ਕਰਜ਼ਦਾਰ ਕੰਪਨੀਆਂ ਨੂੰ ਆਪਣੇ ਬਕਾਏ ਦਾ ਯਕਮੁਸ਼ਤ ਨਿਪਟਾਰਾ ਕਰਨ ਦਾ ਮੌਕਾ ਮਿਲਿਆ : ਸੁੰਦਰ ਅਰੋੜਾ
Published : Dec 4, 2018, 5:08 pm IST
Updated : Dec 4, 2018, 5:08 pm IST
SHARE ARTICLE
Sunder Sham Arora
Sunder Sham Arora

ਪੰਜਾਬ ਸਰਕਾਰ ਵਲੋਂ ਬੰਦ ਪਏ ਉਦਯੋਗਾਂ ਦੀ ਮੁੜ ਸੁਰਜੀਤੀ ਅਤੇ ਉਦਯੋਗਾਂ ਦੇ ਨਵੀਨੀਕਰਨ ਲਈ ਨਵੀਂ ਨੀਤੀ ਪ੍ਰਵਾਨ ਕੀਤੀ ਗਈ ਹੈ, ਜਿਸ ਤਹਿਤ ਕਰਜ਼ਦਾਰ...

ਚੰਡੀਗੜ (ਸ.ਸ.ਸ) : ਪੰਜਾਬ ਸਰਕਾਰ ਵਲੋਂ ਬੰਦ ਪਏ ਉਦਯੋਗਾਂ ਦੀ ਮੁੜ ਸੁਰਜੀਤੀ ਅਤੇ ਉਦਯੋਗਾਂ ਦੇ ਨਵੀਨੀਕਰਨ ਲਈ ਨਵੀਂ ਨੀਤੀ ਪ੍ਰਵਾਨ ਕੀਤੀ ਗਈ ਹੈ, ਜਿਸ ਤਹਿਤ ਕਰਜ਼ਦਾਰ ਕੰਪਨੀਆਂ ਅਤੇ ਉੱਦਮੀਆਂ ਨੂੰ ਆਪਣੇ ਬਕਾਏ ਦਾ ਯਕਮੁਸ਼ਤ ਨਿਪਟਾਰਾ (ਓ.ਟੀ.ਐਸ.) ਕਰਨ ਦਾ ਮੌਕਾ ਮਿਲੇਗਾ। ਇਹ ਪ੍ਰਗਟਾਵਾ ਕਰਦਿਆਂ ਪੰਜਾਬ ਦੇ ਉਦਯੋਗ ਤੇ ਵਣਜ ਮੰਤਰੀ ਸ੍ਰੀ ਸੁੰਦਰ ਸ਼ਾਮ ਅਰੋੜਾ ਨੇ ਦੱਸਿਆ ਕਿ ਸੂਬਾ ਸਰਕਾਰ ਨੇ ਉੱਦਮੀਆਂ ਤੇ ਕਰਜ਼ਦਾਰ ਕੰਪਨੀਆਂ ਨੂੰ ਪੀ.ਐਸ.ਆਈ.ਡੀ.ਸੀ ਤੇ ਪੀ.ਐਫ.ਸੀ. ਨਾਲ ਆਪਣੇ ਬਕਾਏ ਦੇ ਨਿਪਟਾਰੇ ਦਾ ਆਖਰੀ ਮੌਕਾ ਦੇਣ ਵਾਸਤੇ ਯਕਮੁਸ਼ਤ ਨਿਪਟਾਰਾ ਨੀਤੀ (ਓ.ਟੀ.ਐਸ) ਨੂੰ ਪ੍ਰਵਾਨਗੀ ਦੇ ਦਿੱਤੀ ਹੈ।

ਉਨਾਂ ਦੱਸਿਆ ਕਿ ਭੁਗਤਾਨ ਨਾ ਕਰਨ ਵਾਲੀਆਂ ਕੰਪਨੀਆਂ ਲਈ ਯਕਮੁਸ਼ਤ ਨਿਪਟਾਰੇ ਦਾ ਇਹ ਆਖ਼ਰੀ ਮੌਕਾ ਹੋਵੇਗਾ।
ਸ੍ਰੀ ਅਰੋੜਾ ਨੇ ਦੱਸਿਆ ਕਿ ਚੈਂਬਰ ਆਫ਼ ਕਮਰਸ ਅਤੇ ਇੰਡਰਸਟਰੀਜ਼ ਐਸੋਸੀਏਸ਼ਨ ਦੇ ਸੁਝਾਵਾਂ ਅਤੇ ਸੂਬੇ ਵਿੱਚ ਉਦਯੋਗ ਦੀ ਸੁਰਜੀਤੀ ਤੇ ਮੁੜ ਵਸੇਬੇ ਦੇ ਪ੍ਰੋਮੋਟਰਾਂ ਨਾਲ ਵਿਸਤ੍ਰਿਤ ਵਿਚਾਰ ਵਟਾਂਦਰੇ ਤੋਂ ਬਾਅਦ ਯਕਮੁਸ਼ਤ ਨਿਪਟਾਰਾ ਨੀਤੀ-2018 ਨੂੰ ਪ੍ਰਵਾਨ ਕੀਤਾ ਗਿਆ ਹੈ।

ਉਨਾਂ ਦੱਸਿਆ ਕਿ ਇਸ ਨੀਤੀ ਅਧੀਨ ਉੱਦਮੀਆਂ ਤੇ ਕਰਜ਼ਦਾਰ ਕੰਪਨੀਆਂ ਨੂੰ ਪੰਜਾਬ ਰਾਜ ਉਦਯੋਗ ਵਿਕਾਸ ਕਾਰਪੋਰੇਸ਼ਨ ਲਿਮਟਿਡ (ਪੀ.ਐਸ.ਆਈ ਡੀ. ਸੀ) ਅਤੇ ਪੰਜਾਬ ਵਿੱਤ ਕਾਰਪੋਰੇਸ਼ਨ (ਪੀ.ਐਫ.ਸੀ) ਨਾਲ ਆਪਣੇ ਬਕਾਏ ਦੇ ਨਿਪਟਾਰੇ ਤਹਿਤ ਕ੍ਰਮਵਾਰ 80-100 ਕਰੋੜ ਅਤੇ 7-10 ਕਰੋੜ ਦੀ ਵਸੂਲੀ ਪ੍ਰਾਪਤ ਕਰਨ ਦਾ ਮੌਕਾ ਮਿਲੇਗਾ। ਉਦਯੋਗ ਤੇ ਵਣਜ ਮੰਤਰੀ ਨੇ ਦੱਸਿਆ ਕਿ ਨਵੀਂ ਨੀਤੀ ਨਾਲ ਜਿੱਥੇ ਰੁਕੀ ਹੋਈ ਸਨਅਤੀ ਸੰਪੱਤੀ ਨੂੰ ਜਾਰੀ ਕਰਨ ਤੋਂ ਇਲਾਵਾ ਇਨਾਂ ਕਾਰਪੋਰੇਸ਼ਨਾਂ ਨਾਲ ਮੁਕੱਦਮੇਬਾਜੀ ਵਿੱਚੋਂ ਕਮੀ ਲਿਆਉਣ ਵਿੱਚ ਵੀ ਮਦਦ ਮਿਲੇਗੀ, ਉੱਥੇ ਹੀ ਇਨਾਂ ਦੀਆਂ ਵਿਕਾਸ ਸਰਗਰਮੀਆਂ ਲਈ ਮਾਲੀਆਂ ਵੀ ਜੁਟਾਇਆ ਜਾ ਸਕੇਗਾ।

ਉਨਾਂ ਦੱਸਿਆ ਕਿ ਪੀ.ਐਸ.ਆਈ.ਡੀ.ਸੀ ਨੇ 861 ਸਨਅਤੀ ਇਕਾਈਆਂ ਨੂੰ ਕਰਜ਼ ਦਿੱਤਾ ਸੀ, ਜਿਨਾਂ ਵਿੱਚੋਂ 739 ਇਕਾਈਆਂ ਨੇ ਕਾਰਪੋਰੇਸ਼ਨ ਨਾਲ ਪਹਿਲਾਂ ਹੀ ਨਿਪਟਾਰਾ ਕਰ ਲਿਆ ਹੈ ਜਦਕਿ ਸਿਰਫ 122 ਇਕਾਈਆਂ ਦੇ ਮਾਮਲੇ ਲੰਬਿਤ ਹਨ। ਸ੍ਰੀ ਅਰੋੜਾ ਨੇ ਅੱਗੇ ਕਿਹਾ ਕਿ ਪੰਜਾਬ ਸਰਕਾਰ ਸੂਬੇ ਵਿੱਚ ਉਦਯੋਗਾਂ ਦੇ ਨਵੀਨੀਕਰਨ ਅਤੇ ਮੁੜ ਸੁਰਜੀਤੀ ਲਈ ਵਚਨਬੱਧ ਹੈ। ਉਨਾਂ ਇਸ ਨੀਤੀ ਨੂੰ ਪ੍ਰਵਾਨ ਕਰਨ ਬਦਲੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦਾ ਧੰਨਵਾਦ ਕਰਦਿਆਂ ਆਖਿਆ ਕਿ ਨਵੀਂ ਨੀਤੀ ਨਾਲ ਜਿੱਥੇ ਕਰਜ਼ਦਾਰ ਕੰਪਨੀਆਂ ਅਤੇ ਉੱਦਮੀਆਂ ਨੂੰ ਪ੍ਰਫੁੱਲਤ ਹੋਣ ਦਾ ਮੌਕਾ ਮਿਲੇਗਾ, ਉੱਥੇ ਹੀ ਨੌਜਵਾਨਾਂ ਲਈ ਰੁਜ਼ਗਾਰ ਦੇ ਮੌਕੇ ਵੀ ਪੈਦਾ ਹੋਣਗੇ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement