕੇ ਭੱਜਣ ਲਈ ਮਜਬੂਰ ਕੀਤਾ ਗਿਆ, ਜਿਸ ਨਾਲ ਅਣਗਿਣਤ ਲੋਕ ਉਜੜ ਗਏ।’’ ਸਾਂਸਦ ਨੇ ਕਿਹਾ,‘‘ਮੈਡਮ ਸਪੀਕਰ ਸਿੱਖ ਕਤਲੇਆਮ ਨੂੰ ਯਾਦ ਕਰਨਾ ਉਨ੍ਹਾਂ ਸਾਰੇ ਪੀੜਤ ਪ੍ਰਵਾਰਾਂ ਲਈ ਨਿਆਂ ਅਤੇ ਜਵਾਬਦੇਹੀ ਦੀ ਲੜਾਈ ਵਿਚ ਇਕ ਮਹੱਤਵਪੂਰਨ ਅਤੇ ਇਤਿਹਾਸਿਕ ਕਦਮ ਹੈ।’’

SHARE ARTICLE

ਏਜੰਸੀ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement