ਖ਼ਬਰਾਂ |

ਤਾਜ਼ਾ |

ਭਾਜਪਾ ਅਤੇ ਆਰ.ਐਸ.ਐਸ ਵੱਲੋਂ ਘੱਟ ਗਿਣਤੀਆਂ ਦੇ ਧਾਰਮਿਕ ਅਸਥਾਨਾਂ ਨੂੰ ਬਣਾਇਆ ਜਾ ਰਿਹਾ ਨਿਸ਼ਾਨਾ : ਸਿਮਰਨਜੀਤ ਸਿੰਘ ਮਾਨ
Published : Nov 4, 2026, 4:51 pm IST
Updated : Nov 4, 2026, 4:51 pm IST
SHARE ARTICLE
Religious places of minorities are being targeted by the BJP and RSS: Simranjit Singh Mann
Religious places of minorities are being targeted by the BJP and RSS: Simranjit Singh Mann

ਕੌਮੀ ਘੱਟ ਗਿਣਤੀਆਂ ਨੂੰ ਇਕ ਪਲੇਟਫਾਰਮ ’ਤੇ ਇਕੱਠੇ ਹੋਣ ਦੀ ਕੀਤੀ ਅਪੀਲ

ਫ਼ਤਹਿਗੜ੍ਹ ਸਾਹਿਬ : ਕੇਂਦਰ ਵਿਚ ਪਿਛਲੇ 14 ਸਾਲਾਂ ਤੋਂ ਕਾਬਜ ਹੋਈ ਬੀਜੇਪੀ-ਆਰ.ਐਸ.ਐਸ ਦੀ ਮੋਦੀ ਹਕੂਮਤ ਦੇ ਫਿਰਕੂ ਹੁਕਮਰਾਨਾਂ ਵੱਲੋਂ ਨਿਰੰਤਰ ਸਮੁੱਚੇ ਮੁਲਕ ਵਿਚ ਵੱਸਣ ਵਾਲੀਆਂ ਘੱਟ ਗਿਣਤੀ ਕੌਮਾਂ ਉਤੇ ਹਿੰਦੂਤਵ ਸੋਚ ਨੂੰ ਜਬਰੀ ਥੋਪ ਕੇ ਅਤੇ ਉਹਨਾਂ ਦੀਆਂ ਮਸਜਿਦਾਂ, ਗੁਰੂਘਰਾਂ ਅਤੇ ਚਰਚਾ ਆਦਿ ਨੂੰ ਨਿਸ਼ਾਨਾ ਬਣਾ ਕੇ ਇਥੋਂ ਦੀ ਪਹਿਲੋਂ ਹੀ ਬਦਤਰ ਬਣੀ ਸਥਿਤੀ ਨੂੰ ਹੋਰ ਵਿਸਫੋਟਕ ਬਣਾਉਣ ਤੋਂ ਵੀ ਗੁਰੇਜ ਨਹੀਂ ਕੀਤਾ ਜਾ ਰਿਹਾ। ਜੋ ਘੱਟ ਗਿਣਤੀ ਕੌਮਾਂ ਲਈ ਅਸਹਿ ਹੈ । ਇਹ ਅਜਿਹੀ ਕਾਰਵਾਈ ਇਥੋਂ ਦੇ ਧਾਰਮਿਕ ਅਤੇ ਸਮਾਜਿਕ ਮਾਹੌਲ ਨੂੰ ਗੰਦਲਾ ਕਰ ਰਹੀ ਹੈ, ਜਿਸ ਦੇ ਨਤੀਜੇ ਕਦੇ ਵੀ ਲਾਹੇਵੰਦ ਨਹੀਂ ਹੋਣਗੇ ।"

ਇਹ ਵਿਚਾਰ ਸਿਮਰਨਜੀਤ ਸਿੰਘ ਮਾਨ ਪ੍ਰਧਾਨ ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਨੇ ਫਿਰਕੂ ਮੋਦੀ ਹਕੂਮਤ ਦੀਆਂ ਘੱਟ ਗਿਣਤੀ ਕੌਮਾਂ ਵਿਰੋਧੀ ਨਫ਼ਰਤ ਭਰੀਆਂ ਕਾਰਵਾਈਆਂ ਤੋਂ ਹੁਕਮਰਾਨਾਂ ਨੂੰ ਖ਼ਬਰਦਾਰ ਕਰਦੇ ਹੋਏ ਅਤੇ ਘੱਟ ਗਿਣਤੀ ਕੌਮਾਂ ਨੂੰ ਆਪਣੇ ਵਿਧਾਨਿਕ ਅਤੇ ਸਮਾਜਿਕ ਹੱਕਾਂ ਦੀ ਰੱਖੀਆਂ ਲਈ ਤੁਰੰਤ ਇਕ ਪਲੇਟਫਾਰਮ ’ਤੇ ਇਕੱਠੇ ਹੋ ਕੇ ਮੋਦੀ ਫਿਰਕੂ ਹਕੂਮਤ ਨੂੰ ਚਲਦਾ ਕਰਨ ਦੀ ਸੰਜੀਦਾ ਅਪੀਲ ਕਰਦੇ ਹੋਏ ਪ੍ਰਗਟ ਕੀਤੇ । ਉਹਨਾਂ ਕਿਹਾ ਕਿ ਅਸੀਂ ਬੀਤੇ ਸਮੇਂ ਵਿਚ ਹਿੰਦੂਤਵ ਹੁਕਮਰਾਨਾਂ ਦੀਆਂ ਗੈਰ-ਧਾਰਮਿਕ ਕਾਰਵਾਈਆਂ ਤੋਂ ਨਿਰੰਤਰ ਸਮੁੱਚੇ ਸੰਸਾਰ ਨੂੰ ਸਮੇਂ-ਸਮੇਂ ’ਤੇ ਜਾਣੂ ਕਰਵਾਉਂਦੇ ਆ ਰਹੇ ਹਾਂ, ਤਾਂ ਕਿ ਕੌਮਾਂਤਰੀ ਕਾਨੂੰਨਾਂ ਅਤੇ ਨਿਯਮਾਂ ਅਧੀਨ ਮੋਦੀ ਦੀ ਜਾਬਰ ਘੱਟ ਗਿਣਤੀ ਕੌਮਾਂ ਵਿਰੋਧੀ ਸਰਕਾਰ ਦੇ ਅਜਿਹੇ ਅਮਲਾਂ ’ਤੇ ਰੋਕ ਲੱਗ ਸਕੇ । ਉਹਨਾਂ ਵੇਰਵਾ ਦਿੰਦੇ ਹੋਏ ਕਿਹਾ ਕਿ 06 ਸਤੰਬਰ 2026 ਨੂੰ ਸਹਾਰਨਪੁਰ ਦੀ ਇਸਲਾਮਿਕ ਮਸਜਿਦ ਨੂੰ ਢਹਿ ਢੇਰੀ ਕੀਤਾ ਗਿਆ, ਫਿਰ 29 ਸਤੰਬਰ 2026 ਨੂੰ ਸਾਹੀ ਮਸਜਿਦ ਉਜੈਨ ਨੂੰ ਨਿਸ਼ਾਨਾ ਬਣਾਇਆ ਗਿਆ।  12 ਅਕਤੂਬਰ 2026 ਨੂੰ ਗੁਰਦੁਆਰਾ ਬੰਗਲਾ ਸਾਹਿਬ ਦਿੱਲੀ ਵਿਖੇ ਦਿੱਲੀ ਪੁਲਿਸ ਨੇ ਜੁੱਤੀਆਂ ਸਮੇਤ ਦਾਖਲ ਹੋ ਕੇ ਗੁਰੂ ਮਰਿਆਦਾ ਦਾ ਘੋਰ ਉਲੰਘਣਾ ਕੀਤੀ ਗਈ।  ਉੱਥੇ ਲੰਗਰ ਪ੍ਰਸ਼ਾਦੇ ਛੱਕਣ ਵਾਲੀ ਨੌਜਵਾਨੀ ’ਤੇ ਜ਼ਬਰ ਢਾਹ ਕੇ ਸਾਡੀ ਸਰਬੱਤ ਦਾ ਭਲਾ ਮੰਗਣ ਵਾਲੀ ਸੋਚ ਦੀ ਵੀ ਤੌਹੀਨ ਕੀਤੀ। ਹੁਣੇ ਹੀ ਕਦੀਮੀ ਮਸਜਿਦ ਦਿੱਲੀ ਨੂੰ ਨਿਸ਼ਾਨਾ ਬਣਾਉਣ ਲਈ ਨਿਸ਼ਾਨਦੇਹੀ ਕੀਤੀ ਜਾ ਰਹੀ ਹੈ । ਇਹ ਸਭ ਗੈਰ-ਧਾਰਮਿਕ ਅਮਲ ਜ਼ਾਬਰ ਫਿਰਕੂ ਮੋਦੀ ਹਕੂਮਤ ਵੱਲੋਂ ਲੰਬੇ ਸਮੇਂ ਤੋਂ ਕੀਤੀ ਜਾਂਦੀ ਆ ਰਹੀ ਹੈ । ਇਹ ਕਾਰਵਾਈ ਬਹੁਗਿਣਤੀ ਵੱਲੋਂ ਘੱਟ ਗਿਣਤੀ ਕੌਮਾਂ ਦੇ ਧਾਰਮਿਕ ਸਥਾਨਾਂ ਨੂੰ ਨਿਸ਼ਾਨਾ ਬਣਾ ਕੇ ਢਹਿ-ਢੇਰੀ ਕਰਨ ਦੀ ਕਾਰਵਾਈ ਸੋਚੀ ਸਮਝੀ ਸਾਜਿਸ਼ ਦੀ ਕੜੀ ਹੈ।

ਸਿਮਰਨਜੀਤ ਸਿੰਘ ਮਾਨ ਨੇ ਯੂ.ਐਸ. ਕਮਿਸ਼ਨ ਓਨ ਇੰਟਰਨੈਸ਼ਨਲ ਰਿਲੀਜੀਅਸ ਫ੍ਰੀਡਮ, ਐਮਨੈਸਟੀ ਇੰਟਰਨੈਸ਼ਨਲ, ਜੇਨੇਵਾ ਵਿਖੇ ਮਨੁੱਖੀ ਅਧਿਕਾਰ ਕਮਿਸ਼ਨ, ਦਿੱਲੀ ਵਿਖੇ ਘੱਟ ਗਿਣਤੀ ਕਮਿਸ਼ਨ, ਸਟਾਰਬੱਕ ਵਿਖੇ ਯੂਰਪੀਅਨ ਮਨੁੱਖੀ ਅਧਿਕਾਰ ਕਮਿਸ਼ਨ ਅਤੇ ਬਾਰੀਕੀ ਨਾਲ ਓ.ਆਈ.ਸੀ. (ਇਸਲਾਮਿਕ ਦੇਸ਼ਾਂ ਦੇ ਸੰਗਠਨ) ਆਦਿ ਮਨੁੱਖੀ ਅਧਿਕਾਰਾਂ ਅਤੇ ਧਾਰਮਿਕ ਅਧਿਕਾਰਾਂ ਦੀ ਰੱਖਿਆ ਲਈ ਸਰਗਰਮ ਸਭ ਕੌਮਾਂਤਰੀ ਸੰਗਠਨਾ ਨੂੰ ਅਪੀਲ ਕਰਦੇ ਹੋਏ ਕਿਹਾ ਕਿ ਇਸ ਹੋ ਰਹੇ ਜਬਰ ਨੂੰ ਰੋਕਣ ਲਈ ਤੁਰੰਤ ਅਮਲ ਕਰਨ। ਕਿਉਂਕਿ ਹਿੰਦੂਤਵ ਹੁਕਮਰਾਨਾਂ ਦੀਆਂ ਅਜਿਹੀਆਂ ਕਾਰਵਾਈਆਂ ਇੰਡੀਆ ਵਿਚ ਅਰਾਜਕਤਾ ਫੈਲਾਉਣ ਵਾਲਿਆਂ ਅਤੇ ਇਥੋਂ ਦੇ ਅਮਨ ਚੈਨ ਨੂੰ ਸੱਟ ਮਾਰਨ ਵਾਲੀਆਂ ਕਾਰਵਾਈਆਂ ਹਨ।
 

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Rajasthan Railway Track Blast Case 'ਚ ਵੱਡੀ ਗ੍ਰਿਫ਼ਤਾਰੀ! Gurdaspur ਤੋਂ 2 ਮੁੱਖ ਮੁਲਜ਼ਮ Arrest | Punjab |

15 Nov 2026 1:39 PM

? LIVE | 14 Nov 2026 | ਅੱਜ ਦੀਆਂ ਵੱਡੀਆਂ ਖ਼ਬਰਾਂ | Punjab News | India News | | Rozana Spokesman TV

14 Nov 2026 2:04 PM

? LIVE | 13 Nov 2026 | ਅੱਜ ਦੀਆਂ ਵੱਡੀਆਂ ਖ਼ਬਰਾਂ

13 Nov 2026 2:47 PM

ਆਮ ਆਦਮੀ ਪਾਰਟੀ ਦੀ ਦੂਜੀ ਲਿਸਟ ਜਲਦ! ਕਿਸ ਵਿਧਾਇਕ ਦੀ ਕੱਟੇਗੀ ਟਿਕਟ?

12 Nov 2026 1:37 PM

ਸੋਨੇ-ਚਾਂਦੀ ਦੀਆਂ ਕੀਮਤਾਂ 'ਚ ਵੱਡਾ ਉਛਾਲ, ਜਾਣੋ ਅੱਜ ਦੇ ਨਵੇਂ ਰੇਟ

06 Nov 2026 2:11 PM
Advertisement