Ludhiana News: ਲੁਧਿਆਣਾ 'ਚ ਗੁਆਂਢੀਆਂ ਨੇ ਬਜ਼ੁਰਗ ਭੈਣ-ਭਰਾ 'ਤੇ ਕੀਤਾ ਹਮਲਾ, ਘਟਨਾ ਸੀਸੀਟੀਵੀ ਕੈਮਰੇ  'ਚ ਕੈਦ
Published : Nov 4, 2023, 4:19 pm IST
Updated : Nov 4, 2023, 4:19 pm IST
SHARE ARTICLE
File Photo
File Photo

Punjab: ਥਾਣੇ 'ਚ ਸੁਣਵਾਈ ਨਹੀਂ ਹੋਣ 'ਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਤੋਂ ਮੰਗ ਕੀਤੀ ਹੈ ਕਿ ਉਨ੍ਹਾਂ ਨੂੰ ਇਨਸਾਫ਼ ਦਿਵਾਇਆ ਜਾਵੇ

Ludhiana: ਲੁਧਿਆਣਾ ਦੇ ਸਲੇਮ ਟਾਬਰੀ, ਖਜੂਰ ਚੌਕ ਵਿਖੇ ਇਕ ਬਜ਼ੁਰਗ ਭੈਣ-ਭਰਾ ਰਹਿੰਦੇ ਹਨ ਜਿਨ੍ਹਾਂ ਦਾ ਮਕਾਨ ਗੁਆਂਢੀ ਸਸਤੇ ਰੇਟ 'ਤੇ ਖਰੀਦਣਾ ਚਾਹੁੰਦੇ ਹਨ ਪਰ ਇਨ੍ਹਾਂ ਭੈਣ ਭਰਾ ਨੇ ਆਪਣਾ ਮਕਾਨ ਵੇਚਣ ਨੂੰ ਮਨਾਂ ਕਰ ਦਿੱਤਾ। ਜਿਸ ਵਜੋਂ ਗੁਆਂਢੀ ਆਏ ਦਿਨ ਇਨ੍ਹਾਂ ਭੈਣ-ਭਰਾ ਨਾਲ ਗਾਲੀ-ਗਲੋਚ ਤੇ ਕੁੱਟਮਾਰ ਕਰਦੇ ਰਹਿੰਦੇ ਹਨ।

 ਬਜ਼ੁਰਗ ਭੈਣ ਭਰਾ ਨੇ ਦੋਸ਼ ਲਾਇਆ ਹੈ ਕਿ ਗੁਆਂਢੀ ਚਾਹੁੰਦੇ ਹਨ ਕਿ ਅਸੀਂ ਆਪਣਾ ਘਰ ਵੇਚ ਕੇ ਇਲਾਕਾ ਛੱਡ ਕੇ ਇਥੋਂ ਚਲੇ ਜਾਈਏ। ਇਹ ਪੂਰੀ ਘਟਨਾ ਇੱਕ ਸੀਸੀਟੀਵੀ ਕੈਮਰੇ 'ਚ ਕੈਦ ਹੋ ਗਈ ਜਿਸ ਵਿਚ ਗੁਆਂਢੀ ਲੋਹੇ ਦੀ ਬਾਲਟੀ ਨਾਲ ਹਮਲਾ ਕਰਦੇ ਨਜ਼ਰ ਆ ਰਹੇ ਹਨ। ਬਜ਼ੁਰਗ ਔਰਤ ਪ੍ਰਵੇਸ਼ ਦੇ ਭਰਾ ਨੇ ਦੱਸਿਆ ਕਿ ਜਦੋਂ ਗੁਆਂਢੀ ਵਾਰ-ਵਾਰ ਉਨ੍ਹਾਂ  ਨੂੰ ਜਾਨੋਂ ਮਾਰਨ ਦੀਆਂ ਧਮਕੀਆਂ ਦੇ ਰਹੇ ਸਨ ਤਾਂ ਉਸ ਨੇ ਸਵੈ-ਰੱਖਿਆ ਲਈ ਉਨ੍ਹਾਂ 'ਤੇ ਲਾਲ ਮਿਰਚ ਪਾਊਡਰ ਪਾ ਦਿੱਤਾ।

ਪ੍ਰਵੇਸ਼ ਨੇ ਦੱਸਿਆ ਕਿ ਉਹ ਸਲੇਮ ਟਾਬਰੀ ਖਜੂਰ ਚੌਕ ਵਿਖੇ ਆਪਣੇ ਭਰਾ ਨਾਲ ਰਹਿੰਦੀ ਹੈ। ਉਸਦਾ ਭਰਾ ਘਰ ਦੇ ਵਿਹੜੇ ਵਿਚ ਕੋਈ ਕੰਮ ਕਰ ਰਿਹਾ ਸੀ। ਅਚਾਨਕ ਗੁਆਂਢੀ ਨੌਜਵਾਨ ਘਰ ਦੇ ਬਾਹਰ ਖੜ੍ਹਾ ਹੋ ਗਿਆ ਅਤੇ ਗਾਲ੍ਹਾਂ ਕੱਢਣ ਲੱਗ ਪਿਆ। ਜਦੋਂ ਉਸ ਦੇ ਭਰਾ ਨੇ ਗੁਆਂਢੀਆਂ ਤੋਂ ਗਾਲ੍ਹਾਂ ਕੱਢਣ ਦਾ ਕਾਰਨ ਪੁੱਛਿਆ ਤਾਂ ਨੌਜਵਾਨ ਦੇ ਦੋਸਤਾਂ ਨੇ ਵੀ ਉਸ ਨੂੰ ਗਾਲ੍ਹਾਂ ਕੱਢਣੀਆਂ ਸ਼ੁਰੂ ਕਰ ਦਿੱਤੀਆਂ। ਕੁਝ ਦੇਰ ਬਾਅਦ ਉਕਤ ਨੌਜਵਾਨ ਨੇ ਬਾਲਟੀਆਂ ਨਾਲ ਉਨ੍ਹਾਂ ਦੇ ਘਰ 'ਤੇ ਹਮਲਾ ਕਰ ਦਿੱਤਾ।

ਪ੍ਰਵੇਸ਼ ਨੇ ਦੱਸਿਆ ਕਿ ਗੁਆਂਢੀ ਨੌਜਵਾਨਾਂ ਨੇ ਉਸ ਦੇ ਪੇਟ 'ਤੇ ਬਾਲਟੀਆਂ ਨਾਲ ਵਾਰ ਕੀਤਾ। ਇਹ ਘਟਨਾ ਘਰ ਦੇ ਬਾਹਰ ਲੱਗੇ ਸੀਸੀਟੀਵੀ ਕੈਮਰਿਆਂ ਵਿਚ ਕੈਦ ਹੋ ਗਈ। ਉਸ ਨੇ ਕਿਸੇ ਤਰ੍ਹਾਂ ਘਰ ਦਾ ਦਰਵਾਜ਼ਾ ਬੰਦ ਕਰਕੇ ਆਪਣੀ ਜਾਨ ਬਚਾਈ। ਗੁਆਂਢੀ ਕਈ ਸਾਲਾਂ ਤੋਂ ਉਨ੍ਹਾਂ ਨਾਲ ਅਜਿਹਾ ਸਲੂਕ ਕਰਦੇ ਆ ਰਹੇ ਹਨ।

ਇਸ ਸਬੰਧੀ ਉਹ ਕਈ ਵਾਰ ਥਾਣੇ ਵਿਚ ਸ਼ਿਕਾਇਤ ਦਰਜ ਕਰਵਾ ਚੁੱਕੇ ਹਨ ਪਰ ਥਾਣਾ ਸਲੇਮ ਟਾਬਰੀ ਦੀ ਪੁਲਿਸ ਨੇ ਕਦੇ ਵੀ ਕੋਈ ਸਖ਼ਤ ਕਾਰਵਾਈ ਨਹੀਂ ਕੀਤੀ। ਪੀੜਤ ਬਜ਼ੁਰਗਾਂ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਤੋਂ ਮੰਗ ਕੀਤੀ ਹੈ ਕਿ ਉਨ੍ਹਾਂ ਨੂੰ ਇਨਸਾਫ਼ ਦਿਵਾਇਆ ਜਾਵੇ ਅਤੇ ਰੋਜ਼ਾਨਾ ਕੁੱਟਮਾਰ ਕਰਨ ਵਾਲੇ ਗੁਆਂਢੀਆਂ ਖ਼ਿਲਾਫ਼ ਕਾਰਵਾਈ ਕੀਤੀ ਜਾਵੇ।

(For more news apart from Older Siblings Beaten By Their Neighbors for Property, Stay tuned to Rozana Spokesman).

SHARE ARTICLE

ਏਜੰਸੀ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement