Kotkapura Firing Case: 21 ਨਵੰਬਰ ਤੋਂ ਫਰੀਦਕੋਟ ਜ਼ਿਲ੍ਹਾ ਅਤੇ ਸੈਸ਼ਨ ਕੋਰਟ 'ਚ ਸ਼ੁਰੂ ਹੋਵੇਗਾ ਕੋਟਕਪੂਰਾ ਗੋਲੀਕਾਂਡ ਮਾਮਲੇ ਦਾ ਟਰਾਇਲ
Published : Nov 4, 2023, 5:52 pm IST
Updated : Nov 4, 2023, 5:52 pm IST
SHARE ARTICLE
Kotkapura Firing Case
Kotkapura Firing Case

ਅਦਾਲਤ 'ਚ ਪੇਸ਼ ਹੋਏ ਸੁਖਬੀਰ ਬਾਦਲ

Kotkapura Firing Case: ਸਾਲ 2015 ਦੇ ਕੋਟਕਪੂਰਾ ਗੋਲੀਕਾਡ ਨਾਲ ਜੁੜੇ ਦੋ ਮਾਮਲਿਆਂ ਵਿਚ ਅੱਜ ਫਰਦਿਕੋਟ ਦੀ ਜੇਐਮਆਈਸੀ ਅਦਾਲਤ ਵਿਚ ਅਹਿਮ ਸੁਣਵਾਈ ਹੋਈ। ਸੁਣਵਾਈ ਦੌਰਾਨ ਚਾਰਜਸ਼ੀਟ ਦੇ ਮੁਲਜ਼ਮਾਂ ਵਿਚੋਂ ਸਿਰਫ਼ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਹੀ ਅਦਾਲਤ ‘ਚ ਹਾਜ਼ਰ ਹੋਏ। ਜਦਕਿ ਬਾਕੀ ਸਾਰਿਆਂ ਦੀ ਹਾਜ਼ਰੀ ਮੁਆਫ਼ ਹੋ ਗਈ।

ਅਦਾਲਤ ਨੇ ਮੁਲਜ਼ਮਾਂ ਦੀਆਂ ਸਾਰੀਆਂ ਪਟੀਸ਼ਨਾਂ ਨੂੰ ਰੱਦ ਕਰਦਿਆਂ ਚਾਰਜਸ਼ੀਟ ਦਾਖ਼ਲ ਕਰ ਕੇ ਅਗਲੀ ਸੁਣਵਾਈ ਲਈ ਜ਼ਿਲ੍ਹਾ ਅਤੇ ਸੈਸ਼ਨ ਜੱਜ ਦੀ ਅਦਾਲਤ ਵਿਚ ਭੇਜ ਦਿਤੀ ਹੈ। ਹੁਣ ਕੋਟਕਪੂਰਾ ਗੋਲ ਕਾਂਡ ਦੀ ਸੁਣਵਾਈ ਜ਼ਿਲ੍ਹਾ ਅਦਾਲਤ ਵਿਚ 21 ਨਵੰਬਰ ਨੂੰ ਸ਼ੁਰੂ ਹੋਵੇਗੀ।

ਇਸ ਤੋਂ ਪਹਿਲਾਂ 17 ਅਕਤੂਬਰ 2023 ਨੂੰ ਅਦਾਲਤ ਨੇ ਸੁਣਵਾਈ ਦੌਰਾਨ ਪੁਲਿਸ ਵਲੋਂ ਪੇਸ਼ ਕੀਤੀ ਵੀਡੀਉ ਨੂੰ ਦੇਖਿਆ ਸੀ। ਜਿਸ ਤੋਂ ਬਾਅਦ ਅਦਾਲਤ ਵਲੋਂ ਉਕਤ ਮਾਮਲੇ ਦੀ ਸੁਣਵਾਈ ਲਈ 4 ਨਵੰਬਰ ਦੀ ਤਰੀਕ ਤੈਅ ਕੀਤੀ ਗਈ ਸੀ।

2015 ਦੇ ਕੋਟਕਪੂਰਾ ਗੋਲੀਕਾਂਡ ਨਾਲ ਸਬੰਧਤ ਦੋਵੇਂ ਕੇਸਾਂ ਦੀ ਸੁਣਵਾਈ ਜੇਐਮਆਈਸੀ ਅਜੈਪਾਲ ਸਿੰਘ ਦੀ ਅਦਾਲਤ ਵਿਚ ਹੋਈ ਸੀ, ਜਿਸ ਦੌਰਾਨ ਕੇਸ ਵਿਚ ਨਾਮਜ਼ਦ ਤਤਕਾਲੀ ਡੀਆਈਜੀ ਫ਼ਿਰੋਜ਼ਪੁਰ ਅਮਰ ਸਿੰਘ ਚਾਹਲ, ਤਤਕਾਲੀ ਐਸਐਸਪੀ ਮੋਗਾ ਚਰਨਜੀਤ ਸਿੰਘ ਸ਼ਰਮਾ ਅਤੇ  ਤਤਕਾਲੀ ਐਸਐਸਪੀ ਫਰੀਦਕੋਟ ਸੁਖਮੰਦਰ ਸਿੰਘ ਹਾਜ਼ਰ ਸਨ ਜਦਕਿ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਤੇ ਹੋਰ ਮੁਲਜ਼ਮਾਂ ਦੀ ਹਾਜ਼ਰੀ ਮੁਆਫ਼ ਹੋ ਗਈ।

Location: India, Punjab, Faridkot

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement