ਕੇਜਰੀਵਾਲ ਸਰਕਾਰ ਕੋਰੋਨਾ ਨਾਲ ਨਜਿੱਠਣ 'ਚ ਅਸਫ਼ਲ ਰਹੀ: ਕਾਂਗਰਸ
Published : Dec 4, 2020, 2:17 am IST
Updated : Dec 4, 2020, 2:17 am IST
SHARE ARTICLE
image
image

ਕੇਜਰੀਵਾਲ ਸਰਕਾਰ ਕੋਰੋਨਾ ਨਾਲ ਨਜਿੱਠਣ 'ਚ ਅਸਫ਼ਲ ਰਹੀ: ਕਾਂਗਰਸ

ਨਵੀਂ ਦਿੱਲੀ, 3 ਦਸੰਬਰ: ਕਾਂਗਰਸ ਦੀ ਦਿੱਲੀ ਇਕਾਈ ਦੇ ਨੇਤਾਵਾਂ ਅਤੇ ਕਾਰਕੁਨਾਂ ਨੇ ਵੀਰਵਾਰ ਨੂੰ ਰਾਸ਼ਟਰੀ ਰਾਜਧਾਨੀ ਦੇ ਕਈ ਇਲਾਕਿਆਂ ਵਿਚ ਪ੍ਰਦਰਸ਼ਨ ਕੀਤਾ ਅਤੇ ਦੋਸ਼ ਲਾਇਆ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਕੋਰੋਨਾ ਵਾਇਰਸ ਦੇ ਫ਼ੈਲਣ ਦਾ ਮੁਕਾਬਲਾ ਕਰਨ ਲਈ ਲੋੜੀਂਦੇ ਪ੍ਰਬੰਧ ਕਰਨ ਵਿਚ ਅਸਫ਼ਲ ਰਹੀ ਹੈ। ਉਨ੍ਹਾਂ ਨੇ ਦਿੱਲੀ ਦੇ ਸਿਹਤ ਮੰਤਰੀ ਸਤੇਂਦਰ ਜੈਨ ਤੋਂ ਅਸਤੀਫ਼ੇ ਦੀ ਮੰਗ ਵੀ ਕੀਤੀ। ਦਿੱਲੀ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਚੌਧਰੀ ਅਨਿਲ ਕੁਮਾਰ ਨੇ ਕਿਹਾ ਕਿ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਅਪਣੇ ਸਿਹਤ ਮੰਤਰੀ ਨੂੰ ਹਟਾ ਦੇਣਾ ਚਾਹੀਦਾ ਹੈ।
ਉਨ੍ਹਾਂ ਕਿਹਾ ਕਿ ਦਿੱਲੀ ਵਿਚ ਕੋਰੋਨਾ ਵਾਇਰਸ ਦੀ ਲਾਗ ਕਾਰਨ ਨੌਂ ਹਜ਼ਾਰ ਤੋਂ ਵੱਧ ਲੋਕਾਂ ਦੀ ਮੌਤ ਹੋ ਚੁਕੀ ਹੈ ਅਤੇ ਕੇਜਰੀਵਾਲ ਸਰਕਾਰ ਨੇ ਕੋਰੋਨਾ ਵਾਇਰਸ ਨਾਲ ਨਜਿੱਠਣ ਲਈ ਕੋਈ ਠੋਸ ਯਤਨ ਨਹੀਂ ਕੀਤਾ।
ਆਮ ਆਦਮੀ ਪਾਰਟੀ ਵਲੋਂ ਕਾਂਗਰਸ ਦੇ ਦੋਸ਼ 'ਤੇ ਫਿਲਹਾਲ ਕੋਈ ਜਵਾਬ ਨਹੀਂ ਆਇਆ ਹੈ।
ਦਿੱਲੀ ਵਿਚ ਕੋਰੋਨਾ ਵਾਇਰਸ ਦੇ 39944 ਨਵੇਂ ਕੇਸ ਸਾਹਮਣੇ ਆਉਣ ਤੋਂ ਬਾਅਦ ਬੁਧਵਾਰ ਨੂੰ ਪਾਜ਼ੇਟਿਵ ਲੋਕਾਂ ਦੀ ਗਿਣਤੀ ਵੱਧ ਕੇ 5.78 ਲੱਖ ਹੋ ਗਈ ਹੈ। ਇਸ ਤੋਂ ਇਲਾਵਾ 82 ਹੋਰ ਮਰੀਜ਼ਾਂ ਦੀ ਮੌਤ ਨਾਲ imageimageਮ੍ਰਿਤਕਾਂ ਦੀ ਗਿਣਤੀ 9,342 ਤਕ ਪਹੁੰਚ ਗਈ ਹੈ। (ਪੀਟੀਆਈ)

SHARE ARTICLE

ਏਜੰਸੀ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement