School Van Accident News: ਬੱਚਿਆਂ ਨੂੰ ਸਕੂਲ ਲਿਜਾ ਰਹੀ ਵੈਨ ਭਿਆਨਕ ਹਾਦਸੇ ਦਾ ਸ਼ਿਕਾਰ; 2 ਬੱਚਿਆਂ ਸਣੇ 4 ਜ਼ਖ਼ਮੀ
Published : Nov 4, 2023, 12:52 pm IST
Updated : Nov 4, 2023, 1:44 pm IST
SHARE ARTICLE
School Van Accident at Faridkot
School Van Accident at Faridkot

ਮੋਟਰਸਾਈਕਲ ਚਾਲਕ ਜਦੋਂ ਟਰੱਕ ਨੂੰ ਓਵਰਟੇਕ ਕਰਨ ਲੱਗਿਆ ਤਾਂ ਉਹ ਸਕੂਲ ਵੈਨ ਨਾਲ ਟਕਰਾਅ ਗਿਆ।

School Van Accident News: ਫਰੀਦਕੋਟ ਜ਼ਿਲ੍ਹੇ ਅੰਦਰ ਅੱਜ ਲਗਾਤਾਰ ਦੂਜੇ ਦਿਨ ਸਕੂਲੀ ਵਾਹਨ ਹਾਦਸਾਗ੍ਰਸਤ ਹੋਣ ਨਾਲ 2 ਸਕੂਲੀ ਬੱਚਿਆਂ ਸਮੇਤ 4 ਲੋਕਾਂ ਦੇ ਜ਼ਖ਼ਮੀ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਮਿਲੀ ਜਾਣਕਾਰੀ ਅਨੁਸਾਰ ਫਰੀਦਕੋਟ ਸੈਂਟ ਮੈਰੀ ਕਾਨਵੈਂਟ ਸਕੂਲ ਦੀ ਇਕ ਵੈਨ ਸਾਦਿਕ ਅਤੇ ਨਾਲ ਲਗਦੇ ਪਿੰਡਾਂ ਦੇ ਸਕੂਲੀ ਬੱਚਿਆਂ ਨੂੰ ਘਰ ਤੋਂ ਲੈ ਕੇ ਸਕੂਲ ਛੱਡਣ ਜਾ ਰਹੀ ਸੀ।

ਇਸ ਦੌਰਾਨ ਸਾਹਮਣੇ ਤੋਂ ਆ ਰਹੇ ਇਕ ਮੋਟਰਸਾਈਕਲ ਨਾਲ ਟਕਰਾਅ ਕੇ ਪਲਟ ਗਈ, ਜਿਸ ਵਿਚ ਸਵਾਰ 2 ਬੱਚਿਆਂ ਅਤੇ ਵੈਨ ਚਾਲਕ ਨੂੰ ਗੰਭੀਰ ਸੱਟਾਂ ਵੱਜੀਆ ਜਦਕਿ ਮੋਟਰਸਾਈਕਲ ਚਾਲਕ ਵੀ ਇਸ ਹਾਦਸੇ ਵਿਚ ਬੁਰੀ ਤਰ੍ਹਾਂ ਜ਼ਖ਼ਮੀ ਹੋ ਗਿਆ। ਜ਼ਖ਼ਮੀਆਂ ਨੂੰ ਸਾਦਿਕ ਅਤੇ ਫਰੀਦਕੋਟ ਦੇ ਹਸਪਤਾਲਾਂ ਵਿਚ ਭਰਤੀ ਕੀਤਾ ਗਿਆ।

ਜਾਣਕਾਰੀ ਦਿੰਦਿਆਂ ਵੈਨ ਡਰਾਇਵਰ ਦੇ ਰਿਸ਼ਤੇਦਾਰਾਂ ਨੇ ਦਸਿਆ ਕਿ ਵੈਨ ਬੱਚਿਆਂ ਨੂੰ ਰੋਜ਼ ਦੀ ਤਰ੍ਹਾਂ ਲੈ ਕੇ ਫਰੀਦਕੋਟ ਵੱਲ ਨੂੰ ਆ ਰਹੀ ਸੀ ਤਾਂ ਸਾਹਮਣੇ ਤੋਂ ਇਕ ਟਰੱਕ ਆ ਰਿਹਾ ਸੀ ਅਤੇ ਉਸ ਦੇ ਪਿੱਛੇ ਇਕ ਮੋਟਰਸਾਈਕਲ ਆ ਰਿਹਾ ਸੀ। ਮੋਟਰਸਾਈਕਲ ਚਾਲਕ ਜਦੋਂ ਟਰੱਕ ਨੂੰ ਓਵਰਟੇਕ ਕਰਨ ਲੱਗਿਆ ਤਾਂ ਉਹ ਸਕੂਲ ਵੈਨ ਨਾਲ ਟਕਰਾਅ ਗਿਆ। ਇਸ ਦੌਰਾਨ ਸਕੂਲ ਵੈਨ ਪਲਟ ਗਈ।

ਘਟਨਾਂ ਦਾ ਪਤਾ ਚਲਦਿਆਂ ਹੀ ਸਿੱਖਿਆ ਵਿਭਾਗ ਦੇ ਅਧਿਕਾਰੀ ਅਮਰੀਕ ਸਿੰਘ ਸੰਧੂ ਵੀ ਜ਼ਖ਼ਮੀਆਂ ਦਾ ਹਾਲ ਜਾਣਨ ਲਈ ਫਰੀਦਕੋਟ ਹਸਪਤਾਲ ਪਹੁੰਚੇ।
ਜ਼ਿਕਰਯੋਗ ਹੈ ਕਿ ਸਕੂਲੀ ਬੱਚਿਆਂ ਦੇ ਵਾਹਨ ਨਾਲ ਇਹ 24 ਘੰਟੇ ਅੰਦਰ ਦੂਜਾ ਹਾਦਸਾ ਵਾਪਰਿਆ ਹੈ। ਬੀਤੀ ਕੱਲ੍ਹ ਬਾਅਦ ਦੁਪਿਹਰ ਵੀ ਫਰੀਦਕੋਟ ਦੇ ਇਕ ਨਿਜੀ ਸਕੂਲ ਦੇ ਬੱਚਿਆਂ ਨੂੰ ਲਿਜਾ ਰਿਹਾ ਈ-ਰਿਕਸ਼ਾ ਪਲਟਣ ਨਾਲ ਕਈ ਬੱਚੇ ਜ਼ਖ਼ਮੀ ਹੋਏ ਸਨ ਅਤੇ ਇਕ 4 ਸਾਲਾ ਬੱਚੀ ਦਾ ਸਿਰ ਪਾੜ ਗਿਆ ਸੀ।

(For more news apart from School Van Accident News in punjabi, stay tuned to Rozana Spokesman)

Location: India, Punjab, Faridkot

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement