ਵਿੱਤ ਮੰਤਰੀ ਨੂੰ ਸਵਾਲ ਪੁੱਛਣ ਆਏ ਠੇਕਾ ਮੁਲਾਜ਼ਮਾਂ ਦੀ ਪੁਲਿਸ ਵਲੋਂ ਖਿੱਚ-ਧੂਹ, ਕਈਆਂ ਦੀਆਂ ਪੱਗਾਂ
Published : Dec 4, 2021, 11:59 pm IST
Updated : Dec 4, 2021, 11:59 pm IST
SHARE ARTICLE
image
image

ਵਿੱਤ ਮੰਤਰੀ ਨੂੰ ਸਵਾਲ ਪੁੱਛਣ ਆਏ ਠੇਕਾ ਮੁਲਾਜ਼ਮਾਂ ਦੀ ਪੁਲਿਸ ਵਲੋਂ ਖਿੱਚ-ਧੂਹ, ਕਈਆਂ ਦੀਆਂ ਪੱਗਾਂ ਲੱਥੀਆਂ

ਬਠਿੰਡਾ, 4 ਦਸੰਬਰ (ਸੁਖਜਿੰਦਰ ਮਾਨ) : ਪੱਕੇ ਕਰਨ ਦੀ ਮੰਗ ਨੂੰ ਲੈ ਕੇ ਸੰਘਰਸ਼ ਕਰ ਰਹੇ ਠੇਕਾ ਕਾਮਿਆਂ ਦੀ ਅੱਜ ਬਠਿੰਡਾ ਪੁਲਿਸ ਵਲੋਂ ਮਨਪ੍ਰੀਤ ਸਿੰਘ ਬਾਦਲ ਦੇ ਪ੍ਰੋਗਰਾਮ ’ਚ ਪੁੱਜਣ ’ਤੇ ਧੂਹ-ਘੜੀਸ ਕੀਤੀ ਗਈ। ਸੈਂਕੜਿਆਂ ਦੀ ਤਾਦਾਦ ’ਚ ਤੈਨਾਤ ਕੀਤੇ ਪੁਲਿਸ ਕਰਮਚਾਰੀਆਂ ਨੇ ਵਿਤ ਮੰਤਰੀ ਕੋਲੋਂ ਸਵਾਲ ਪੁੱਛਣ ਆਏ ਇਨ੍ਹਾਂ ਠੇਕਾ ਕਾਮਿਆਂ ਨੂੰ ਜ਼ਬਰਦਸਤੀ ਚੁਕ ਕੇ ਥਾਣਿਆਂ ਵਿਚ ਬੰਦ ਕਰ ਦਿਤਾ। ਇਸ ਦੌਰਾਨ ਠੇਕਾ ਮੁਲਾਜ਼ਮਾਂ ਨੇ ਪੰਜਾਬ ਸਰਕਾਰ ਤੇ ਵਿਤ ਮੰਤਰੀ ਵਿਰੁਧ ਰੋਹ ਭਰਪੂਰ ਨਾਅਰੇਬਾਜ਼ੀ ਕੀਤੀ। ਇਸ ਖਿੱਚ ਧੂਹ ਦੌਰਾਨ ਕਈ ਕਾਮਿਆਂ ਦੀ ਪੱਗਾਂ ਲੱਥ ਗਈਆਂ। 
ਜਾਣਕਾਰੀ ਮੁਤਾਬਕ ਪੰਜਾਬ ਸਰਕਾਰ ਵਲੋਂ ਕੱਚੇ ਮੁਲਾਜ਼ਮਾਂ ਨੂੰ ਪੱਕੇ ਕਰਨ ਲਈ ਲਿਆਂਦੇ ਬਿੱਲ ਵਿਚੋਂ ਆਊਟਸੋਰਸ ਤੇ ਠੇਕਾ ਮੁਲਾਜ਼ਮਾਂ ਨੂੰ ਬਾਹਰ ਰੱਖੇ ਜਾਣ ’ਤੇ ਰੋਸ ਪ੍ਰਗਟ ਕਰ ਰਹੇ ਠੇਕਾ ਮੁਲਾਜ਼ਮਾਂ ਨੂੰ ਬਠਿੰਡਾ ’ਚ ਅੱਜ ਸਥਾਨਕ ਭਾਗੂ ਰੋਡ ’ਤੇ ਵਿਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਦੇ ਪੁੱਜਣ ਦੀ ਸੂਹ ਮਿਲ ਗਈ। ਪੁਲਿਸ ਨੂੰ ਝਕਾਨੀ ਦੇ ਕੇ ਇਹ ਠੇਕਾ ਮੁਲਾਜ਼ਮ ਵੱਡੀ ਗਿਣਤੀ ਵਿਚ ਮੰਤਰੀ ਦੇ ਪ੍ਰੋਗਰਾਮ ਦੇ ਬਿਲਕੁਲ ਨਜ਼ਦੀਕ ਪੁੱਜ ਗਏ ਤੇ ਧਰਨਾ ਸ਼ੁਰੂ ਕਰ ਦਿਤਾ। ਹਾਲਾਂਕਿ ਇਸ ਮੌਕੇ ਵਿਤ ਮੰਤਰੀ ਸਮਾਗਮ ਵਿਚ ਨਹੀਂ ਪੁੱਜੇ ਸਨ ਪ੍ਰੰਤੂ ਪੁਲਿਸ ਨੂੰ ਠੇਕਾ ਮੁਲਾਜ਼ਮਾਂ ਦੇ ਅਚਾਨਕ ਪੁੱਜਣ ਕਾਰਨ ਹੱਥਾਂ-ਪੈਰਾਂ ਦੀ ਪੈ ਗਈ। ਅਧਿਕਾਰੀਆਂ ਦੇ ਆਦੇਸ਼ਾਂ ਤੋਂ ਬਾਅਦ ਪੁਲਿਸ ਮੁਲਾਜ਼ਮਾਂ ਨੇ ਠੇਕਾ ਮੁਲਾਜ਼ਮਾਂ ਨੂੰ ਜਬਰੀ ਚੁਕਣਾ ਸ਼ੁਰੂ ਕਰ ਦਿਤਾ। ਇਸ ਦੀ ਅਗਵਾਈ ਡੀਐਸਪੀ ਅਤੇ ਐਸ.ਐਚ.ਓ ਪੱਧਰ ਦੇ ਅਧਿਕਾਰੀ ਖ਼ੁਦ ਕਰਦੇ ਵੇਖੇ ਗਏ। ਇਸ ਮੌਕੇ ਠੇਕਾ ਮੁਲਾਜ਼ਮਾਂ ਨੇ ਪੁਲਿਸ ਦੀ ਜ਼ਬਰਦਸਤੀ ਦਾ ਵਿਰੋਧ ਕੀਤਾ ਪ੍ਰੰਤੂ ਉਹ ਬੇਵਸ ਜਾਪੇ। ਪੁਲਿਸ ਇਨ੍ਹਾਂ ਠੇਕਾ ਮੁਲਾਜ਼ਮਾਂ ਨੂੰ ਬਸਾਂ ਵਿਚ ਭਰ ਕੇ ਥਾਣਾ ਥਰਮਲ ਲੈ ਗਈ। 
ਇਸ ਦੌਰਾਨ ਠੇਕਾ ਮੁਲਾਜ਼ਮ ਆਗੂਆਂ ਨੇ ਦੋਸ਼ ਲਗਾਇਆ ਕਿ ਉਹ ਵਿੱਤ ਮੰਤਰੀ ਕੋਲੋ ਚੋਣਾਂ ਤੋਂ ਪਹਿਲਾਂ ਸਮੂਹ ਮੁਲਾਜ਼ਮਾਂ ਨੂੰ ਪੱਕੇ ਕਰਨ ਦੇ ਕੀਤੇ ਵਾਅਦੇ ਬਾਰੇ ਪੁੱਛਣ ਆਏ ਸਨ ਪ੍ਰੰਤੂ ਸਰਕਾਰ ਨੇ ਜਬਰੀ ਪੁਲਿਸ ਕੋਲੋਂ ਚੁਕਵਾ ਦਿਤਾ। ਖ਼ਬਰ ਲਿਖੇ ਜਾਣ ਤਕ ਠੇਕਾ ਮੁਲਾਜ਼ਮਾਂ ਨੂੰ ਪੁਲਿਸ ਨੇ ਥਾਣਾ ਥਰਮਲ ਵਿਚ ਬੰਦ ਕਰ ਕੇ ਰਖਿਆ ਹੋਇਆ ਸੀ। 

SHARE ARTICLE

ਏਜੰਸੀ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement