ਭਾਰਤੀ ਸਿੰਘ ਕੇਸ: ਐਨਸੀਬੀ ਵਲੋਂ ਅਦਾਲਤ 'ਚ ਪੇਸ਼ ਨਾ ਹੋਣ ਕਾਰਨ ਦੋ ਅਧਿਕਾਰੀ ਮੁਅੱਤਲ
Published : Dec 4, 2020, 2:11 am IST
Updated : Dec 4, 2020, 2:11 am IST
SHARE ARTICLE
image
image

ਭਾਰਤੀ ਸਿੰਘ ਕੇਸ: ਐਨਸੀਬੀ ਵਲੋਂ ਅਦਾਲਤ 'ਚ ਪੇਸ਼ ਨਾ ਹੋਣ ਕਾਰਨ ਦੋ ਅਧਿਕਾਰੀ ਮੁਅੱਤਲ

ਮੁੰਬਈ, 3 ਦਸੰਬਰ: ਨਾਰਕੋਟਿਕਸ ਕੰਟਰੋਲ ਬਿਊਰੋ (ਐਨਸੀਬੀ) ਨੇ ਨਸ਼ੀਲੇ ਪਦਾਰਥਾਂ ਦੇ ਇਕ ਕੇਸ ਵਿਚ ਕਾਮੇਡੀਅਨ ਭਾਰਤੀ ਸਿੰਘ ਅਤੇ ਉਸ ਦੇ ਪਤੀ ਦੀ ਜ਼ਮਾਨਤ ਪਟੀਸ਼ਨਾਂ 'ਤੇ ਸੁਣਵਾਈ ਦੌਰਾਨ ਅਦਾਲਤ ਵਿਚ ਪੇਸ਼ ਨਾ ਹੋਣ ਕਾਰਨ ਅਪਣੇ ਦੋ ਜਾਂਚ ਅਧਿਕਾਰੀਆਂ ਨੂੰ ਮੁਅੱਤਲ ਕਰ ਦਿਤਾ। ਐਨਸੀਬੀ ਦੇ ਇਕ ਅਧਿਕਾਰੀ ਨੇ ਵੀਰਵਾਰ ਨੂੰ ਇਹ ਜਾਣਕਾਰੀ ਦਿਤੀ।
ਭਾਰਤੀ ਸਿੰਘ ਅਤੇ ਉਸ ਦੇ ਪਤੀ ਹਰਸ਼ ਨੂੰ ਪਿਛਲੇ ਮਹੀਨੇ ਇਕ ਨਸ਼ੀਲੇ ਪਦਾਰਥ ਦੇ ਕੇਸ ਵਿਚ ਗ੍ਰਿਫ਼ਤਾਰ ਕੀਤਾ ਗਿਆ ਸੀ ਅਤੇ ਮੁੰਬਈ ਦੀ ਇਕ ਅਦਾਲਤ ਨੇ ਉਸ ਨੂੰ 23 ਨਵੰਬਰ ਨੂੰ ਜ਼ਮਾਨਤ ਦੇ ਦਿਤੀ ਸੀ। ਐਨਸੀਬੀ ਦੇ ਦੋਵੇਂ ਅਧਿਕਾਰੀ ਇਸ ਮਾਮਲੇ ਦੀ ਜਾਂਚ ਕਰ ਰਹੇ ਸਨ।
ਭਾਰਤੀ ਸਿੰਘ ਅਤੇ ਉਸ ਦੇ ਪਤੀ ਦੀ ਜ਼ਮਾਨਤ ਪਟੀਸ਼ਨਾਂ ਅਤੇ ਅਭਿਨੇਤਰੀ ਦੀਪਿਕਾ ਪਾਦੁਕੋਣ ਦੀ ਅਭਿਨੇਤਰੀ ਕਰਿਸ਼ਮਾ ਪ੍ਰਕਾਸ਼ ਦੀ ਅਗਾਊਂ ਜ਼ਮਾਨਤ ਪਟੀਸ਼ਨ 'ਤੇ ਸੁਣਵਾਈ ਦੌਰਾਨ ਐਨਸੀਬੀ ਦੇ ਦੋਵੇਂ ਅਧਿਕਾਰੀ ਅਤੇ ਸਰਕਾਰੀ ਵਕੀਲ ਅਦਾਲਤ ਵਿਚ ਪੇਸ਼ ਨਹੀਂ ਹੋਏ ਸਨ।
ਅਧਿਕਾਰੀ ਨੇ ਕਿਹਾ ਕਿ ਦੋਵਾਂ ਮਾਮਲਿਆਂ ਵਿਚ ਜਾਂਚ ਅਧਿਕਾਰੀਆਂ ਦੀ ਭੂਮਿਕਾ 'ਸ਼ੱਕੀ' ਸੀ। ਇਸ ਤੋਂ ਬਾਅਦ, ਇਕ ਅੰਦਰੂਨੀ ਜਾਂਚ ਦਾ ਆਦੇਸ਼ ਦਿਤਾ ਗਿਆ ਅਤੇ ਐਨਸੀਬੀ ਦੀ ਮੁੰਬਈ ਏਰੀਆ ਯੂਨਿਟ ਨੇ ਅਪਣੀ ਜਾਂਚ ਸ਼ੁਰੂ ਕੀਤੀ।
ਉਨ੍ਹਾਂ ਕਿਹਾ ਕਿ ਐਨਸੀਬੀ ਦੇ ਦੋਵੇਂ ਅਧਿਕਾਰੀਆਂ ਨੂੰ ਮੁਅੱਤਲ ਕਰ ਦਿਤਾ ਗਿਆ ਕਿਉਂਕਿ ਜਾਂਚ ਜਾਰੀ ਹੈ। ਅਧਿਕਾਰੀ ਨੇ ਕਿਹਾ ਕਿ ਸਰਕਾਰੀ ਵਕੀਲ ਦੀ ਭੂਮਿਕਾ ਦੀ ਵੀ ਜਾਂਚ ਕੀਤੀ ਜਾ ਰਹੀ ਹੈ।
ਐਨਸੀਬੀ ਨੇ ਭਾਰਤੀ ਸਿੰਘ ਅਤੇ ਉਸ ਦੇ ਪਤੀ ਦੀ ਜ਼ਮਾਨਤ ਨੂੰ ਚੁਣੌਤੀ ਦਿੰਦੇ ਹੋਏ ਇਥੇ ਇਕ ਅਦਾਲਤ ਵਿਚ ਪਟੀਸ਼ਨ ਦਾਇਰ ਕੀਤੀ ਹੈ।  (ਪੀਟੀਆਈ)
ਐਨਸੀਬੀ ਨੇ 21 ਨਵੰਬਰ ਨੂੰ ਭਾਰਤੀ ਅਤੇ ਉਸ ਦੇ ਪਤੀ ਦੇ ਘਰ ਛਾਪਾ ਮਾਰਿਆ ਸੀ। ਇਸ ਦੌਰਾਨ 86.5 ਗ੍ਰਾਮ ਗਾਂਜਾ ਬਰਾਮਦ ਹੋਣ ਤੋਂ ਬਾਅਦ ਦੋਵਾਂ ਨੂੰ ਹਿਰਾਸਤ ਵਿਚ ਲੈ ਲਿਆ ਗਿਆ ਸੀ। (ਪੀਟੀਆਈ)
 

SHARE ARTICLE

ਏਜੰਸੀ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement