ਮਨੀਸ਼ ਤਿਵਾੜੀ ਨੇ ਰਾਜ ਸਭਾ 'ਚ ਚੰਡੀਗੜ੍ਹ ਦੀ ਨੁਮਾਇੰਦਗੀ ਦੀ ਕੀਤੀ ਮੰਗ
Published : Dec 4, 2021, 2:32 pm IST
Updated : Dec 4, 2021, 2:32 pm IST
SHARE ARTICLE
Manish Tiwari
Manish Tiwari

ਭਾਰਤ ਦਾ ਸੰਵਿਧਾਨ ਕਾਨੂੰਨ ਅਨੁਸਾਰ ਸੰਸਦ ਦੇ ਉਪਰਲੇ ਸਦਨ ਵਿਚ ਕੇਂਦਰ ਸ਼ਾਸਤ ਪ੍ਰਦੇਸ਼ਾਂ ਨੂੰ ਪ੍ਰਤੀਨਿਧਤਾ ਦਿੰਦਾ ਹੈ।

 

ਚੰਡੀਗੜ੍ਹ : ਸ੍ਰੀ ਆਨੰਦਪੁਰ ਸਾਹਿਬ ਤੋਂ ਸੰਸਦ ਮੈਂਬਰ ਅਤੇ ਕਾਂਗਰਸ ਦੇ ਕੌਮੀ ਬੁਲਾਰੇ ਮਨੀਸ਼ ਤਿਵਾੜੀ ਨੇ ਰਾਜ ਸਭਾ ਵਿਚ ਕੇਂਦਰ ਸ਼ਾਸਤ ਪ੍ਰਦੇਸ਼ ਚੰਡੀਗੜ੍ਹ ਦੀ ਨੁਮਾਇੰਦਗੀ ਦੀ ਮੰਗ ਕੀਤੀ ਹੈ, ਜਿਸ ਨੂੰ ਅਜੇ ਉਪਰਲੇ ਹਾਊਸ ਵਿਚ ਨੁਮਾਇੰਦਗੀ ਮਿਲਣੀ ਬਾਕੀ ਹੈ। ਤਿਵਾੜੀ ਨੇ ਇਸ ਸਬੰਧ ਵਿਚ ਲੋਕ ਸਭਾ ਵਿਚ ਇਕ ਪ੍ਰਾਈਵੇਟ ਬਿੱਲ ਪੇਸ਼ ਕੀਤਾ ਹੈ ਅਤੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੂੰ ਅਪੀਲ ਕੀਤੀ ਹੈ ਕਿ ਉਹ ਸੰਸਦ ਦੇ ਉਪਰਲੇ ਸਦਨ ਵਿਚ ਇਕ ਕੇਂਦਰ ਸ਼ਾਸਤ ਪ੍ਰਦੇਸ਼ ਨੂੰ ਪ੍ਰਤੀਨਿਧਤਾ ਦੇਣ ਲਈ ਇਸ ਬਿੱਲ ਨੂੰ ਸਰਕਾਰੀ ਬਿੱਲ ਵਜੋਂ ਪੇਸ਼ ਕਰਨ। 

 

ਕਾਂਗਰਸ ਸਾਂਸਦ ਨੇ ਕਿਹਾ ਕਿ ਭਾਰਤ ਦਾ ਸੰਵਿਧਾਨ ਕਾਨੂੰਨ ਅਨੁਸਾਰ ਸੰਸਦ ਦੇ ਉਪਰਲੇ ਸਦਨ ਵਿਚ ਕੇਂਦਰ ਸ਼ਾਸਤ ਪ੍ਰਦੇਸ਼ਾਂ ਨੂੰ ਪ੍ਰਤੀਨਿਧਤਾ ਦਿੰਦਾ ਹੈ।
ਉਨ੍ਹਾਂ ਨੇ ਸੁਝਾਅ ਦਿੱਤਾ ਕਿ ਚੰਡੀਗੜ੍ਹ ਨਗਰ ਨਿਗਮ ਚੰਡੀਗੜ੍ਹ ਤੋਂ ਰਾਜ ਸਭਾ ਮੈਂਬਰ ਚੁਣਨ ਲਈ ਇੱਕ ਇਲੈਕਟੋਰਲ ਕਾਲਜ ਸਥਾਪਤ ਕਰ ਸਕਦਾ ਹੈ, ਜਿਵੇਂ ਕਿ ਦਿੱਲੀ ਮੈਟਰੋਪੋਲੀਟਨ ਕੌਂਸਲ 1966 ਤੋਂ 1990 ਤੱਕ ਦਿੱਲੀ ਤੋਂ ਤਿੰਨ ਨੁਮਾਇੰਦਿਆਂ ਦੀ ਚੋਣ ਕਰਨ ਲਈ ਇੱਕ ਇਲੈਕਟੋਰਲ ਕਾਲਜ ਵਜੋਂ ਕੰਮ ਕਰਦੀ ਸੀ।

 

ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਕੇਂਦਰ ਸ਼ਾਸਤ ਪ੍ਰਦੇਸ਼ ਪੁਡੂਚੇਰੀ ਅਤੇ ਜੰਮੂ-ਕਸ਼ਮੀਰ ਨੂੰ ਰਾਜ ਸਭਾ ਵਿਚ ਪ੍ਰਤੀਨਿਧਤਾ ਮਿਲੀ ਹੈ। ਜਦਕਿ ਚੰਡੀਗੜ੍ਹ, ਲੱਦਾਖ, ਦਾਦਰਾ ਅਤੇ ਨਗਰ ਹਵੇਲੀ, ਦਮਨ ਅਤੇ ਦੀਵ, ਅੰਡੇਮਾਨ ਅਤੇ ਨਿਕੋਬਾਰ ਦੀਪ ਸਮੂਹ, ਲਕਸ਼ਦੀਪ ਨੂੰ ਅਜੇ ਪ੍ਰਤੀਨਿਧਤਾ ਨਹੀਂ ਮਿਲੀ ਹੈ। ਇਸ ਲਈ ਮਨੀਸ਼ ਤਿਵਾੜੀ ਨੇ ਰਾਜ ਸਭਾ 'ਚ ਖਾਸ ਤੌਰ 'ਤੇ ਚੰਡੀਗੜ੍ਹ ਲਈ ਨੁਮਾਇੰਦਗੀ ਦੀ ਮੰਗ ਕੀਤੀ ਹੈ।

SHARE ARTICLE

ਏਜੰਸੀ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement