ਖ਼ਬਰਾਂ |

ਤਾਜ਼ਾ |

ਮਾਨਸਾ ਵਿੱਚ ਨਸ਼ਾ ਵਿਰੋਧੀ ਕਾਰਕੁਨ ਦੇ ਕਤਲ ਮਾਮਲੇ ’ਚ ਹਾਈ ਕੋਰਟ ਸਖ਼ਤ
Published : Nov 4, 2026, 11:33 am IST
Updated : Nov 4, 2026, 11:33 am IST
SHARE ARTICLE
High Court takes strict action in Mansa anti-drug activist murder case
High Court takes strict action in Mansa anti-drug activist murder case

ਪੰਜਾਬ ਸਰਕਾਰ ਤੋਂ ਮੰਗੀ ਕਾਰਵਾਈ ਦੀ ਸਟੇਟਸ ਰਿਪੋਰਟ

ਚੰਡੀਗੜ੍ਹ : ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਮਾਨਸਾ ਵਿੱਚ ਨਸ਼ਾ ਵਿਰੋਧੀ ਕਾਰਕੁਨ ਝੋਟਾ ਦੇ ਕਤਲ ਮਾਮਲੇ ਦਾ ਨੋਟਿਸ ਲੈਂਦਿਆਂ ਪੰਜਾਬ ਸਰਕਾਰ ਨੂੰ ਕੀਤੀ ਗਈ ਕਾਰਵਾਈ ਬਾਰੇ ਸਟੇਟਸ ਰਿਪੋਰਟ ਦਾਖ਼ਲ ਕਰਨ ਦੇ ਹੁਕਮ ਦਿੱਤੇ ਹਨ। ਇਸ ਦੇ ਨਾਲ ਹੀ ਅਦਾਲਤ ਨੇ ਇਹ ਵੀ ਸਪੱਸ਼ਟ ਕਰਨ ਲਈ ਕਿਹਾ ਹੈ ਕਿ ਜੇਕਰ ਇਸ ਮਾਮਲੇ ਦੇ ਮੁਲਜ਼ਮਾਂ ਦੇ ਘਰ ਢਾਹੇ ਗਏ ਹਨ, ਤਾਂ ਉਸ ਦੇ ਪੂਰੇ ਵੇਰਵੇ ਅਤੇ ਅਪਣਾਈ ਗਈ ਕਾਨੂੰਨੀ ਪ੍ਰਕਿਰਿਆ ਬਾਰੇ ਅਗਲੀ ਸੁਣਵਾਈ ਤੋਂ ਪਹਿਲਾਂ ਜਾਣਕਾਰੀ ਦਿੱਤੀ ਜਾਵੇ।

ਚੀਫ਼ ਜਸਟਿਸ ਅਸ਼ਵਨੀ ਕੁਮਾਰ ਮਿਸ਼ਰਾ ਅਤੇ ਜਸਟਿਸ ਰੋਹਿਤ ਕਪੂਰ ਦੇ ਡਿਵੀਜ਼ਨ ਬੈਂਚ ਨੇ ਇਹ ਨਿਰਦੇਸ਼ ਖ਼ੁਦ ਲਏ ਨੋਟਿਸ ਅਤੇ ਲਾਭ ਸਿੰਘ ਵੱਲੋਂ ਦਾਇਰ ਸਬੰਧਤ ਪਟੀਸ਼ਨ ’ਤੇ ਸੁਣਵਾਈ ਕਰਦਿਆਂ ਜਾਰੀ ਕੀਤੇ। ਚਿਕਾਕਰਤਾਵਾਂ ਵੱਲੋਂ ਸੀਨੀਅਰ ਵਕੀਲ ਬਲਤੇਜ ਸਿੰਘ ਸਿੱਧੂ, ਵਕੀਲ ਹਿੰਮਤ ਸਿੰਘ ਸਿੱਧੂ, ਮੰਨਤ ਖੁਰਾਣਾ ਅਤੇ ਅਰਜੁਨ ਸਿੰਘ ਨੇ ਪੱਖ ਰੱਖਿਆ। ਉਨ੍ਹਾਂ ਅਦਾਲਤ ਦੇ ਧਿਆਨ ਵਿੱਚ ਲਿਆਂਦਾ ਕਿ ਮਾਨਸਾ ਵਿਖੇ ਨਸ਼ਾ ਵਿਰੋਧੀ ਕਾਰਕੁਨ ਦੀ ਗੋਲੀਆਂ ਮਾਰ ਕੇ ਹੱਤਿਆ ਕਰ ਦਿੱਤੀ ਗਈ ਸੀ ਅਤੇ ਇਸ ਸਬੰਧੀ ਅਖ਼ਬਾਰਾਂ ਵਿੱਚ ਵੀ ਕਈ ਘਟਨਾਵਾਂ ਰਿਪੋਰਟ ਹੋਈਆਂ ਹਨ।

ਦਲੀਲਾਂ ਸੁਣਨ ਤੋਂ ਬਾਅਦ ਬੈਂਚ ਨੇ ਨਿਰਦੇਸ਼ ਦਿੱਤਾ ਕਿ ਸਰਕਾਰ ਅਗਲੀ ਸੁਣਵਾਈ ਤੱਕ ਕੀਤੀ ਗਈ ਕਾਰਵਾਈ ਦੀ ਸਟੇਟਸ ਰਿਪੋਰਟ ਪੇਸ਼ ਕਰੇ। ਅਦਾਲਤ ਨੇ ਇਹ ਵੀ ਜ਼ਿਕਰ ਕੀਤਾ ਕਿ ਜੇਲ੍ਹਾਂ ਵਿੱਚ ਨਸ਼ਿਆਂ ਦੀ ਸਮੱਸਿਆ ਬਾਰੇ ਪਹਿਲਾਂ ਹੀ ਇਕ ਹੋਰ ਜਨਹਿਤ ਪਟੀਸ਼ਨ ਤਹਿਤ ਸੁਣਵਾਈ ਚੱਲ ਰਹੀ ਹੈ, ਇਸ ਲਈ ਇਸ ਮਾਮਲੇ ਨੂੰ ਵੀ ਉਸੇ ਨਾਲ ਜੋੜਿਆ ਜਾਵੇ। ਹੁਣ ਇਸ ਮਾਮਲੇ ਦੀ ਅਗਲੀ ਸੁਣਵਾਈ 15 ਦਸੰਬਰ ਨੂੰ ਹੋਵੇਗੀ।
 

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Rajasthan Railway Track Blast Case 'ਚ ਵੱਡੀ ਗ੍ਰਿਫ਼ਤਾਰੀ! Gurdaspur ਤੋਂ 2 ਮੁੱਖ ਮੁਲਜ਼ਮ Arrest | Punjab |

15 Nov 2026 1:39 PM

? LIVE | 14 Nov 2026 | ਅੱਜ ਦੀਆਂ ਵੱਡੀਆਂ ਖ਼ਬਰਾਂ | Punjab News | India News | | Rozana Spokesman TV

14 Nov 2026 2:04 PM

? LIVE | 13 Nov 2026 | ਅੱਜ ਦੀਆਂ ਵੱਡੀਆਂ ਖ਼ਬਰਾਂ

13 Nov 2026 2:47 PM

ਆਮ ਆਦਮੀ ਪਾਰਟੀ ਦੀ ਦੂਜੀ ਲਿਸਟ ਜਲਦ! ਕਿਸ ਵਿਧਾਇਕ ਦੀ ਕੱਟੇਗੀ ਟਿਕਟ?

12 Nov 2026 1:37 PM

ਸੋਨੇ-ਚਾਂਦੀ ਦੀਆਂ ਕੀਮਤਾਂ 'ਚ ਵੱਡਾ ਉਛਾਲ, ਜਾਣੋ ਅੱਜ ਦੇ ਨਵੇਂ ਰੇਟ

06 Nov 2026 2:11 PM
Advertisement