ਖੇਤੀ ਕਾਨੂੰਨਾਂ ਵਿਰੁੱਧ ਪੰਜਾਬ ਦੇ 27 ਖਿਡਾਰੀਆਂ ਨੇ ਪੁਰਸਕਾਰ ਵਾਪਸ ਦਾ ਕੀਤਾ ਐਲਾਨ, ਦੇਖੋ ਲਿਸਟ
Published : Dec 4, 2020, 12:54 pm IST
Updated : Dec 4, 2020, 12:56 pm IST
SHARE ARTICLE
PLAYERS
PLAYERS

ਇਹ ਸਾਰੇ ਖਿਡਾਰੀ 5 ਦਸੰਬਰ ਨੂੰ ਆਪਣੇ ਪੁਰਸਕਾਰ ਵਾਪਸ ਕਰਨਗੇ।

ਚੰਡੀਗੜ੍ਹ: ਖੇਤੀ ਕਾਨੂੰਨਾਂ ਦੇ ਖਿਲਾਫ ਕਿਸਾਨਾਂ ਦਾ ਅੰਦੋਲਨ ਲਗਾਤਾਰ ਜਾਰੀ ਹੈ। ਇਸ ਦੌਰਾਨ ਦੇਸ਼ ਦੇ ਬਾਕੀ ਸੂਬਿਆਂ ਵਿੱਚ ਵੀ ਕਿਸਾਨਾਂ ਨੂੰ ਵੱਖ ਵੱਖ ਵਰਗਾਂ ਦਾ ਸਮਰਥਨ ਮਿਲ ਰਿਹਾ ਹੈ। ਕਿਸਾਨਾਂ ਦੇ ਅੰਦੋਲਨ ਦੌਰਾਨ ਖੇਤੀ ਕਾਨੂੰਨਾਂ ਖਿਲਾਫ ਵਿਰੋਧ ਵਜੋਂ ਹੁਣ ਖਿਡਾਰੀਆਂ ਨੇ ਵੀ ਵੱਡਾ ਫੈਸਲਾ ਲਿਆ ਹੈ। ਖਿਡਾਰੀਆਂ 'ਚੋਂ ਸਾਬਕਾ ਹਾਕੀ ਕਪਤਾਨ ਪਰਗਟ ਸਿੰਘ ਸਮੇਤ ਪੰਜਾਬ ਦੇ 27 ਖਿਡਾਰੀਆਂ ਨੇ ਕਿਸਾਨਾਂ ਦੇ ਹੱਕ ਵਿੱਚ ਆਪਣੇ ਪੁਰਸਕਾਰ ਵਾਪਸ ਕਰਨ ਦਾ ਐਲਾਨ ਕੀਤਾ ਹੈ। ਇਹ ਸਾਰੇ ਖਿਡਾਰੀ 5 ਦਸੰਬਰ ਨੂੰ ਆਪਣੇ ਪੁਰਸਕਾਰ ਵਾਪਸ ਕਰਨਗੇ।

Farmers Protest,

ਇਹ ਹਨ  ਸ਼ਾਮਿਲ 
ਪਰਗਟ ਸਿੰਘ ਜਲੰਧਰ ਕੈਂਟ ਤੋਂ ਵਿਧਾਇਕ ਹਨ ਉਨ੍ਹਾਂ ਦੇ ਨਾਲ ਬ੍ਰਿਗੇਡ ਹਰਚਰਨ ਸਿੰਘ, ਦਵਿੰਦਰ ਸਿੰਘ ਗਰਚਾ, ਸੁਰਿੰਦਰ ਸੋਢੀ, ਗੁਨਦੀਪ ਕੁਮਾਰ, ਸੁਸ਼ੀਲ ਕੋਹਲੀ, ਮੁਖਬੈਨ ਸਿੰਘ, ਕਰਨਲ ਬਲਬੀਰ ਸਿੰਘ, ਗੁਰਮੇਲ ਸਿੰਘ, ਗੋਲਡਨ ਗਰਲ ਰਾਦਬੀਰ ਕੌਰ, ਜਗਦੀਸ਼ ਸਿੰਘ, ਬਲਦੇਵ ਸਿੰਘ, ਅਜੀਤ ਸਿੰਘ, ਹਰਮੀਕ ਸਿੰਘ, ਅਜੀਤਪਾਲ ਸਿੰਘ, ਚੰਚਲ ਰੰਧਾਵਾ, ਸੱਜਣ ਸਿੰਘ ਚੀਮਾ, ਹਰਦੀਪ ਸਿੰਘ, ਅਜੈਬ ਸਿੰਘ, ਸ਼ਾਮ ਲਾਲ, ਹਰਵਿੰਦਰ ਸਿੰਘ, ਹਰਮਿੰਦਰ ਸਿੰਘ, ਸੁਮਨ ਸ਼ਰਮਾ, ਪ੍ਰੇਮ ਚੰਦ ਡੋਗਰਾ, ਬਲਵਿੰਦਰ ਸਿੰਘ ਤੇ ਸਰੋਜ ਬਾਲਾ ਵਰਗੇ ਖਿਡਾਰੀ ਵੀ ਪੁਰਸਕਾਰ ਵਾਪਸ ਕਰਨ ਜਾ ਰਹੇ ਹਨ।

Parkash singh badal

ਜ਼ਿਕਰਯੋਗ ਹੈ ਕਿ ਬੀਤੇ ਦਿਨੀ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਵੱਲੋਂ ਖੇਤੀ ਕਾਨੂੰਨਾਂ ਦੇ ਵਿਰੁੱਧ ਕੇਂਦਰ ਸਰਕਾਰ ਨੂੰ ਪਦਮ ਵਿਭੂਸ਼ਣ ਵਾਪਸ ਕਰਨ ਦਾ ਫੈਸਲਾ ਕੀਤਾ ਸੀ। ਇਸ  ਮਾਮਲੇ 'ਚ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਲੀਡਰ ਮਹੇਸ਼ਇੰਦਰ ਗਰੇਵਾਲ ਕਿਹਾ ਹੈ ਕਿ ਪ੍ਰਕਾਸ਼ ਸਿੰਘ ਬਾਦਲ ਨੇ ਹਮੇਸ਼ਾਂ ਤੋਂ ਪੰਜਾਬੀਆਂ ਤੇ ਮਨੁੱਖਤਾ ਲਈ ਲੜਾਈ ਲੜੀ ਹੈ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement